ਮਿਸ਼ਨ ਫਤਿਹ ਤਹਿਤ ਕੋਵਿਡ-19 ਨੂੰ ਮਾਤ ਦੇ ਕੇ ਘਰਾਂ ਨੂੰ ਪਰਤੇ 49 ਹੋਰ ਮਰੀਜ਼, ਜ਼ਿਲੇ ਅੰਦਰ ਹੁਣ 481 ਐਕਟਿਵ ਕੇਸ

ਸਿਵਲ ਸਰਜਨ ਡਾ: ਨਵਦੀਪ ਸਿੰਘ

ਅੰਮ੍ਰਿਤਸਰ (ਮੀਡੀਆ ਬਿਊਰੋ) ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲੇ ਵਿੱਚ ਮਿਸ਼ਨ ਫ਼ਤਿਹ ਤਹਿਤ ਅੱਜ 49 ਹੋਰ ਪਾਜਿਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਨਵਦੀਪ ਸਿੰਘ ਨੇ ਦੱਸਿਆ ਕਿ ਹਾਲਾਂਕਿ ਇਹ ਕੋਵਿਡ-19 ਵਿਰੁੱਧ ਜੰਗ ‘ਚ ਵੱਡੀ ਕਾਮਯਾਬੀ ਹੈ ਪਰ ਇਸ ਤੋਂ ਜੰਗ ਜਿੱਤਣ ਲਈ ਸਾਨੂੰ ਸੁਚੇਤ ਰਹਿਣ ਦੀ ਲੋੜ ਹੈ ਕਿਉਂਕਿ ਥੋੜੀ ਜਿਹੀ ਲਾਪਰਵਾਹੀ ਵੀ ਵੱਡਾ ਨੁਕਸਾਨ ਕਰ ਸਕਦੀ ਹੈ।

ਉਨਾਂ ਅਪੀਲ ਕੀਤੀ ਕਿ ਕੋਰੋਨਾਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ ‘ਤੇ ਮਾਸਕ ਜ਼ਰੂਰ ਪਾਇਆ ਜਾਵੇ। ਉਨਾਂ ਕਿਹਾ ਕਿ ਇਸਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ ਦੀ ਲੋੜ ਹੈ। ਉਨਾਂ ਦੱਸਿਆ ਕਿ ਜ਼ਿਲੇ ਅੰਦਰ ਹੁਣ 481 ਐਕਟਿਵ ਕੇਸ ਹਨ ਅਤੇ ਹੁਣ ਤੱਕ 1940 ਜਣੇ ਤੰਦਰੁਸਤ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਸ਼ਿਵਲ ਸਰਜਨ ਨੇ ਕਿਹਾ ਕਿ ਵਿਅਕਤੀ ਆਪਣੀ ਦ੍ਰਿੜ ਇੱਛਾ ਨਾਲ ਕਰੋਨਾ ਮਹਾਮਾਰੀ ਤੇ ਜਿੱਤ ਪਾ ਸਕਦਾ ਹੈ। ਉਨਾਂ ਕਿਹਾ ਕਿ ਇਂਸ ਮਹਾਮਾਰੀ ਤੋ ਘਬਰਾਉਣ ਦੀ ਲੋੜ ਨਹੀ ਕੇਵਲ ਸਿਹਤ ਵਿਭਾਗ ਵਲੋ ਦਿੱਤੀਆਂ ਗਈਆਂ ਸਾਵਧਾਨੀਆਂ ਦੀ ਪਾਲਣਾ ਕਰਕੇ ਅਸ਼ੀ ਇਸ ਤੇ ਜਿੱਤ ਪਾ੍ਰਪਤ ਕਰ ਸਕਦੇ ਹਾਂ।

Share This :

Leave a Reply