ਮਿਸ਼ਨ ਫ਼ਤਿਹ ਨੂੰ ਲੋਕਾਂ ਦੇ ਸਹਿਯੋਗ ਨਾਲ ਸਫ਼ਲ ਬਣਾਇਆ ਜਾਵੇਗਾ-ਕੁਮਾਰ ਅਮਿਤ

ਡੀ.ਸੀ. ਵੱਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਸਬੰਧੀਂ ਜਾਣਕਾਰੀ ਲੈਣ ਲਈ ਵੱਧ ਤੋਂ ਵੱਧ ਕੋਵਾ ਐਪ ਡਾਊਨਲੋਡ ਕਰਨ ਦੀ ਅਪੀਲ

ਪਟਿਆਲਾ (ਤਰੁਣ ਮਹਿਤਾ)ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਰੋਨਾ ਵਾਇਰਸ ਵਿਰੁੱਧ ਵਿੱਢੀ ਜੰਗ ਜਿੱਤਣ ਲਈ ਅਰੰਭ ਕੀਤੇ ਮਿਸ਼ਨ ਫ਼ਤਿਹ ਨੂੰ ਪਟਿਆਲਾ ਜ਼ਿਲ੍ਹੇ ‘ਚ ਲੋਕਾਂ ਦੇ ਸਹਿਯੋਗ ਨਾਲ ਕਾਮਯਾਬ ਬਣਾਇਆ ਜਾਵੇਗਾ। ਸ੍ਰੀ ਕੁਮਾਰ ਅਮਿਤ ਮਿਸ਼ਨ ਫ਼ਤਿਹ ਦੇ ਸੋਮਵਾਰ ਤੋਂ ਸ਼ੁਰੂ ਹੋ ਰਹੇ ਤੀਜੇ ਹਫ਼ਤੇ ਦੌਰਾਨ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਪੂਜਾ ਸਿਆਲ ਗਰੇਵਾਲ ਅਤੇ ਹੋਰ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕਰ ਰਹੇ ਸਨ।

ਡਿਪਟੀ ਕਮਿਸ਼ਨਰ ਨੇ ਇਸ ਮੌਕੇ ਜ਼ਿਲ੍ਹੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਵਾਇਰਸ ਤੋਂ ਬਚਾਅ ਅਤੇ ਸਾਵਧਾਨੀਆਂ ਬਾਰੇ ਪੁਖ਼ਤਾ ਜਾਣਕਾਰੀ ਹਾਸਲ ਕਰਨ ਲਈ ਆਪਣੇ ਮੋਬਾਇਲ ਫੋਨਾਂ ਵਿੱਚ ਕੋਵਾ ਪੰਜਾਬ ਐਪ ਡਾਊਨਲੋਡ ਕਰਨ। ਉਨ੍ਹਾਂ ਦੱਸਿਆ ਕਿ ਇਸ ਐਪ ਰਾਹੀਂ ਕੋਈ ਵੀ ਵਿਅਕਤੀ ਕਿਸੇ ਜਰੂਰੀ ਆਵਾਜਾਈ ਲਈ ਆਪਣਾ ਈ-ਪਾਸ ਖ਼ੁਦ ਬਣਾ ਸਕਦਾ ਹੈ, ਬਸ਼ਰਤੇ ਕਿ ਉਸਦੇ ਫੋਨ ‘ਚ ਬਲੂਟੁੱਥ ਅਤੇ ਜੀ.ਪੀ.ਐਸ. ਆਨ ਹੋਵੇ।ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਮਿਸ਼ਨ ਫ਼ਤਿਹ ਸਬੰਧੀਂ ਜ਼ਿਲ੍ਹੇ ਭਰ ‘ਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਮਾਸਕ ਲਗਾਉਣ, ਹੱਥ ਧੋਣ, ਦੋ ਗ਼ਜ ਦੀ ਆਪਸੀ ਦੂਰੀ ਬਣਾ ਕੇ ਰੱਖਣ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪ੍ਰਚਾਰ ਦੇ  ਵੱਖ-ਵੱਖ ਸਾਧਨ ਵਰਤੇ ਜਾ ਰਹੇ ਹਨ। ਇਸ ਤੋਂ ਇਲਾਵਾ ਆਸ਼ਾ ਅਤੇ ਆਂਗਣਵਾੜੀ ਵਰਕਰਾਂ ਵੱਲੋ ਲੋਕਾਂ ਨੂੰ ਘਰ-ਘਰ ਜਾ ਕੇ ਵੀ ਸੁਚੇਤ ਕੀਤਾ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਕੋਰੋਨਾ ਯੋਧਿਆਂ ਨੂੰ ਬੈਜੇਸ ਦਿੱਤੇ ਜਾਣਗੇ ਅਤੇ ਮਿਸ਼ਨ ਫ਼ਤਿਹ ਯੋਧਿਆਂ ਦਾ ਵੀ ਸਨਮਾਨ ਕੀਤਾ ਜਾਵੇਗਾ। ਇਸ ਤੋਂ ਬਿਨ੍ਹਾਂ ਸ੍ਰੀ ਕੁਮਾਰ ਅਮਿਤ ਨੇ ਜ਼ਿਲ੍ਹੇ ਭਰ ਦੇ ਗੁਰਦੁਆਰਿਆਂ, ਮੰਦਰਾਂ, ਮਸਜ਼ਿਦਾਂ, ਚਰਚਾਂ ਅਤੇ ਹੋਰ ਧਾਰਮਿਕ ਅਦਾਰਿਆਂ ਦੇ ਪ੍ਰਬੰਧਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਧਾਰਮਿਕ ਅਸਥਾਨਾਂ ਵਿੱਚੋਂ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਗਰੂਕ ਕਰਨ ਤਾਂ ਕਿ ਲੋਕ ਆਪਸੀ ਦੂਰੀ ਬਣਾ ਕੇ ਰੱਖਣ, ਮਾਸਕ ਪਾਉਣ, ਵਾਰ-ਵਾਰ ਹੱਥ ਧੋਂਦੇ ਰਹਿਣ ਅਤੇ ਜਨਤਕ ਥਾਵਾਂ ‘ਤੇ ਨਾ ਥੁੱਕਣ।ਇਸ ਮੀਟਿੰਗ ‘ਚ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਪੂਜਾ ਸਿਆਲ ਗਰੇਵਾਲ, ਸਹਾਇਕ ਕਮਿਸ਼ਨਰ (ਯੂ.ਟੀ.) ਡਾ. ਨਿਰਮਲ ਉਸੀਪੱਚਨ, ਸਹਾਇਕ ਕਮਿਸ਼ਨਰ (ਜ) ਡਾ. ਇਸਮਤ ਵਿਜੇ ਸਿੰਘ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਸ੍ਰੀ ਲਾਲ ਵਿਸ਼ਵਾਸ਼, ਸਹਾਇਕ ਕਮਿਸ਼ਨਰ (ਯੂ.ਟੀ.) ਸ. ਜਗਨੂਰ ਸਿੰਘ ਗਰੇਵਾਲ ਅਤੇ ਮਿਸ ਜਸਲੀਨ ਕੌਰ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

Share This :

Leave a Reply