ਜ਼ਿਲ੍ਹਾ ਅੰਮਿ੍ਤਸਰ ‘ਚ ਕੋਰੋਨਾ ਨਾਲ 7 ਦੀ ਮੌਤ, 305 ਹੋਰ ਵਿਅਕਤੀ ਕੋਰੋਨਾ ਪਾਜ਼ੇਟਿਵ ਆਏ

ਅੰਮ੍ਰਿਤਸਰ (ਮੀਡੀਆ ਬਿਊਰੋ) ਜਿਲਾ ਅੰਮ੍ਰਿਤਸਰ ਵਿੱਚ ਅੱਜ 305 ਲੋਕਾਂ ( 170 ਨਵੇਂ ਕੇਸ ਤੇ 135 ਸੰਪਰਕ ਕੇਸ ) ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਅਤੇ 132 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁਲ 5067 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ। ਪ੍ਰਾਪਤ ਜਾਣਕਾਰੀ ਮੁਤਾਬਿਕ ਅੱਜ 7 ਲੋਕਾਂ ਦੀ ਕਰੋਨਾ ਨਾਲ ਮੌਤ ਹੋਈ ਹੈ। ਮਿ੍ਤਕਾਂ ‘ਚ ਚਾਰ ਅਰਤਾਂ ਤੇ ਤਿੰਨ ਪੁਰਸ਼ ਸ਼ਾਮਲ ਹਨ। ਕੋਰੋਨਾ ਦੇ ਲੱਛਣ ਜਿਸ ਵਿਚ ਤੇਜ ਬੁਖ਼ਾਰ, ਖਾਂਸੀ, ਜੁਕਾਮ ਅਤੇ ਸਾਹ ਦੀ ਤਕਲੀਫ ਮੁੱਖ ਤੌਰ ਤੇ ਸ਼ਾਮਲ ਹਨ। ਫਿਰ ਵੀ ਲੋਕ ਆਪਣੇ ਸ਼ਰੀਰ ਵਿੱਚ ਇਹ ਲੱਛਣ ਮਹਿਸੂਸ ਕਰਨ ਦੇ ਬਾਵਜੂਦ ਕੋਰੋਨਾ ਦਾ ਟੈਸਟ ਕਰਵਾਉਣ ਲਈ ਨਹੀਂ ਜਾ ਰਹੇ ਜੋ ਕਿ ਬਹੁਤ ਖ਼ਤਰਨਾਕ ਸਾਬਤ ਹੋ ਰਿਹਾ ਹੈ। ਜੇਕਰ ਸਮੇਂ ਸਿਰ ਟੈਸਟ ਕਰਵਾ ਕੇ ਡਾਕਟਰ ਕੋਲੋਂ ਦਵਾਈ ਲੈ ਕੇ ਅਤੇ ਆਪਣੇ ਆਪ ਨੂੰ ਘਰ ਵਿੱਚ ਇਕਾਂਤਵਾਸ ਕੀਤਾ ਜਾਵੇ ਤਾਂ ਜਾਨ ਬੱਚ ਸਕਦੀ ਹੈ।

ਸਰਕਾਰ ਵਲੋਂ ਹੁਣ ਕੋਰੋਨਾ ਮਰੀਜਾਂ ਦੀ ਪਛਾਣ ਵੀ ਗੁੱਪਤ ਰੱਖੀ ਜਾ ਰਹੀ ਹੈ ਅਤੇ ਘਰਾਂ ਵਿੱਚ ਰਹਿਣ ਦੀ ਆਗਿਆ ਵੀ ਦਿੱਤੀ ਜਾ ਰਹੀ ਹੈ। ਅੰਮ੍ਰਿਤਸਰ ਜ਼ਿਲ੍ਹੇ ‘ਚ ਕੁੱਲ 6978 ਕੇਸ ਆਏ ਸਨ, ਜਿਨ੍ਹਾਂ ‘ਚੋਂ 5067 ਤੰਦਰੁਸਤ ਹੋ ਚੁੱਕੇ ਹਨ। ਇਸ ਸਮੇਂ ਜ਼ਿਲ੍ਹੇ ‘ਚ 1640 ਮਰੀਜ਼ ਇਲਾਜ ਅਧੀਨ ਕੋਰੋਨਾ ਨਾਲ ਜੂਝ ਰਹੇ ਹਨ। ਜ਼ਿਲ੍ਹੇ ‘ਚ 271 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ। ਪ੍ਰਸ਼ਾਸਨ ਤੇ ਸਿਹਤ ਵਿਭਾਗ ਦਿਨ-ਰਾਤ ਇਕ ਕਰ ਕੇ ਇਸ ਬਿਮਾਰੀ ਨੂੰ ਠੱਲ੍ਹ ਪਾਉਣ ਲਈ ਹਦਾਇਤਾਂ ਵੀ ਜਾਰੀ ਕਰ ਰਿਹਾ ਹੈ ਤੇ ਹਰ ਉਹ ਸਖ਼ਤ ਕਦਮ ਚੁੱਕ ਰਿਹਾ ਹੈ ਜਿਸ ਨਾਲ ਇਸ ਬਿਮਾਰੀ ‘ਤੇ ਕਾਬੂ ਪਾਇਆ ਜਾ ਸਕੇ।

Share This :

Leave a Reply