ਡੀਐਸਪੀ ਨਾਭਾ ਰਾਜੇਸ਼ ਛਿਬਰ ਵੱਲੋਂ ਮਿਸ਼ਨ ਫ਼ਤਿਹ ਤਹਿਤ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਕੀਤਾ ਜਾਗਰੂਕ

ਨਾਭਾ (ਤਰੁਣ ਮਹਿਤਾ) ਕਰੋਨਾ ਮਹਾਂਮਾਰੀ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ, ਮਿਸ਼ਨ ਫਤਿਹ ਮੁਹਿੰਮ ਤਹਿਤ ਅੱਜ ਨਾਭਾ ਦੇ ਬੋੜਾ ਗੇਟ ਵਿਖੇ ਡੀਐਸਪੀ ਨਾਭਾ ਰਾਜੇਸ਼ ਛਿਬਰ ਦੀ ਅਗਵਾਈ ਵਿੱਚ ਉਹਨਾਂ ਦੀ ਟੀਮ ਵੱਲੋਂ ਰੇਹੜੀਆਂ ਅਤੇ ਦੁਕਾਨਦਾਰਾਂ ਨੂੰ ਜਾਗਰੂਕ ਕੀਤਾ ਗਿਆ। ਉਹਨਾਂ ਵੱਲੋਂ  ਹਰ ਦੁਕਾਨਦਾਰਾਂ ਅਤੇ ਟੈਕਸੀ ਡਰਾਈਵਰਾਂ ਨੂੰ ਮਾਸਕ ਪਾਉਣ ਅਤੇ ਸੋਸ਼ਲ ਡਿਸਟੈਂਸ ਬਨਾਈ ਰੱਖਣ ਲਈ ਅਪੀਲ ਕੀਤੀ ਗਈ। ਪ੍ਰੈਸ ਨਾਲ ਗੱਲਬਾਤ ਕਰਦਿਆਂ ਡੀ ਐਸ ਪੀ ਨਾਭਾ ਨੇ ਕਿਹਾ ਕਿ ਬੋੜਾ ਗੇਟ ਦੇ ਨਜ਼ਦੀਕ ਦੁਕਾਨਦਾਰਾਂ ਅਤੇ ਟੈਕਸੀ ਡਰਾਈਵਰਾਂ ਨੂੰ ਮਾਸਕ ਪਾਉਣ, ਸੋਸ਼ਲ ਡਿਸਟੈਂਸ ਦੀ ਪਾਲਣਾ ਕਰਨ ਲਈ ਜਾਗਰੂਕ ਕੀਤਾ ਗਿਆ ਹੈ।

ਉਹਨਾਂ ਵੱਲੋਂ ਹਰ ਦੁਕਾਨਦਾਰ ਕੋਲ ਸੈਨੀਟਾਇਜਰ ਹੈ। ਅਤੇ ਕਿ ਦੁਕਾਨਦਾਰ ਵੀ ਮਾਸਕ ਦੀ ਵਰਤੋਂ ਕਰ ਰਹੇ ਹਨ। ਇਸ ਦੀ ਚੈਕਿੰਗ ਕੀਤੀ ਗਈ। ਉਹਨਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਸੈਨਟਾਇਜਰ ਦੀ ਵਰਤੋਂ ਕਰਦੇ ਹੋਏ ਵਾਰ-ਵਾਰ ਆਪਣੇ ਹੱਥਾਂ ਨੂੰ ਧੋਣਾਂ ਚਾਹੀਦਾ ਹੈ। ਅਤੇ ਆਪਸੀ ਦੂਰੀ ਬਨਾ ਕੇ ਰੱਖਣੀ ਚਾਹੀਦੀ ਹੈ। ਤਾਂ ਜੋ ਕਰੋਨਾ ਵਰਗੀ ਮਹਾਂਮਾਰੀ ਤੋਂ ਬਚਾ ਹੋ ਸਕੇ। ਇਸ ਮੌਕੇ ਟੈਕਸੀ ਡਰਾਈਵਰਾਂ ਨੇ ਕਿਹਾ ਕਿ ਸਾਨੂੰ ਡੀਐਸਪੀ ਨਾਭਾ ਨੇ ਕਰੋਨਾ ਦੀ ਮਹਾਂਮਾਰੀ ਨੂੰ ਦੇਖਦੇ ਹੋਏ ਮਾਸਕ ਪਾਉਣ ਅਤੇ ਦੂਰੀ ਬਨਾ ਕੇ ਬੈਠੋ ਤੇ ਹਥਾਂ ਨੂੰ ਵਾਰ-ਵਾਰ ਸਾਫ਼ ਕਰੋ। ਸਾਨੂੰ ਸਾਰਿਆਂ ਨੂੰ ਕਰੋਨਾ ਬਾਰੇ ਜਾਗਰੂਕ ਕੀਤਾ ਗਿਆ

Share This :

Leave a Reply