ਗ਼ਲਤ ਰਿਪੋਰਟ ਦੇਣ ਵਾਲੀ ਕਿਸੇ ਵੀ ਲੈਬੋਰਟਰੀ ਨੂੰ ਨਹੀ ਜਾਵੇਗਾ ਬਖਸ਼ਿਆ, ਦੋਸ਼ੀਆਂ ਖਿਲਾਫ ਕੀਤੀ ਜਾਵੇਗੀ ਸਖ਼ਤ ਕਾਰਵਾਈ : -ਸੋਨੀ

ਸ਼੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ

ਅੰਮ੍ਰਿਤਸਰ (ਮੀਡੀਆ ਬਿਊਰੋ) ਕੋਵਿਡ-19 ਮਹਾਂਮਾਰੀ ਨੂੰ ਨਿਪਟਣ ਲਈ ਰਾਜ ਸਰਕਾਰ ਵਲੋ ਸਰਕਾਰੀ ਹਸਪਤਾਲਾਂ ਵਿਚ ਕੋਵਿਡ ਮਰੀਜਾਂ ਦੇ ਮੁਫਤ ਟੈਸਟ ਕੀਤੇ ਜਾ ਰਹੇ ਹਨ ਅਤੇ ਕੁਝ ਲੋਕਾਂ ਵੱਲੋਂ ਪਰਾਈਵੇਟ ਲੈਬੋਰਟਰੀਆਂ ਵਿਚ ਆਪਣੇ ਟੈਸਟ ਕਰਵਾਏ ਜਾ ਰਹੇ ਹਨ, ਜਿਨਾਂ ਵਿਚੋ ਕੁਝ ਪ੍ਰਾਈਵੇਟ ਲੈਬੋਰਟਰੀਆਂ ਵਲੋ ਗ਼ਲਤ ਰਿਪੋਰਟਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਕਰਕੇ ਆਮ ਲੋਕਾਂ ਵਿਚ ਕਾਫੀ ਦਹਿਸ਼ਤ ਪਾਈ ਜਾਂਦੀ ਹੈ ਅਤੇ ਜੇਕਰ ਕਿਸੇ ਲੈਬੋਰਟਰੀ ਵਲੋ ਗ਼ਲਤ ਰਿਪੋਰਟ ਪਾਈ ਜਾਂਦੀ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ । ਇੰਨਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਕੀਤਾ। ਸ਼੍ਰੀ ਸੋਨੀ ਨੇ ਕਿਹਾ ਕਿ ਤੁਲੀ ਲੈਬੋਰਟਰੀ ਵਿਰੁੱਧ ਸ਼ਕਾਇਤਾਂ ਮਿਲਣ ਤੇ ਉਸ ਵਿਰੁੱਧ ਕਾਰਵਾਈ ਕਰਨ ਲਈ ਮੈ 7 ਜੂਨ ਨੂੰ ਸਿਹਤ ਮੰਤਰੀ ਪੰਜਾਬ ਅਤੇ ਸਕੱਤਰ ਸਿਹਤ ਵਿਭਾਗ ਨੂੰ ਲਿਖਿਆ ਅਤੇ ਫਿਰ ਇਸ ਬਾਬਤ ਉਕਤ ਮੰਤਰੀ ਤੇ ਸਕੱਤਰ ਨੂੰ ਮਿਲ ਕੇ ਵੀ ਜਾਣੂ ਕਰਵਾਇਆ।

ਇਸ ਆਧਾਰ ਉਤੇ ਹੀ ਇਸ ਲੈਬੋਰਟਰੀ ਵਿਰੁੱਧ ਕਾਰਵਾਈ ਕੀਤੀ ਗਈ ਹੈ । ਉਨਾਂ ਦੱਸਿਆ ਕਿ ਵਿਜੀਲੈਸ ਵਲੋ ਇਸ ਲੈਬੋਰਟਰੀ ਵਿਰੁੱਧ ਕਾਰਵਾਈ ਕਰ ਦਿੱਤੀ ਗਈ ਹੈ ਅਤੇ ਦੋਸੀਆਂ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਗਲਤ ਰਿਪੋਰਟਾਂ ਨਾਲ ਜਿਥੇ ਵਿਅਕਤੀ ਨੂੰ ਮਾਨਸਿਕ ਪਰੇਸਾਨੀ ਦਾ ਸਾਮਣਾ ਕਰਨਾ ਪੈਦਾ ਹੈ ਉਥੇ ਉਸਦੀ ਜਾਨ ਵੀ ਜਾ ਸਕਦੀ ਹੈ। ਉਨਾਂ ਕਿਹਾ ਕਿ ਕਿਸੇ ਦੀ ਜਾਨ ਨਾਲ ਖਿਲਵਾੜ ਕਰਨ ਦੀ ਆਗਿਆ ਕਿਸੇ ਨੂੰ ਨਹੀ ਦਿੱਤੀ ਜਾ ਸਕਦੀ। ਸ਼੍ਰੀ ਸੋਨੀ ਨੇ ਕਿਹਾ ਕਿ ਜੋ ਕੋਈ ਵੀ ਦੋਸ਼ੀ ਪਾਇਆ ਗਿਆ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ ਚਾਹੇ ਉਹ ਕਿਸੇ ਵੀ ਪਾਰਟੀ ਨਾਲ ਸਬੰਧ ਰੱਖਦਾ ਹੋਵੇ। ਸ਼੍ਰੀ ਸੋਨੀ ਨੇ ਕਿਹਾ ਇਹ ਸਾਰਾ ਮਾਮਲਾ ਮੁੱਖ ਮੰਤਰੀ ਪੰਜਾਬ ਦੇ ਧਿਆਨ ਵਿਚ ਹੈ ਅਤੇ ਕਿਸੇ ਵੀ ਦੋਸੀ ਨੂੰ ਬਖ਼ਸਿਆ ਨਹੀ ਜਾਵੇਗਾ। ਸ਼੍ਰੀ ਸੋਨੀ ਨੇ ਅੰਮ੍ਰਿਤਸਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਲੋੜ ਪੈਣ ਤੇ ਆਪਣਾ ਟੈਸਟ ਸਰਕਾਰੀ ਹਸਪਤਾਲ ਤੋ ਹੀ ਕਰਵਾਉਣ। ਉੁਨਾਂ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿਚ ਕੋਵਿਡ -19 ਦਾ ਟੈਸਟ ਕਰਨ ਲਈ ਆਧੁਨਿਕ ਢੰਗ ਦੀਆਂ ਮਸ਼ੀਨਾ ਰੱਖੀਆਂ ਗਈਆਂ ਹਨ ਅਤੇ ਇੰਨਾਂ ਮਸ਼ੀਨਾਂ ਦੇ ਟੈਸਟ ਦੀ ਪ੍ਰਤੀਸ਼ਤਾ ਬਿਲਕੁਲ ਸਹੀ ਹੈ। ਸ਼੍ਰੀ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋ ਕੋਰੋਨਾ ਮਹਾਮਾਰੀ ਤੇ ਕਾਬੂ ਪਾਉਣ ਲਈ ਮਿਸ਼ਨ ਫਤਿਹ ਦੀ ਸ਼ਰੂਆਤ ਕੀਤੀ ਗਈ ਹੈ ਅਤੇ ਮਿਸ਼ਨ ਫਤਿਹ ਤਾਂ ਹੀ ਕਾਮਯਾਬ ਹੋ ਸਕਦਾ ਹੈ ਜੇਕਰ ਲੋਕ ਆਪਣਾ ਸਹਿਯੋਗ ਦੇਣ।

Share This :

Leave a Reply