ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ

ਨਾਭਾ (ਤਰੁਣ ਮਹਿਤ ) ਮੀਰੀ ਪੀਰੀ ਦੇ ਮਾਲਕ ਅਤੇ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦਾ ਪ੍ਰਕਾਸ਼ ਦਿਹਾੜਾ ਅੱਜ ਸਥਾਨਕ ਗੁਰਦੁਆਰਾ ਬਾਬਾ ਅਜਾਪਾਲ ਸਿੰਘ ਵਿਖੇ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ1ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਇੰਦਰਪਾਲ ਸਿੰਘ ਦੇ ਰਾਗੀ ਜਥੇ ਨੇ ਰਸਭਿੰਨਾ ਕੀਰਤਨ ਕੀਤਾ ਅਤੇ ਪ੍ਰਸਿੱਧ ਕਥਾਵਾਚਕ ਗਿਆਨੀ ਰਜਿੰਦਰਪਾਲ ਸਿੰਘ ਨੇ ਸ੍ਰੀ ਗਰਗ ਵੇਦ ਸਾਹਿਬ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਫਲਸਫੇ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ

ਗੁਰਦੁਆਰਾ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ ਭਵਾਨੀਗੜ੍ਹ ਦੱਸਿਆ ਕਿ ਇਸ ਸਮਾਗਮ ਵਿੱਚ ਸਮਾਜਿਕ ਦੂਰੀ ਦਾ ਵਿਸ਼ੇਸ਼ ਖਿਆਲ ਰੱਖਿਆ ਗਿਆ ਅਤੇ ਸੰਗਤਾਂ ਨੂੰ ਸੈਨਾ ਹਾਜ਼ਰ ਕਰਵਾ ਕੇ ਹੀ ਗੁਰੂ ਘਰ ਵਿੱਚ ਜਾਣ ਦਿੱਤਾ ਗਿਆਇਸ ਮੌਕੇ ਮਿੱਸੇ ਪ੍ਰਸ਼ਾਦੇ ਲੱਸੀ ਮੱਖਣ ਪਿਆਜ਼ ਚਾਰ ਦਾ ਅਤੁੱਟ ਲੰਗਰ ਵਰਤਾਇਆ ਗਿਆ ਇਸ ਮੌਕੇ ਹੋਰਨਾਂ ਤੋਂ ਇਲਾਵਾ ਜਥੇਦਾਰ ਬਲਤੇਜ ਸਿੰਘ ਖੋਖ, ਗੁਰੂ ਰਾਮ ਦਾਸ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਹਰਪ੍ਰੀਤ ਸਿੰਘ ਬਾਬਾ ਅਜਾਪਾਲ ਸਿੰਘ ਸੇਵਾ ਸੁਸਾਇਟੀ ਦੇ ਮੁਖੀ ਮਾਸਟਰ ਅਜਮੇਰ ਸਿੰਘ ,ਮੈਨੇਜਰ ਹਰਮਿੰਦਰ ਸਿੰਘ, ਪ੍ਰੈਸ ਸਕੱਤਰ ਕਰਮਜੀਤ ਸਿੰਘ ਮਹਿਰਮ, ਤੇਜਿੰਦਰ ਸਿੰਘ ਕਪੂਰ ਟਕਸਾਲੀ ਆਗੂ ਮੱਖਣ ਸਿੰਘ ਟੋਡਰਵਾਲ ,ਗੁਰਿੰਦਰਜੀਤ ਸਿੰਘ ਸੋਢੀ ,ਚਰਨਜੀਤ ਸਿੰਘ ਵਿਰਕ, ਸਰਬਜੀਤ ਸਿੰਘ ਧੀਰੋਮਾਜਰਾ ,ਜਥੇਦਾਰ ਜਗਜੀਤ ਸਿੰਘ ਖੋਖ ,ਜਥੇ.ਸ਼ਮਸ਼ੇਰ ਸਿੰਘ ਚੌਧਰੀਮਾਜਰਾ, ਗੁਰਦਿਆਲਇੰਦਰ ਸਿੰਘ ਬਿੱਲੂ ਵਿੱਕੀ ਕੈਰੋਂ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਹਾਜ਼ਰ ਸਨ  

Share This :

Leave a Reply