ਨਾਭਾ (ਤਰੁਣ ਮਹਿਤਾ ) – ਅੱਜ ਇੱਥੇ ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆਂ ਸੰਵਿਧਾਨ ਬਚਾਓ ਅੰਦੋਲਨ ਭਾਰਤ ਦੇ ਕਨਵੀਨਰ ਗੁਰਚਰਨ ਸਿੰਘ ਰਾਮਗੜ ਨੇ ਦੱਸਿਆ ਕਿ ਦਲਿੱਤ ਸਮਾਜ ਦੀਆਂ ਵੱਖ-ਵੱਖ ਭਰਾਤਰੀ
ਜਥੇਬੰਦੀਆਂ ਦੀ ਅਹਿਮ ਮੀਟਿੰਗ 11 ਜੁਲਾਈ ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਮੰਦਿਰ (ਨੇੜੇ ਸ੍ਰੀ ਦੁਖਨਿਵਾਰਨ ਗੁਰਦੁਆਰਾ ਸਾਹਿਬ) ਵਿਖੇ ਹੋ ਰਹੀ ਹੈ| ਇਸ ਮੀਟਿੰਗ ਵਿੱਚ ਸਮਾਜ ਨਾਲ ਸਬੰਧਿਤ ਵੱਖ-ਵੱਖ ਮੁੱਦੇ ਵਿਚਾਰੇ ਜਾਣਗੇ ਅਤੇ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ|