5 ਪੰਜਾਬ ਬਟਾਲੀਅਨ ਐਨ.ਸੀ.ਸੀ. ਨੇ ਮਨਾਇਆ ਕੌਮਾਂਤਰੀ ਯੋਗਾ ਦਿਵਸ

ਪਟਿਆਲਾ (ਅਰਵਿੰਦਰ ਜੋਸ਼ਨ) 5 ਪੰਜਾਬ ਬਟਾਲੀਅਨ ਐਨ.ਸੀ.ਸੀ. ਪਟਿਆਲਾ ਦੇ ਕਰਨਲ ਨਵਜੋਤ ਸਿੰਘ ਕੰਗ ਦੀ ਅਗਵਾਈ ਵਿੱਚ ਐਨ.ਸੀ.ਸੀ. ਕੈਡਿਟਾਂ ਨੇ ਕੋਵਿਡ-19 ਮਹਾਂਮਾਰੀ ਦੇ ਦੌਰਾਨ ਆਪਣੇ ਘਰਾਂ ਤੋਂ ਆਨ ਲਾਈਨ ਹੋਕੇ ਕੌਮਾਂਤਰੀ ਯੋਗਾ ਦਿਵਸ ਮਨਾਇਆ। ਇਸ ਮੌਕੇ ਐਨ.ਸੀ.ਸੀ. ਕੈਡਿਟਾਂ ਤੋਂ ਇਲਾਵਾ ਬਟਾਲੀਅਨ ਅਧੀਨ ਆਉਂਦੀਆਂ ਵਿੱਦਿਅਕ ਸੰਸਥਾਵਾਂ ਦੇ ਏ.ਐਨ.ਓਜ਼ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੀ ਸ਼ਾਮਲ ਹੋਏ।


ਕਮਾਂਡਿੰਗ ਅਫ਼ਸਰ 5 ਪੰਜਾਬ ਬਟਾਲੀਅਨ ਐਨ.ਸੀ.ਸੀ. ਪਟਿਆਲਾ ਕਰਨਲ ਨਵਜੋਤ ਸਿੰਘ ਕੰਗ ਨੇ ਦੱਸਿਆ ਕਿ ਕੌਮਾਂਤਰੀ ਯੋਗਾ ਦਿਵਸ ‘ਚ ਬਟਾਲੀਅਨ ਦੇ 856 ਐਨ.ਸੀ.ਸੀ. ਕੈਡਿਟਾਂ ਅਤੇ 188 ਉਨ੍ਹਾਂ ਦੇ ਪਰਿਵਾਰਾਂ ਮੈਂਬਰਾਂ ਨੇ ਭਾਗ ਲਿਆ। ਉਨ੍ਹਾਂ ਦੱਸਿਆ ਕਿ ਐਨ.ਸੀ.ਸੀ. ਕੈਡਿਟਾਂ ਨੇ ਡੀ.ਜੀ. ਐਨ.ਸੀ.ਸੀ. ਵੱਲੋਂ ਪ੍ਰਦਾਨ ਕੀਤੇ ਪੋਰਟਲ ‘ਤੇ ਆਪਣੇ ਆਪਨੂੰ ਰਜਿਸਟਰ ਕਰਕੇ ਆਨ ਲਾਈਨ ਯੋਗ ਵਿੱਚ ਭਾਗ ਲਿਆ ਅਤੇ ਐਨ.ਸੀ.ਸੀ. ਹੈਸ਼ਟੈਗ ਦੀ ਵਰਤੋਂ ਕਰਕੇ ਆਪਣੀਆਂ ਯੋਗਾ ਕਰਦਿਆ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਅਪਲੋਡ ਕੀਤੀਆਂ।
ਕਰਨਲ ਕੰਗ ਨੇ ਕਿਹਾ ਕਿ ਐਨ.ਸੀ.ਸੀ. ਕੈਡਿਟ ਯੋਗਾ ਦੀ ਜੀਵਨ ਵਿੱਚ ਮਹੱਤਤਾ ਨੂੰ ਸਮਝਦੇ ਹਨ ਅਤੇ ਤੰਦਰੁਸਤ ਰਹਿਣ ਲਈ ਹੋਰਨਾਂ ਨੂੰ ਵੀ ਯੋਗ ਕਰਨ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਸਮੇਂ ਚੰਗੀ ਮਾਨਸਿਕ ਸਿਹਤ ਬਣਾਈ ਰੱਖਣ ਲਈ ਯੋਗਾ ਇਕ ਚੰਗਾ ਹਥਿਆਰ ਹੈ। ਉਨ੍ਹਾਂ ਕਿਹਾ ਕਿ ਅੱਜ 1044 ਕੈਡਿਟਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਆਨ ਲਾਈਨ ਕੌਮਾਂਤਰੀ ਯੋਗ ਦਿਵਸ ਵਿੱਚ ਹਿੱਸਾ ਲਿਆ।

Share This :

Leave a Reply