ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਚ 169 ਕੱਚੇ ਮਕਾਨਾਂ ਨੂੰ ਪੱਕਾ ਕਰ ਕੇ ਲੋਕਾਂ ਦੇ ਜੀਵਨ ਪੱਧਰ ’ਚ ਕੀਤਾ ਗਿਆ ਸੁਧਾਰ

(ਖੱਬੇ) ਪਿੰਡ ਰੈਲ ਮਾਜਰਾ ਵਿਖੇ ਸਕੀਮ ਅਧੀਨ ਲਾਭ ਮਿਲਣ ਤੋਂ ਪਹਿਲਾਂ ਘਰ ਦੀ ਹਾਲਤ ਅਤੇ (ਸੱਜੇ) ਸਕੀਮ ਦਾ ਲਾਭ ਮਿਲਣ ਤੋਂ ਬਾਅਦ ਬਣਿਆ ਪੱਕਾ ਘਰ।

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਚ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਅਗਵਾਈ ਹੇਠ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਮੰਦੀ ਹਾਲਤ ਕੱਚੇ ਘਰਾਂ ਵਿਚ ਰਹਿਣ ਵਾਲੇ ਲੋਕਾਂ ਦੇ ਜੀਵਨ ਪੱਧਰ ਵਿਚ ਸੁਧਾਰ ਲਿਆਉਣ ਲਈ ਪ੍ਰਧਾਨ ਮੰਤਰੀ ਅਵਾਸ ਯੋਜਨਾ (ਗ੍ਰਾਮੀਣ) ਸਕੀਮ ਤਹਿਤ 169 ਘਰਾਂ ਨੂੰ ਪੱਕਾ ਕੀਤਾ ਗਿਆ ਹੈ।

ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਰਬਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਇਸ ਸਕੀਮ ਅਧੀਨ ਮਕਾਨ ਬਣਾਉਣ ਲਈ ਪਾਰਦਰਸ਼ੀ ਢੰਗ ਨਾਲ ਸਿੱਧਾ ਲਾਭਪਾਤਰੀ ਦੇ ਖਾਤੇ ਵਿਚ ਤਿੰਨ ਕਿਸ਼ਤਾਂ ਵਿਚ 1.20 ਲੱਖ ਰੁਪਏ ਆਨਲਾਈਨ ਟਰਾਂਸਫਰ ਕੀਤੇ ਜਾਂਦੇ ਹਨ। ਉਨਾਂ ਦੱਸਿਆ ਕਿ ਇਸ ਸਕੀਮ ਤਹਿਤ ਜ਼ਿਲੇ ਵਿਚ ਹੋਰ ਕੱਚੇ ਤਰਾਂ ਵਾਲੇ ਗ਼ਰੀਬ ਪਰਿਵਾਰਾਂ ਨੂੰ ਸਕੀਮ ਦਾ ਲਾਭ ਦੇਣ ਲਈ ਸਰਕਾਰ ਵੱਲੋਂ ਜਾਰੀ ਕੀਤੀ ਅਵਾਸ ਪਲੱਸ ਐਪ ਰਾਹੀਂ ਕੁੱਲ 1152 ਪਰਿਵਾਰਾਂ ਨੂੰ ਰਜਿਸਟਰ ਕੀਤਾ ਗਿਆ ਹੈ, ਜਿਨਾਂ ਨੂੰ ਆਉਣ ਵਾਲੇ ਸਮੇਂ ਵਿਚ ਲਾਭ ਦਿੱਤਾ ਜਾਵੇਗਾ। ਉਨਾਂ ਦੱਸਿਆ ਕਿ ਇਲਾਕੇ ਦੇ ਲੋਕਾਂ ਵਲੋਂ ਪੰਜਾਬ ਸਰਕਾਰ ਦੇ ਕੱਚੇ ਮਕਾਨਾਂ ਨੂੰ ਪੱਕੇ ਕਰਨ ਦੇ ਇਸ ਕਾਰਜ ਦੀ ਬੇਹੱਦ ਸ਼ਲਾਘਾ ਕੀਤੀ ਜਾ ਰਹੀ ਹੈ ਅਤੇ ਲਾਭਪਾਤਰੀਆਂ ਵੱਲੋਂ ਸਰਕਾਰ ਦਾ ਧੰਨਵਾਦ ਕੀਤਾ ਗਿਆ ਹੈ।

Share This :

Leave a Reply