ਡਵੀਜ਼ਨਲ ਕਮਿਸ਼ਨਰ ਰਾਹੁਲ ਤਿਵਾੜੀ ਵੱਲੋਂ ਜ਼ਿਲਾ ਹਸਪਤਾਲ ਅਤੇ ਓਟ ਸੈਂਟਰ ਨਵਾਂਸ਼ਹਿਰ ਦਾ ਜਾਇਜ਼ਾ

ਜ਼ਿਲੇ ਵਿਚ ਕੋਵਿਡ ਤੋਂ ਬਚਾਅ ਲਈ ਕੀਤੇ ਪ੍ਰਬੰਧਾਂ ਅਤੇ ਤਾਜ਼ਾ ਹਾਲਾਤ ਦੀ ਲਈ ਜਾਣਕਾਰੀ

ਜ਼ਿਲਾ ਹਸਪਤਾਲ ਨਵਾਂਸ਼ਹਿਰ ਦਾ ਜਾਇਜ਼ਾ ਲੈਂਦੇ ਹੋਏ ਡਵੀਜ਼ਨਲ ਕਮਿਸ਼ਨਰ ਰਾਹੁਲ ਤਿਵਾੜੀ ਨਾਲ ਹਨ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ, ਸਿਵਲ ਸਰਜਨ ਡਾ. ਰਾਜਿੰਦਰ ਪ੍ਰਸਾਦ ਭਾਟੀਆ ਤੇ ਹੋਰ ਅਧਿਕਾਰੀ
ਜ਼ਿਲਾ ਹਸਪਤਾਲ ਨਵਾਂਸ਼ਹਿਰ ਦਾ ਜਾਇਜ਼ਾ ਲੈਂਦੇ ਹੋਏ ਡਵੀਜ਼ਨਲ ਕਮਿਸ਼ਨਰ ਰਾਹੁਲ ਤਿਵਾੜੀ

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਡਵੀਜ਼ਨਲ ਕਮਿਸ਼ਨਰ ਰੂਪਨਗਰ ਰਾਹੁਲ ਤਿਵਾੜੀ ਵੱਲੋਂ ਅੱਜ ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨਾਂ ਜ਼ਿਲਾ ਹਸਪਤਾਲ ਨਵਾਂਸ਼ਹਿਰ, ਓਟ ਸੈਂਟਰ ਨਵਾਂਸ਼ਹਿਰ ਅਤੇ ਨਾਇਬ ਤਹਿਸੀਲਦਾਰ ਦਫ਼ਤਰ ਬਲਾਚੌਰ ਦਾ ਜਾਇਜ਼ਾ ਲਿਆ ਅਤੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨਾਲ ਮੀਟਿੰਗ ਕਰ ਕੇ ਜ਼ਿਲੇ ਵਿਚ ਕੋਵਿਡ ਤੋਂ ਬਚਾਅ ਲਈ ਕੀਤੇ ਪ੍ਰਬੰਧਾਂ ਅਤੇ ਤਾਜ਼ਾ ਹਾਲਾਤ ਬਾਰੇ ਵਿਸਥਾਰ ਨਾਲ ਜਾਣਕਾਰੀ ਲਈ। ਜ਼ਿਲਾ ਹਸਪਤਾਲ ਨਵਾਂਸ਼ਹਿਰ ਦੇ ਦੌਰੇ ਦੌਰਾਨ ਉਨਾਂ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਅਤੇ ਵਾਰਡਾਂ ਦਾ ਜਾਇਜ਼ਾ ਲਿਆ ਅਤੇ ਸਿਹਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਉਨਾਂ ਉਥੇ ਕੋਵਿਡ ਮਰੀਜ਼ਾਂ ਲਈ ਕੀਤੇ ਗਏ ਪ੍ਰਬੰਧਾਂ ਅਤੇ ਉਨਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਵੀ ਜਾਇਜ਼ਾ ਲਿਆ।

ਇਸ ਦੌਰਾਨ ਉਨਾਂ ਕੋਵਿਡ ਵਾਰਡ ਵਿਚ ਦਾਖ਼ਲ ਮਰੀਜ਼ਾਂ ਨਾਲ ਫੋਨ ’ਤੇ ਗੱਲਬਾਤ ਵੀ ਕੀਤੀ ਅਤੇ ਉਨਾਂ ਦੇ ਇਲਾਜ, ਖਾਣ-ਪੀਣ ਅਤੇ ਮਿਲ ਰਹੀਆਂ ਹੋਰਨਾਂ ਸਹੂਲਤਾਂ ਬਾਰੇ ਜਾਣਿਆ। ਇਸੇ ਤਰਾਂ ਉਨਾਂ ਡਾਕਟਰਾਂ, ਮੈਡੀਕਲ ਸਟਾਫ ਅਤੇ ਓ. ਪੀ. ਡੀ ’ਤੇ ਆਏ ਮਰੀਜ਼ਾਂ ਨਾਲ ਵੀ ਗੱਲਬਾਤ ਕੀਤੀ। ਓਟ ਕਲੀਨਿਕ ਦੇ ਜਾਇਜ਼ੇ ਦੌਰਾਨ ਉਨਾਂ ਉਥੋਂ ਦੇ ਕੰਮਕਾਜ਼, ਨਸ਼ਾ ਪੀੜਤ ਮਰੀਜ਼ਾਂ ਦੇ ਇਲਾਜ, ਰਜਿਸਟ੍ਰੇਸ਼ਨ ਅਤੇ ਕੋਵਿਡ ਦੌਰਾਨ ਨਵੇਂ ਆਏ ਮਰੀਜ਼ਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਡਵੀਜ਼ਨਲ ਕਮਿਸ਼ਨਰ ਰਾਹੁਲ ਤਿਵਾੜੀ ਨੂੰ ਦੱਸਿਆ ਕਿ ਜ਼ਿਲੇ ਵਿਚ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਢੁਕਵੇਂ ਪ੍ਰਬੰਧ ਕੀਤੇ ਗਏ ਹਨ ਅਤੇ ਕੋਵਿਡ ਮਰੀਜ਼ਾਂ ਨੂੰ ਹਰ ਤਰਾਂ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਲੋਕਾਂ ਨੂੰ ਕੋਵਿਡ ਤੋਂ ਬਚਾਉਣ ਲਈ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ। ਇਸ ਤੋਂ ਪਹਿਲਾਂ ਉਨਾਂ ਨਾਇਬ ਤਹਿਸੀਲਦਾਰ ਦਫ਼ਤਰ ਬਲਾਚੌਰ ਦੀ ਪੜਤਾਲ ਵੀ ਕੀਤੀ। ਇਸ ਮੌਕੇ ਐਸ. ਡੀ. ਐਮ ਬਲਾਚੌਰ ਦੀਪਕ ਰੁਹੇਲਾ, ਸਿਵਲ ਸਰਜਨ ਡਾ. ਰਾਜਿੰਦਰ ਪ੍ਰਸਾਦ ਭਾਟੀਆ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Share This :

Leave a Reply