ਖੇਡ ਵਿਭਾਗ ਦੇ ਕੋਚਾਂ ਵਲੋਂ ਮਿਸ਼ਨ ਫਤਿਹ ਦੇ ਦੂਜੇ ਗੇੜ ਤਹਿਤ ਘਰ ਘਰ ਜਾ ਕੇ ਲੋਕਾਂ ਨੂੰ ਕੀਤਾ ਜਾਗਰੂਕ-ਰਿਆੜ

ਖੇਡ ਵਿਭਾਗ ਦੇ ਖਿਡਾਰੀਆਂ ਅਤੇ ਕੋਚਾਂ ਵੱਲੋਂ ਘਰ ਘਰ ਜਾ ਕੇ ਲੋਕਾਂ ਨੂੰ ਕੋਵਿਡ-19 ਮਹਾਂਮਾਰੀ ਤੋਂ ਬਚਣ ਲਈ ਜਾਗਰੂਕ ਕਰਨ ਦੇ ਨਾਲ ਨਾਲ ਪੈਂਫਲਿਟ ਦੀ ਵੰਡ ਕਰਦਿਆਂ ਦੀ ਤਸਵੀਰ

ਅੰਮ੍ਰਿਤਸਰ (ਏ-ਆਰ. ਆਰ. ਐੱਸ. ਸੰਧੂ) ਪੰਜਾਬ ਸਰਕਾਰ ਵੱਲੋਂ ਕੋਵਿਡ -19 ਤੇ ਜਿੱਤ ਪ੍ਰਾਪਤ ਕਰਨ ਲਈ ਮਿਸ਼ਨ ਫਤਿਹ ਦੀ ਸ਼ੁਰੂਆਤ ਕੀਤੀ ਗਈ ਹੈ। ਮਿਸ਼ਨ ਫਤਿਹ ਦੇ ਦੂਜੇ ਗੇੜ ਤਹਿਤ ਖੇਡ ਵਿਭਾਗ ਦੇ ਕੋਚਾਂ ਵਲੋਂ ਘਰ ਘਰ ਜਾ ਕੇ ਲੋਕਾਂ ਨੂੰ ਇਸ ਮਹਾਂਮਾਰੀ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਕਿਸ ਤਰਾਂ ਅਸੀਂ ਆਪਣੇ ਜਿਲੇ ਨੂੰ ਕਰੋਨਾ ਮੁਕਤ ਕਰ ਸਕਦੇ ਹਾਂ ਅਤੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਗਈਆਂ ਸਾਵਧਾਨੀਆਂ ਨੂੰ ਅਪਣਾ ਕੇ ਇਸ ਤੋਂ ਬਚਿਆ ਜਾ ਸਕਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲਾ ਖੇਡ ਅਫਸਰ ਸ੍ਰ ਗੁਰਲਾਲ ਸਿੰਘ ਰਿਆੜ ਨੇ ਦੱਸਿਆ ਕਿ ਅੱਜ ਖੇਡ ਵਿਭਾਗ ਦੇ ਖਿਡਾਰੀਆਂ ਅਤੇ ਕੋਚਾਂ ਵੱਲੋਂ ਜਿਲੇ ਦੇ ਵੱਖ ਵੱਖ ਸਥਾਨਾਂ ਜਿਵੇਂ ਜੰਡਿਆਲਾ, ਗਹਿਰੀਮੰਡੀ, ਰਈਆ, ਕੋਹਾਲੀ, ਆਬਾਦੀ ਘਨੂੰਪੁਰ ਕਾਲੇ, ਕੋਟ ਖਾਲਸਾ, ਖਾਪੜਖੇੜੀ, ਬਾਬਾ ਜੀਵਨ ਸਿੰਘ ਕਲੋਨੀ ਅਤੇ ਹੋਰ ਵੱਖ ਖੇਤਰਾਂ ਵਿੱਚ ਜਾ ਕੇ ਲੋਕਾਂ ਨੂੰ ਇਸ ਬਿਮਾਰੀ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਕੋਵਾ ਐਪ ਵੀ ਡਾਊਨਲੋਡ ਕਰਵਾਇਆ ਗਿਆ।

ਉਨਾਂ ਦੱਸਿਆ ਕਿ ਖਿਡਾਰੀਆਂ ਤੇ ਕੋਚਾਂ ਵੱਲੋਂ ਪੰਜਾਬ ਸਰਕਾਰ ਦਾ ਸੁਨੇਹਾ ਪਹੁੰਚਾਉਂਦੇ ਹੋਏ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਾਸਕ ਦੀ ਵਰਤੋਂ ਕਰਨ, ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨ ਅਤੇ ਬੇਵਜਾ ਘਰ ਤੋਂ ਬਾਹਰ ਨਾ ਨਿਕਲਣ। ਉਨਾਂ ਦੱਸਿਆ ਕਿ ਇਨ੍ਰਾਂ ਗੱਲਾਂ ਦਾ ਧਿਆਨ ਰੱਖ ਕੇ ਅਸੀਂ ਮਿਸ਼ਨ ਫਤਿਹ ਨੂੰ ਹਾਸਲ ਕਰ ਸਕਦੇ ਹਾਂ। ਸ੍ਰ ਰਿਆੜ ਨੇ ਕਿਹਾ ਕਿ ਖਿਡਾਰੀਆਂ ਤੇ ਕੋਚਾਂ ਵੱਲੋਂ ਘਰ ਘਰ ਜਾ ਕੇ ਲੋਕਾਂ ਨੂੰ ਸਮੇਂ ਸਮੇਂ ਸਿਰ ਹੱਥ ਧੋਣ ਅਤੇ ਮਿਸ਼ਨ ਫਤਿਹ ਤਹਿਤ ਜਾਰੀ ਪੈਂਫਲਿਟਾਂ ਦੀ ਵੰਡ ਵੀ ਕੀਤੀ ਗਈ। ਸ੍ਰ ਰਿਆੜ ਨੇ ਦੱਸਿਆ ਕਿ ਖਿਡਾਰੀਆਂ ਵੱਲੋਂ ਲੋਕਾਂ ਨੂੰ ਸੰਤੁਲਿਤ ਆਹਾਰ ਲੈਣ ਸਬੰਧੀ ਵੀ ਜਾਣਕਾਰੀ ਮੁਹੱਈਆ ਕੀਤੀ ਗਈ। ਉਨਾਂ ਕਿਹਾ ਕਿ ਜੇਕਰ ਸਾਡਾ ਸਰੀਰ ਤੰਦਰੁਸਤ ਹੋਵੇਗਾ ਤਾਂ ਹੀ ਅਸੀਂ ਬਿਮਾਰੀ ਦਾ ਮੁਕਾਬਲਾ ਕਰ ਸਕਾਂਗੇ। ਖੇਡ ਵਿਭਾਗ ਦੀ ਕੋਚ ਸਵਿਤਾ ਕੁਮਾਰੀ ਅਥਲੈਟਿਕਸ ਕੋਚ, ਕੁਲਦੀਪ ਕੋਰ ਕਬੱਡੀ ਕੋਚ, ਨੀਤੂ ਬਾਲਾ ਜਿਮਨਾਸਟਿਕ ਕੋਚ, ਰਜਨੀ ਸੈਣੀ ਜਿਮਨਾਸਟਿਕ ਕੋਚ, ਕਰਮਜੀਤ ਸਿੰਘ ਜੂਡੋ ਕੋਚ, ਪਦਾਰਥ ਸਿੰਘ ਕੁਸ਼ਤੀ ਕੋਚ ਅਤੇ ਬਲਬੀਰ ਸਿੰਘ ਜਿਮਨਾਸਟਿਕ ਕੋਚ ਵੱਲੋਂ ਲੋਕਾਂ ਨੂੰ ਕੋਵਿਡ-19 ਮਹਾਂਮਾਰੀ ਤੋਂ ਜਾਗਰੂਕ ਕਰਨ ਲਈ ਘਰ ਘਰ ਜਾ ਕੇ ਦਸਤਕ ਦਿੱਤੀ।

Share This :

Leave a Reply