
ਪਟਿਆਲਾ (ਮੀਡੀਆ ਬਿਊਰੋ) ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਰਜਿੰਦਰ ਅਗਰਵਾਲ ਨੇ ਕੇਂਦਰੀ ਜੇਲ੍ਹ ਪਟਿਆਲਾ ਦੇ ਬੰਦੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਗੱਲਬਾਤ ਕੀਤੀ ਕਿਉਂਕਿ ਕੇਂਦਰੀ ਜੇਲ੍ਹ ਪਟਿਆਲਾ ਨੂੰ ਕੰਟੇਨਮੈਂਟ ਜੋਨ ਘੋਸ਼ਿਤ ਕੀਤਾ ਜਾ ਚੁੱਕਾ ਹੈ। ਉਹਨਾਂ ਇਸ ਸੈਸ਼ਨ ਦੌਰਾਨ ਜੇਲ੍ਹ ਕੈਦੀਆਂ ਨੂੰ ਉਨ੍ਹਾ ਦੀਆਂ ਸਮੱਸਿਆਵਾਂ, ਡਾਕਟਰੀ ਸਹੂਲਤਾਂ ਬਾਰੇ ਪੁੱਛਿਆ।
ਸ਼੍ਰੀ ਰਜਿੰਦਰ ਅਗਰਵਾਲ ਨੇ ਜੇਲ੍ਹ ਦੇ ਬੰਦੀਆਂ ਨੂੰ ਵੀਡੀਓ ਕਾਨਫਰੰਸ ਰਾਹੀਂ ਉਹਨਾਂ ਦੀ ਨਿਯਮਤ ਜਮਾਨਤ,ਅੰਤਰਿਮ ਜਮਾਨਤ ਬਾਰੇ ਪੁੱਛਿਆ। ਉਹਨਾਂ ਨੇ ਸਬੰਧਤ ਅਦਾਲਤਾਂ ਨੂੰ ਜਮਾਨਤ ਦੇ ਮਾਮਲਿਆਂ ਬਾਰੇ ਵਿਚਾਰ ਕਰਨ ਅਤੇ ਜਿੱਥੇ ਮੁਲਜ਼ਮ ਲੰਬੇ ਸਮੇਂ ਤੋਂ ਹਿਰਾਸਤ ਵਿੱਚ ਹਨ ਉਹਨਾਂ ਦੇ ਕੇਸਾਂ ਦਾ ਨਿਪਟਾਰਾ ਜਲਦੀ ਕਰਨ ਲਈ ਵੀ ਕਿਹਾ । ਇਸ ਮੌਕੇ ਡਿਪਟੀ ਸੁਪਰਡੈਂਟ ਕੇਂਦਰੀ ਜੇਲ੍ਹ ਸ਼੍ਰੀ ਇੰਦਰਜੀਤ ਸਿੰਘ ਨੇ ਜੇਲ੍ਹ ਵਿੱਚ ਕੁਝ ਬੰਦੀ ਕੋਰੋਨਾ ਪਾਜਟਿਵ ਪਾਏ ਗਏ ਹਨ ਅਤੇ ਉਨ੍ਹਾਂ ਨੂੰ ਅਲੱਗ ਜੇਲ੍ਹ ਵਿੱਚ ਭੇਜਿਆ ਜਾ ਰਿਹਾ ਹੈ ਬਾਰੇ ਜਾਣਕਾਰੀ ਦਿੱਤੀ।