ਸ. ਹਰਦੇਵ ਸਿੰਘ ਆਸੀ ਨੇ ਜ਼ਿਲਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਸ. ਹਰਦੇਵ ਸਿੰਘ ਆਸੀ ਜ਼ਿਲਾ ਲੋਕ ਸੰਪਰਕ ਅਫ਼ਸਰ

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਜ਼ਿਲਾ ਕਪੂਰਥਲਾ ਦੇ ਜ਼ਿਲਾ ਲੋਕ ਸੰਪਰਕ ਦਫ਼ਤਰ ’ਚ ਤਾਇਨਾਤ 2011 ਬੈਚ ਦੇ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ ਨੇ ਅੱਜ ਬਤੌਰ ਜ਼ਿਲਾ ਲੋਕ ਸੰਪਰਕ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਨਵ-ਨਿਯੁਕਤ ਸ.ਹਰਦੇਵ ਸਿੰਘ ਆਸੀ ਨੇ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾੳਣਗੇ । ਲੋਕਾਂ ਨੂੰ ਸਰਕਾਰ ਵੱਲੋਂ ਮਿਲਦੀਆਂ ਸਹੂਲਤਾਂ ਤੋਂ ਜਾਣੂ ਕਰਵਾਉਣ ਲਈ ਅਤੇ ‘ਮਿਸ਼ਨ ਫ਼ਤਿਹ’ ਸਬੰਧੀ ਜਾਗਰੂਕ ਕਰਨ ਲਈ ਲੋਕ ਸੰਪਰਕ ਵਿਭਾਗ ਇਕ ਪੁਲ ਦਾ ਕੰਮ ਕਰੇਗਾ। ਸ. ਆਸੀ ਨੇ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਪੱਤਰਕਾਰਾਂ ਨਾਲ ਵਧੀਆ ਤਾਲਮੇਲ ਬਣਾ ਕੇ ਲੋਕਾਂ ਨੂੰ ਭਲਾਈ ਸਕੀਮਾਂ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਕੋਰੋਨਾ ਮਹਾਂਮਾਰੀ ਖਿਲਾਫ਼ ਜਾਗਰੂਕਤਾ ਹਰ ਘਰ ਤੱਕ ਪਹੁੰਚਾਈ ਜਾਵੇਗੀ।


ਜ਼ਿਕਰਯੋਗ ਹੈ ਕਿ ਸ.ਹਰਦੇਵ ਸਿੰਘ ਆਸੀ ਇਸ ਤੋਂ ਪਹਿਲਾਂ ਬਠਿੰਡਾ, ਜਲੰਧਰ, ਅੰਮਿ੍ਰਤਸਰ ਅਤੇ ਤਰਨ ਤਾਰਨ ਜ਼ਿਲਿਆਂ ਵਿਚ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ। ਪਿਛਲੇ ਸਾਲ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਬਿਹਤਰੀਨ ਸੇਵਾਵਾਂ ਲਈ ਜ਼ਿਲਾ ਪ੍ਰਸ਼ਾਸਨ ਕਪੂਰਥਲਾ ਵੱਲੋਂ ਵਿਸ਼ੇਸ਼ ਤੌਰ ’ਤੇ ਉਨਾਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਗਿਆ। ਇਸ ਮੌਕੇ ਸਟਾਫ ਮੈਂਬਰਾਂ ਅਨਿਲ ਕੁਮਾਰ, ਗੋਲਡੀ, ਹਰਦਿਆਲ ਸਿੰਘ, ਜਸਪਾਲ ਸਿੰਘ ਅਤੇ ਰਾਮ ਧਨ ਵੱਲੋਂ ਨਵ-ਨਿਯੁਕਤ ਡੀ. ਪੀ. ਆਰ. ਓ ਦਾ ਸਵਾਗਤ ਕੀਤਾ ਗਿਆ।

Share This :

Leave a Reply