ਕਿਸਾਨ ਯੂਨੀਅਨ ਉਗਰਾਹਾਂ ਨੇ ਆਰਡੀਨੈੱਸ ਦਾ ਸਾਥ ਦੇਣ ਵਾਲੇ ਰਾਜਨੀਤਿਕ ਲੋਕਾਂ ਦਾ ਪਿੰਡਾਂ ਵਿੱਚ ਮੁਕੰਮਲ ਬਾਈਕਾਟ ਕਰਨ ਦਾ ਐਲਾਨ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ

ਨਾਭਾ (ਤਰੁਣ ਮਹਿਤਾਂ) ਕੇਂਦਰ ਸਰਕਾਰ ਵੱਲੋਂ ਤਿੰਨ ਆਰਡੀਨੈਂਸਾਂ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਵਿਚ ਰੋਸ ਵੇਖਣ ਨੂੰ ਮਿਲ ਰਿਹਾ ਹੈ,ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪਿੰਡਾਂ ਦੇ ਵਿੱਚ ਸਰਕਾਰ ਦੇ ਕਿਸਾਨ ਮਾਰੂ ਆਰਡੀਨੈੱਸ ਦੇ ਹਮਾਇਤੀਆਂ ਨੂੰ ਪਿੰਡਾਂ ਵਿੱਚ ਆਉਣ ਤੋਂ ਬੰਦ ਕਰ ਦਿੱਤਾ ਹੈ,ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਅੱਜ ਨਾਭਾ ਬਲਾਕ ਦੇ ਪਿੰਡ ਰਾਜਪੁਰ ਦੇ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਅਤੇ ਕਿਹਾ ਕਿ ਭਾਜਪਾ ਨਾਲ ਸਾਂਝ ਰੱਖਣ ਵਾਲੇ ਐੱਮ ਪੀ ਅਤੇ ਵਿਧਾਇਕਾਂ ਦਾ ਪਿੰਡਾਂ ਵਿੱਚ ਮੁਕੰਮਲ ਤੌਰ ਤੇ ਬਾਈਕਾਟ ਕੀਤਾ ਜਾਵੇਗਾ

ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਮਰਨ ਲਈ ਮਜ਼ਬੂਰ ਹੋ ਜਾਵੇਗੀ ਜੇਕਰ ਕੇਂਦਰ ਸਰਕਾਰ ਨੇ ਇਹ ਆਰਡੀਨੈਂਸ ਵਾਪਸ ਨਾ ਲਏ,ਇਸ ਮੌਕੇ ਤੇ ਨਰਿੰਦਰ ਸਿੰਘ ਬਨੇਰਾ, ਜਸਵੀਰ ਸਿੰਘ ,ਜਗਤਾਰ ਸਿੰਘ, ਜਸਪਾਲ ਸਿੰਘ ,ਕੁਲਵਿੰਦਰ ਸਿੰਘ,ਕੁਲਦੀਪ ਸਿੰਘ, ਕਮਲਦੀਪ ਸਿੰਘ,ਜਗਤਾਰ ਸਿੰਘ, ਹਰਜਿੰਦਰ ਸਿੰਘ,ਹਰਦੀਪ ਸਿੰਘ,ਬਲਵਿੰਦਰ ਸਿੰਘ, ਬਲਜੀਤ ਸਿੰਘ, ਗੁਰਵਿੰਦਰ ਸਿੰਘ, ਕੁਲਦੀਪ ਸਿੰਘ,ਬਿੱਕਰ ਸਿੰਘ,ਹਰਬੰਸ ਸਿੰਘ, ਬਹਾਦਰ ਸਿੰਘ,ਗੁਰਚਰਨ ਸਿੰਘ, ਬਖਸ਼ੀਸ਼ ਸਿੰਘ,ਅਮਰਜੀਤ ਸਿੰਘ, ਬਲਦੇਵ ਸਿੰਘ, ਗੁਰਵਿੰਦਰ ਸਿੰਘ, ਰਾਜਬੀਰ ਸਿੰਘ,ਕੇਸਰ ਸਿੰਘ,ਬਲਬੀਰ ਸਿੰਘ,ਬਨੇਰਾ ਗੁਰਮੇਲ ਸਿੰਘ,ਗੁਰਪ੍ਰੀਤ ਸਿੰਘ,ਭਗਵਾਨ ਸਿੰਘ,ਤੋਂ ਇਲਾਵਾ ਆਦਿ ਕਿਸਾਨ ਹਾਜ਼ਰ ਸਨ

Share This :

Leave a Reply