ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵੱਲੋਂ ਧਾਰਮਿਕ ਪ੍ਰੀਖਿਆ ਦੇ ਜੇਤੂ ਬੱਚਿਆਂ ਦਾ ਸਨਮਾਨ

ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਜੀਂਦੋਵਾਲ ਬੰਗਾ ਵਿਖੇ ਧਾਰਮਿਕ ਪ੍ਰੀਖਿਆ ਮੁਕਾਬਲੇ ਦੇ ਜੇਤੂ ਬੱਚਿਆਂ ਨੂੰ ਇਨਾਮ ਵੰਡਦੇ ਹੋਏ ਜਥੇਦਾਰ ਗੁਰਬਖ਼ਸ਼ ਸਿੰਘ ਖਾਲਸਾ ਜੂਨੀਅਰ ਮੀਤ ਪ੍ਰਧਾਨ

ਬੰਗਾ (ਏ-ਆਰ. ਆਰ. ਐੱਸ. ਸੰਧੂ) ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਜੀਂਦੋਵਾਲ ਬੰਗਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਗੁਰਬਖ਼ਸ਼ ਸਿੰਘ ਖਾਲਸਾ ਦੀ ਯੋਗ ਅਗਵਾਈ ਵਿੱਚ ਧਰਮ ਪ੍ਰਚਾਰ ਕਮੇਟੀ ਵੱਲੋਂ ਕਰੋਨਾ ਮਹਾਂਮਾਰੀ ਦੇ ਚੱਲਦਿਆਂ ਆਨ ਲਾਈਨ ਬੱਚਿਆਂ ਦੀ ਧਾਰਮਿਕ ਪ੍ਰੀਖਿਆ ਕਰਵਾਈ ਗਈ ਜਿਸ ਵਿੱਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵੱਖ ਵੱਖ ਪਿੰਡਾਂ ਵਿੱਚੋਂ ਬੱਚਿਆਂ ਨੇ ਭਾਗ ਲਿਆ ਸੀ ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਜੂਨੀਅਰ ਮੀਤ ਪ੍ਰਧਾਨ ਗੁਰਬਖਸ਼ ਸਿੰਘ ਖਾਲਸਾ ਵੱਲੋਂ ਅੱਜ ਇਸ ਮੁਕਾਬਲੇ ਦੇ ਜੇਤੂ ਬੱਚਿਆਂ ਨੂੰ ਇਨਾਮ ਵੰਡੇ ਗਏ । ਇਸ ਮੌਕੇ ਖਾਲਸਾ ਨੇ ਜੇਤੂ ਬੱਚਿਆਂ ਨੂੰ ਵਧਾਈ ਦਿੰਦੇ, ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਤਰ੍ਹਾਂ ਦੇ ਮੁਕਾਬਲੇ ਲਗਾਤਾਰ ਕਰਵਾਉਂਦੀ ਰਹੇਗੀ ਤਾਂ ਜੋ ਬੱਚੇ ਆਪਣੇ ਵਿਰਸੇ ਤੋਂ ਜਾਣੂ ਹੋ ਸਕਣ । ਇਸ ਮੌਕੇ ਮੈਨੇਜਰ ਪਲਵਿੰਦਰ ਸਿੰਘ ,ਸਟੋਰ ਕੀਪਰ ਗੁਰਦਿਆਲ ਸਿੰਘ ,ਬਲਰਾਜ ਸਿੰਘ ਖਾਲਸਾ ਭਾਈ ਪਲਵਿੰਦਰ ਸਿੰਘ ,ਸਤਨਾਮ ਸਿੰਘ, ਜਸਪਾਲ ਸਿੰਘ ਦਬੁਰਜੀ ,ਗੁਰਸ਼ਿੰਦਰ ਸਿੰਘ ਢਾਡੀ ਜਥਾ ਆਦਿ ਹਾਜ਼ਰ ਸਨ ।

Share This :

Leave a Reply