ਆਜ਼ਾਦੀ ਸੰਗਰਾਮ ਵਿੱਚ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦਾ ਕੀਤਾ ਸਨਮਾਨ

ਆਜਾਦੀ ਘੁਲਾਟੀਏ ਸਵ: ਬੰਤਾ ਸਿੰਘ ਧਾਲੀਵਾਲ ਦੇ ਸਪੁੱਤਰ ਦਲਬੀਰ ਸਿੰਘ ਧਾਲੀਵਾਲ ਨੂੰ ਸਨਮਾਨਿਤ ਕਰਦੇ ਹੋਏ ਨਾਇਬ ਤਹਿਸੀਲਦਾਰ ਕਰਮਜੀਤ ਸਿੰਘ ਖੱਟੜਾ|

ਨਾਭਾ (ਤਰੁਣ ਮਹਿਤਾ) – ਦੇਸ਼ ਦੀ ਆਜਾਦੀ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਨਮਾਨ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੋਰੋਨਾ ਮਹਾਂਮਾਰੀ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਪਟਿਆਲਾ ਅਤੇ ਐਸ.ਡੀ.ਐਮ. ਨਾਭਾ ਦੀ ਯੋਗ ਅਗਵਾਈ ਵਿੱਚ ਨਾਇਬ ਤਹਿਸੀਲ ਕਰਮਜੀਤ ਸਿੰਘ ਖੱਟੜਾ ਵੱਲੋਂ ਉਚੇਚੇ ਤੌਰ ਤੇ ਉਘੇ ਆਜ਼ਾਦੀ ਘੁਲਾਟੀਏ ਸਵ: ਬੰਤਾ ਸਿੰਘ ਧਾਲੀਵਾਲ ਦੇ ਜੱਦੀ ਪਿੰਡ ਕਲਿਹਾਣਾ ਵਿਖੇ ਪਹੁੰਚ ਕੇ ਉਨ੍ਹਾਂ ਦੇ ਸਪੁੱਤਰ ਦਲਬੀਰ ਸਿੰਘ ਧਾਲੀਵਾਲ ਦਾ ਪਰਿਵਾਰ ਸਮੇਤ ਵਿਸੇਸ ਤੌਰ ਤੇ ਸਨਮਾਨ ਕੀਤਾ ਗਿਆ|

ਇਸ ਮੌਕੇ ਫਰੀਡਮ ਫਾਇਟਰ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ (ਸੋਨੀ) ਧਾਲੀਵਾਲ ਅਤੇ ਸੂਬਾ ਪ੍ਰਧਾਨ ਅਮਰੀਕ ਸਿੰਘ ਕਲਿਹਾਣਾ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਮੱਦੇਨਜਰ ਪ੍ਰਸ਼ਾਸਨ ਦਾ ਆਜਾਦੀ ਘੁਲਾਟੀਆਂ ਨੂੰ ਉਹਨਾਂ ਦੇ ਘਰ ਜਾ ਕੇ ਸਨਮਾਨਿਤ ਕਰਨਾ ਇੱਕ ਸਲਾਘਾਯੋਗ ਕਦਮ ਹੈ| ਉਨ੍ਹਾਂ ਕਿਹਾ ਕਿ ਆਜਾਦੀ ਘੁਲਾਟੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਵੀ ਪ੍ਰਸ਼ਾਸਨ ਵੱਲੋਂ ਸਰਕਾਰ ਨਾਲ ਮਿਲ ਕੇ ਹੱਲ ਕਰਨ ਲਈ ਉਪਰਾਲੇ ਕਰਨੇ ਚਾਹੀਦੇ ਹਨ ਤਾਂ ਜੋ ਆਉਣ ਵਾਲੀਆਂ ਪੀੜੀਆਂ ਨੂੰ ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਮਹਾਨ ਯੋਧਿਆਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਣਾ ਮਿਲ ਸਕੇ| ਇਸ ਮੌਕੇ ਮਹਿਰੀਨ ਧਾਲੀਵਾਲ, ਵਿਜੇਤਾ ਧਾਲੀਵਾਲ, ਪ੍ਰੀਤਮ ਕੌਰ ਅਤੇ ਨਾਭਾ ਤਹਿਸੀਲ ਦਫਤਰ ਦੇ ਮੁਲਾਜਮ ਮੌਜੂਦ ਸਨ|

Share This :

Leave a Reply