ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਇਮਿਊਨਿਟੀ ਬੂਸਟਰ ਸੰਗਤਾਂ ਨੂੰ ਮੁਫ਼ਤ ਵੰਡਣ ਲਈ ਮੈਡੀਕਲ ਕੈਂਪ ਲਗਾਇਆ

ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਇਮਿਊਨਿਟੀ ਬੂਸਟਰ ਸੰਗਤਾਂ ਨੂੰ ਮੁਫ਼ਤ ਵੰਡਣ ਲਈ ਲਗਾਏ ਮੈਡੀਕਲ ਕੈਂਪ ਮੌਕੇ ਜਥੇਦਾਰ ਗੁਰਬਖਸ਼ ਸਿੰਘ ਖ਼ਾਲਸਾ ਜੂਨੀਅਰ ਮੀਤ ਪ੍ਰਧਾਨ ਤੇ ਹੋਰ ਪਤਵੰਤੇ

ਨਵਾਂਸ਼ਹਿਰ, ਬੰਗਾ (ਏ-ਆਰ. ਆਰ. ਐੱਸ. ਸੰਧੂ) ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਜੀਂਦੋਵਾਲ ਬੰਗਾ ਵਿਖੇ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਨਵਾਂਸ਼ਹਿਰ ਵੱਲੋਂ ਸਰੀਰਕ ਰੋਗਾਂ ਨਾਲ ਲੜਨ ਦੀ ਸ਼ਕਤੀ ਵਧਾਉਣ ਲਈ ਹੋਮੋਪੈਥਿਕ ਦੀ ਦਵਾਈ ਇਮਿਊਨਿਟੀ ਬੂਸਟਰ ਸੰਗਤਾਂ ਨੂੰ ਮੁਫ਼ਤ ਵੰਡਣ ਲਈ ਮੈਡੀਕਲ ਕੈਂਪ ਲਗਾਇਆ ਗਿਆ । ਜਥੇਦਾਰ ਗੁਰਬਖਸ਼ ਸਿੰਘ ਖ਼ਾਲਸਾ ਜੂਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਨੇ ਕੈਂਪ ਦਾ ਉਦਘਾਟਨ ਕਰਦਿਆਂ ਸੁਸਾਇਟੀ ਦੇ ਲੋਕ ਭਲਾਈ ਲਈ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ । ਇਸ ਮੌਕੇ ਡਾਕਟਰ ਕਸ਼ਮੀਰ ਸਿੰਘ ਨੇ ਦਵਾਈ ਕੋਵਿਡ 19 ਦੀ ਮਹਾਂਮਾਰੀ ਕੋਰੋਨਾ ਤੋਂ ਬਚਾਅ ਲਈ ਵੀ ਲਾਭਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ ।

ਮੈਡੀਕਲ ਕੈਂਪ ਮੌਕੇ ਸੁਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਥਾਂਦੀ, ਅਮਰਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਹਰਪ੍ਰੀਤ ਸਿੰਘ ਬੇਦੀ, ਹਰਵੀਰ ਸਿੰਘ ਹੀਰ, ਜੈਦੀਪ ਸਿੰਘ , ਚਰਨਜੀਤ ਸਿੰਘ, ਪਲਵਿੰਦਰ ਸਿੰਘ, ਗੁਰਦਿਆਲ ਸਿੰਘ ,ਜਥੇਦਾਰ ਬਲਰਾਜ ਸਿੰਘ ਖ਼ਾਲਸਾ, ਕੁਲਜਿੰਦਰਜੀਤ ਸਿੰਘ ਸੋਢੀ, ਜਸਪ੍ਰੀਤ ਸਿੰਘ ਸੋਢੀ, ਜਸਵੰਤ ਸਿੰਘ ,ਪ੍ਰੇਮ ਸਿੰਘ, ਹਰਪ੍ਰੀਤ ਸਿੰਘ ਜੀਂਦੋਵਾਲ, ਕਥਾਵਾਚਕ ਬਲਵਿੰਦਰ ਸਿੰਘ, ਗਰੰਥੀ ਗੁਰਪ੍ਰੀਤ ਸਿੰਘ, ਕੁਲਵੰਤ ਸਿੰਘ ਖਾਲਸਾ ਅੰਮ੍ਰਿਤਪਾਲ ਸਿੰਘ ਆਦਿ ਹਾਜ਼ਰ ਸਨ । ਇਸ ਮੌਕੇ ਸੁਸਾਇਟੀ ਵੱਲੋਂ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਸੈਨੀਟਾਈਜ਼ ਵੀ ਕੀਤਾ ਗਿਆ । ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਨਵਾਂਸ਼ਹਿਰ ਵੱਲੋਂ ਇਸ ਤੋਂ ਪਹਿਲਾਂ ਵੀ 20 ਤੋਂ ਵੱਧ ਥਾਵਾਂ ਤੇ ਇਸ ਤਰ੍ਹਾਂ ਦੇ ਕੈਂਪ ਲਗਾਏ ਜਾ ਚੁੱਕੇ ਹਨ¦

Share This :

Leave a Reply