ਪਟਿਆਲਾ (ਅਰਵਿੰਦਰ ਜੋਸ਼ਨ) ਕਾਂਗਰਸ ਪਾਰਟੀ ਦੇ ਜੁਝਾਰੂ ਆਗੂ ਦਲੀਪ ਸਿੰਘ ਬਿੱਕਰ ਨੇ ਸਨੌਰ
ਹਲਕਾ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ ਨਾਲ ਮੁਲਾਕਾਤ ਕਰਕੇ ਕਾਂਗਰਸ ਪਾਰਟੀਆਂ
ਦੀਆਂ ਨੀਤੀਆਂ ਘਰ-ਘਰ ਪਹੁੰਚਾਉਣ ਅਤੇ ਪ੍ਰੋਗਰਾਮਾਂ ਨੂੰ ਨੇਪਰੇ ਚਾੜ੍ਹਨ ਲਈ
ਵਿਚਾਰ-ਵਟਾਂਦਰਾ ਕੀਤਾ।
ਦਲੀਪ ਸਿੰਘ ਬਿੱਕਰ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਪੰਜਾਬ ਕੈ. ਅਮਰਿੰਦਰ ਸਿੰਘ ਅਤੇ ਮੈਂਬਰ ਪਾਰਲੀਮੈਂਟ ਮਹਾਰਾਣੀ ਪ੍ਰਨੀਤ ਕੌਰ ਦੇ ਯੋਗ ਯਤਨਾ ਸਦਕਾ ਅੱਜ ਚੁਫੇਰੇਓਂ ਵਿਕਾਸ ਦੀ ਗੰਗਾ ਵਗ ਰਹੀ ਹੈ ਤੇ ਪਟਿਆਲਾ ਤੇ ਸਨੌਰ ਹਲਕੇ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਕਾਂਗਰਸ ਪਾਰਟੀ ਹੀ ਹੈ ਜਿਸਨੇ ਇਨ੍ਹਾਂ ਹਲਕਿਆਂ ਵਿਚ ਵਿਕਾਸ ਕਰਵਾਇਆ ਹੈ ਜਦੋਂ ਕਿ ਅਕਾਲੀ ਦਲ ਨੇ ਪਟਿਆਲਾ ਵਿਧਾਨ ਸਭਾ ਹਲਕੇ ਨੂੰ ਸਿਆਸੀ ਰੰਜਸ਼ ਦੇ ਚਲਦਿਆਂ ਖੁੱਡੇ ਲਾਈਨ ਹੀ ਲਗਾ ਕੇ ਰੱਖਿਆ ਜੋ ਕਿ ਬਹੁਤ ਹੀ ਨਿੰਦਣਯੋਗ ਹੈ। ਬਿੱਕਰ ਨੇ ਕਿਹਾ ਕਿ ਸਨੌਰ ਹਲਕਾ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ ਵਲੋਂ ਹਲਕੇ ਅੰਦਰ ਵਿਧਾਇਕ ਤੋਂ ਵੀ ਜ਼ਿਆਦਾ ਕੰਮ ਮੋਹਰੀ ਹੋ ਕੇ ਕਰਵਾਏ ਜਾ ਰਹੇ ਹਨ ਜਦੋਂ ਕਿ ਵਿਧਾਇਕ ਸਿਰਫ਼ ਨੁਕਸ ਕੱਢਣ ਨੂੰ ਹੀ ਤਰਜੀਹ ਦਿੰਦਾ ਹੈ। ਉਹਨਾਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਜਿੱਤ ਮੁੜ ਕਾਂਗਰਸ ਪਾਰਟੀ ਦੀ ਹੀ ਹੋਵੇਗੀ।