ਖਾਲੜਾ (ਜਗਜੀਤ ਸਿੰਘ ਡੱਲ,ਭੁੱਲਰ) ਕੇਂਦਰ ਦੀ ਮੋਦੀ ਸਰਕਾਰ ਦੇ ਖੇਤੀ ਆਰਡੀਨੈਂਸਾਂ ਅਤੇ ਆਪਣੀਆਂ ਹੋਰ ਕਿਸਾਨ ਮਾਰੂ ਨੀਤੀਆਂ ਦੇ ਖਿਲਾਫ਼ ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਅਤੇ ਹੋਰ ਪੰਜਾਬ ਦੀਆਂ ਵੱਖ ਵੱਖ ਜਥੇਬੰਦੀਆਂ ਦੀ ਅਗਵਾਈ ਹੇਠ ਸੈਕੜੇ ਕਾਰਕੁੰਨ ਕਿਸਾਨਾਂ ਵਲੋਂ ਆਪਣੇ ਦਿੱਤੇ ਸੱਦੇ ਤਹਿਤ ਅੱਜ ਭਿੱਖੀਵਿੰਡ ਚੌਂਕ ਵਿੱਚ ਧਰਨਾ ਦਿੱਤਾ ਇਸ ਜਥੇ ਅੰਦਰ ਵੱਡੀ ਤਾਦਾਦ ਵਿੱਚ ਕਿਸਾਨਾ ਨੇ ਸ਼ਮੂਲੀਅਤ ਕੀਤੀ।ਇਸ ਦੌਰਾਨ ਕਿਸਾਨਾਂ ਨੂੰ ਰੋਕਣ ਪੁਲਿਸ ਦੇ ਅਧਿਕਾਰੀਆਂ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਪੁਲਿਸ ਜਵਾਨ ਤਾਇਨਾਤ ਸਨ
ਕਿਸਾਨਾਂ ਮਜ਼ਦੂਰਾਂ ਦੇ ਜੱਥੇ ਨੂੰ ਸੰਬੌਧਨ ਕਰਦਿਆਂ ਕਿਸਾਨ ਆਗੂਆ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਖੇਤੀ ਸਬੰਧੀ ਆਰਡੀਨੈਂਸ ਕਿਸਾਨ ਮਜਦੂਰ ਵਿਰੋਧੀ ਹਨ। ਇਹਨਾਂ ਆਰਡੀਨੈਂਸਾਂ ਨਾਲ ਦੇਸ਼ ਦੀ ਖੇਤੀ ਤਬਾਹ ਹੋ ਜਾਵੇਗੀ ਅਤੇ ਦੇਸ਼ ਦਾ ਅੰਨਦਾਤਾ ਕਿਸਾਨ ਤੇ ਮਿਹਨਤਕਸ਼ ਖੇਤ ਮਜ਼ਦੂਰ ਦੋ ਵਕਤ ਦੀ ਰੋਟੀ ਤੋਂ ਆਤਰ ਹੋ ਜਾਵੇਗਾ। ਦੇਸ਼ ਦੀ ਅਰਥਵਿਵਸਥਾਂ ਤਹਿਸ ਨਹਿਸ ਹੋ ਜਾਵੇਗੀ। ਮੰਡੀਕਰਣ ਨਾਲ ਜੁੜੇ ਲੱਖਾਂ ਲੋਕ ਬੇਰੁਜ਼ਗਾਰ ਹੋ ਜਾਣਗੇ। ਕਿਸਾਨ ਆਗੂ ਨੇ ਬਿਜਲੀ ਬਿੱਲ 2020 ਦਾ ਵਿਰੋਧ ਕਰਦਿਆ ਦੇਸ਼ ਦੇ ਦੋਵਾਂ ਸਦਨਾਂ ਦੇ ਸੰਸਦ ਮੈਂਬਰਾਂ ਅਤੇ ਦੇਸ਼ ਦੇ ਸਮੁੱਚੇ ਵਿਧਾਨਕਾਰਾਂ ਨੂੰ ਅਪੀਲ ਕੀਤੀ ਕਿ ਮੋਦੀ ਸਰਕਾਰ ਦੇ ਕਿਸਾਨ ਮਜ਼ਦੂਰ ਫੈਸਲਿਆ ਦੇ ਖਿਲਾਫ਼ ਅਵਾਜ ਬਲੁੰਦ ਕਰਕੇ ਜਨਤਾਂ ਵੱਲੋਂ ਦਿੱਤੀ ਗਈ ਜੁੰਮੇਵਾਰੀ ਨੂੰ ਨਿਭਾਉਣ ਉਨ੍ਹਾਂ ਕਿਹਾ ਕਿ ਜਿਹੜੀ ਵੀ ਪਾਰਟੀ ਦਾ ਸੰਸਦ ਮੈਂਬਰ ਇਸ ਬਿੱਲ ਹੱਕ ਵਿਚ ਜਾਵੇਗਾ ਉਸਦਾ ਪਿੰਡ ਪਿੰਡ ਵਿਰੋਧ ਕੀਤਾ ਜਾਵੇਗਾ।
ਕਿਸਾਨ ਆਗੂ ਨੇ ਕਿਹਾ ਕਿ ਅਕਾਲੀ ਦਲ 1920 ਵਿਚ ਰਾਜਾਂ ਨੂੰ ਵਧੇਰੇ ਅਧਿਕਾਰ ਅਤੇ ਫੈਡਰਲ ਢਾਂਚੇ ਖਿਲਾਫ ਅਵਾਜ ਬੁਲੰਦ ਕਰ ਹੋਂਦ ਵਿਚ ਆਇਆ ਸੀ ਅੱਜ ਫਿਰ ਉਹੀ ਅਵਾਜ ਬੁਲੰਦ ਕਰਨ ਦੀ ਲੋੜ ਹੈ ਕਿਸਾਨ ਆਗੂ ਨੇ ਕਿਹਾ ਕਿ ਮੋਦੀ ਸਰਕਾਰ ਨੇ ਸੱਤਾ ‘ਚ ਆਉਣ ਤੋਂ ਪਹਿਲਾਂ ਹਰ ਸਾਲ 2 ਕਰੋੜ ਲੋਕਾਂ ਨੂੰ ਨੌਕਰੀਆਂ ਤੇ ਹਰ ਦੇਸ਼ ਵਾਸੀ ਦੇ ਖਾਤੇ ਵਿੱਚ 15 ਲੱਖ ਰੁਪਏ ਪਾਉਣ ਦਾ ਵਾਅਦਾ ਕੀਤਾ ਸੀ। ਪਰ ਮੋਦੀ ਸਰਕਾਰ ਵਾਅਦਿਆਂ ਤੋਂ ਉਲਟ ਕਿਸਾਨ ਮਜ਼ਦੂਰ ਵਿਰੋਧੀ ਫੈਸਲੇ ਕਰ ਰਹੀ ਹੈ, ਜਿਸ ਨੂੰ ਦੇਸ਼ ਦੀ ਜਨਤਾਂ ਸਹਿਣ ਨਹੀਂ ਕਰੇਗੀ। ਕਿਸਾਨ ਆਗੂ ਨੇ ਕਿਹਾ ਕਿ ਕੇਂਦਰ ਸਰਕਾਰ ਸਵਾਮੀਨਾਥਨ ਦੀ ਰਿਪੋਰਟ ਲਾਗੂ ਕਰੇ । ਕਿਸਾਨੀ ਮਜ਼ਦੂਰੀ ਦਾ ਸਮੁੱਚਾ ਕਰਜ਼ਾ ਮੁਆਫ ਕਰੇ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਕਾਜੀਚਕ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਤਰਨ ਤਾਰਨ ਪ੍ਰਧਾਨ ਗੁਰਸਾਬ ਸਿੰਘ ਡੱਲ, ਜੈਮਲ ਸਿੰਘ ਸਰਪੰਚ ਕਲਸੀਆਂ ,ਬਾਬਾ ਬਲਵੰਤ ਸਿੰਘ ਗੋਪਾਲਾ, ਬਾਬਾ ਸੱਜਣ ਸਿੰਘ ਵਾੜਾ ਸ਼ੇਰ ਸਿੰਘ, ਮੇਜਰ ਸਿੰਘ ਵਾਂ,ਗੁਰਲਾਲ ਸਿੰਘ ਜੰਡ ਕਿਸਾਨ ਆਗੂ, ਜਗਜੀਤ ਸਿੰਘ ਜੋਧ ਸਿੰਘ ਵਾਲਾ ,ਸੇਵਕ ਸਿੰਘ ਭਿੱਖੀਵਿੰਡ,ਅਮਰੀਕ ਸਿੰਘ ਅਲਗੋਂ,ਰਸਾਲ ਸਿੰਘ ਕਾਜ਼ੀਚੱਕ, ਮੋਹਨ ਸਿੰਘ, ਦਵਿੰਦਰ ਸਿੰਘ ਸਾਧਰਾਂ, ਸੋਨਾ ਭਿੱਖੀਵਿੰਡ, ਗੁਰਵਿੰਦਰ ਸਿੰਘ ਸਾਂਡਪੁਰਾ,ਅਜੀਤ ਸਿੰਘ ਭਲਵਾਨ ਡੱਲ,ਸਵਰਨ ਸਿੰਘ ਰਾਜੌਕੇ, ਰਾਜ ਜੋਧ ਸਿੰਘਵਾਲਾ, ਜਥੇਦਾਰ ਸਤਨਾਮ ਸਿੰਘ ਮਨਾਵਾ, ਸੁਖਚੈਨ ਸਿੰਘ ਸਾਬਕਾ ਸਰਪੰਚ ਡੱਲ,, ਤੇ ਹੋਰ ਬਹੁਤ ਸਾਰੀ ਸੰਗਤ ਨੇ ਪਹੁੰਚ ਕੇ ਧਰਨੇ ਵਿੱਚ ਸ਼ਮੂਲੀਅਤ ਕੀਤੀ ।