
ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਸੀਨੀਅਰ ਸਿਟੀਜ਼ਨਜ਼ ਨੂੰ ਬੈਂਕਾਂ, ਹਸਪਤਾਲਾਂ ਅਤੇ ਸਰਕਾਰੀ ਦਫ਼ਤਰਾਂ ਵਿਚ ਕੋਈ ਦਿੱਕਤ ਨਾ ਪੇਸ਼ ਆਉਣ ਦਿੱਤੀ ਜਾਵੇ ਅਤੇ ਉਨਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇ। ਇਹ ਹਦਾਇਤ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਮਾਪਿਆਂ ਅਤੇ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਸਬੰਧੀ ਗਠਿਤ ਜ਼ਿਲਾ ਪੱਧਰੀ ਕਮੇਟੀ ਦੀ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਕੀਤੀ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਸੀਨੀਅਰ ਸਿਟੀਜ਼ਨਜ਼ ਲਈ ਸਰਕਾਰੀ ਦਫ਼ਤਰਾਂ, ਬੈਂਕਾਂ ਅਤੇ ਹਸਪਤਾਲਾਂ ਵਿਚ ਵੱਖਰੇ ਤੌਰ ’ਤੇ ਪ੍ਰਬੰਧ ਯਕੀਨੀ ਬਣਾਏ ਜਾਣ ਅਤੇ ਉਨਾਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇ। ਉਨਾਂ ਕਿਹਾ ਕਿ ਜੇਕਰ ਕੋਈ ਬਜ਼ੁਰਗ ਆਪਣੀ ਸਮੱਸਿਆ ਲੈ ਕੇ ਦਫ਼ਤਰ ਵਿਚ ਆਉਂਦਾ ਹੈ ਤਾਂ ਉਸ ਦਾ ਪਹਿਲ ਦੇ ਆਧਾਰ ’ਤੇ ਯੋਗ ਤਰੀਕੇ ਨਾਲ ਨਿਪਟਾਰਾ ਕੀਤਾ ਜਾਵੇ।
ਉਨਾਂ ਸਿਹਤ ਵਿਭਾਗ ਨੂੰ ਵੀ ਜਾਂਚ ਕਰਵਾਉਣ ਲਈ ਆਉਂਦੇ ਬਜ਼ੁਰਗਾਂ ਨੂੰ ਪਹਿਲ ਦੇ ਆਧਾਰ ’ਤੇ ਸੇਵਾਵਾਂ ਮੁਹੱਈਆ ਕਰਵਾਉਣ ਦੀ ਹਦਾਇਤ ਕੀਤੀ। ਡਿਪਟੀ ਕਮਿਸ਼ਨਰ ਨੇ ਐਲ. ਡੀ. ਐਮ ਨੂੰ ਹਦਾਇਤ ਕੀਤੀ ਕਿ ਉਹ ਸੀਨੀਅਰ ਸਿਟੀਜਨਜ਼ ਅਤੇ ਸੇਵਾ ਮੁਕਤ ਅਧਿਕਾਰੀਆਂ/ਕਰਮਚਾਰੀਆਂ ਨੂੰ ਬੈਂਕਾਂ ਵਿਚ ਕਿਸੇ ਕਿਸਮ ਦੀ ਮੁਸ਼ਕਲ ਨਾ ਆਉਣ ਦੇਣ ਅਤੇ ਉਨਾਂ ਲਈ ਬੈਂਕਾਂ ਵਿਚ ਵੱਖਰੀ ਲਾਈਨ ਅਤੇ ਕਾਊਂਟਰ ਲਗਾਉਣੇ ਯਕੀਨੀ ਬਣਾਉਣ। ਉਨਾਂ ਕਿਹਾ ਕਿ ਪੁਲਿਸ ਵਿਭਾਗ ਵਿਚ ਵੀ ਬਜ਼ੁਰਗਾਂ ਸਬੰਧੀ ਇਕ ਨੋਡਲ ਅਧਿਕਾਰੀ ਦੀ ਨਿਯੁਕਤੀ ਕੀਤੀ ਜਾਵੇ ਅਤੇ ਇਕੱਲੇ ਰਹਿ ਰਹੇ ਬਜ਼ੁਰਗਾਂ ਦੀਆਂ ਸੂਚੀਆਂ ਤਿਆਰ ਕਰ ਕੇ ਉਨਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ ਸਮੂਹ ਐਸ. ਡੀ. ਐਮਜ਼ ਕੋਲੋਂ ਬਜ਼ੁਰਗਾਂ ਦੀਆਂ ਸ਼ਿਕਾਇਤਾਂ ਸਬੰਧੀ ਬਕਾਇਦਾ ਤੌਰ ’ਤੇ ਰਿਪੋਰਟਾਂ ਹਾਸਲ ਕੀਤੀਆਂ ਜਾਣ, ਤਾਂ ਜੋ ਉਨਾਂ ਦਾ ਫੌਰਨ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ। ਉਨਾਂ ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ ਜ਼ਿਲੇ ਵਿਚ ਸੀਨੀਅਰ ਸਿਟੀਜ਼ਨਜ਼ ਲਈ ਓਲਡ ਏਜ਼ ਹੋਮ ਖੋਲਣ ਸਬੰਧੀ ਭੇਜੀਆਂ ਗਈਆਂ ਤਜਵੀਜ਼ਾਂ ਦੀ ਪੈਰਵੀ ਕਰ ਕੇ ਇਸ ਨੂੰ ਅਮਲੀ ਜਾਮਾ ਪਹਿਨਾਉਣ ਦੀ ਕਾਰਵਾਈ ਆਰੰਭੀ ਜਾਵੇ। ਉਨਾਂ ਜ਼ਿਲੇ ਦੇ ਸਮੂਹ ਬਜ਼ੁਰਗਾਂ ਨੂੰ ਅਪੀਲ ਕੀਤੀ ਕਿ ਉਹ ਘਰਾਂ ਵਿਚ ਹੀ ਰਹਿਣਾ ਯਕੀਨੀ ਬਣਾਉਣ ਆਪਣੀ ਸਿਹਤ ਦਾ ਧਿਆਨ ਰੱਖਣ। ਉਨਾਂ ਕਿਹਾ ਕਿ ਜੇਕਰ ਉਨਾਂ ਨੂੰ ਕੋਵਿਡ ਦੇ ਕੋਈ ਵੀ ਲੱਛਣ ਨਜ਼ਰ ਆਉਣ ਤਾਂ ਉਹ ਟੈਸਟ ਜ਼ਰੂਰ ਕਰਵਾਉਣ। ਇਸ ਮੌਕੇ ਐਸ. ਪੀ ਮਨਵਿੰਦਰ ਬੀਰ ਸਿੰਘ, ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਸੰਤੋਸ਼ ਵਿਰਦੀ, ਸਹਾਇਕ ਸਿਵਲ ਸਰਜਨ ਡਾ. ਬਲਵਿੰਦਰ ਸਿੰਘ, ਉੱਪ ਜ਼ਿਲਾ ਅਟਾਰਨੀ ਤਰਨਵੀਰ ਕੌਰ, ਐਲ. ਡੀ. ਐਮ, ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ ਦੇ ਪ੍ਰਧਾਨ ਡਾ. ਜੇ. ਡੀ. ਵਰਮਾ, ਐਸ. ਕੇ ਪੁਰੀ, ਐਮ. ਪੀ ਪਾਠਕ, ਅਸ਼ੋਕ ਵਰਮਾ