
ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਮੀਰੀ ਪੀਰੀ ਢਾਡੀ ਸਭਾ ਦੇ ਕੌਮੀ ਪ੍ਰਧਾਨ ਅਤੇ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਗਿਆਨੀ ਗੁਰਦਿਆਲ ਸਿੰਘ ਲੱਖਪੁਰ ਦੀਆਂ ਪੰਥ ਪ੍ਰਤੀ ਸ਼ਾਨਦਾਰ ਸੇਵਾਵਾਂ ਨੂੰ ਵੇਖਦੇ ਹੋਏ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਅਤੇ ਪ੍ਰਧਾਨ ਪੰਥਕ ਅਕਾਲੀ ਦਲ ਵੱਲੋਂ ਐਲਾਨੀ ਸੂਬਾ ਪੱਧਰੀ ਕਾਰਜਕਾਰੀ ਕੋਰ ਕਮੇਟੀ ਦਾ ਮੈਂਬਰ ਚੁਣੇ ਜਾਣ ‘ਤੇ ਢਾਡੀ ਸਭਾ ਦੇ ਅਹੁਦੇਦਾਰ ਅਤੇ ਮੈਂਬਰਾਂ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।
ਢਾਡੀ ਸਭਾ ਦੇ ਸਕੱਤਰ ਜਨਰਲ ਅਮਰਜੀਤ ਸਿੰਘ ਭਰੋਲੀ ਅਤੇ ਮੁੱਖ ਖਜ਼ਾਨਚੀ ਨਰਿੰਦਰ ਸਿੰਘ ਢਿੱਲੋਂ ਦੇ ਉਦਮਾਂ ਨਾਲ ਹੋਏ ਵਿਸ਼ੇਸ਼ ਸਨਮਾਨ ਸਮਾਗਮ ਵਿਚ ਗਿਆਨੀ ਗੁਰਦਿਆਲ ਸਿੰਘ ਲੱਖਪੁਰ ਨੇ ਜਿੱਥੇ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਦਾ ਧੰਨਵਾਦ ਕੀਤਾ ਉੱਥੇ ਹੀ ਕਿਹਾ ਕਿ ਪੰਥ ਦੀ ਚੜ੍ਹਦੀ ਕਲਾ ਲਈ ਸੂਬਾ ਪੱਧਰੀ ਕਮੇਟੀ ‘ਚ ਬਤੌਰ ਮੈਂਬਰ ਉਹ ਪੂਰੀ ਤਨਦੇਹੀ ਨਾਲ ਸੇਵਾ ਨਿਭਾਉਣਗੇ | ਇਸ ਮੌਕੇ ਗਿਆਨੀ ਜਗਦੀਪ ਸਿੰਘ ਨਾਗਰਾ ਜ਼ਿਲ੍ਹਾ ਪ੍ਰਧਾਨ, ਕੁਲਵਿੰਦਰ ਸਿੰਘ ਸੰਧੂ ਸੀਨੀਅਰ ਮੀਤ ਪ੍ਰਧਾਨ, ਜਗਤਾਰ ਸਿੰਘ ਬਸਰਾ ਮੇਹਲੀ ਜਿਲ੍ਹਾ ਪ੍ਰੈੱਸ ਸਕੱਤਰ, ਦਵਿੰਦਰ ਸਿੰਘ ਰਾਣੂ, ਗੁਰਦੇਵ ਸਿੰਘ ਤਾਹਰਪੁਰੀ, ਸੇਵਕ ਸਿੰਘ, ਰਾਜਵੀਰ ਸਿੰਘ ਘੁੰਮਣ, ਬਲਕਾਰ ਸਿੰਘ ਬੇਲੀ, ਢਾਡੀ ਅਮਰੀਕ ਸਿੰਘ ਆਦਿ ਵੀ ਹਾਜ਼ਰ ਸਨ।





















