ਮੁੱਖ ਮੰਤਰੀ ਵੱਲੋਂ ਚੜਦੀਕਲਾ ਟਾਈਮ ਟੀ.ਵੀ. ਗਰੁੱਪ ਦੇ ਚੇਅਰਮੈਨ ਜਗਜੀਤ ਸਿੰਘ ਦਰਦੀ ਦੇ ਛੋਟੇ ਪੁੱਤਰ ਦੀ ਬੇਵਕਤੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਮੀਡੀਆ ਸਲਾਹਕਾਰ ਨੇ ਵੀ ਸਤਬੀਰ ਸਿੰਘ ਦੇ ਦੇਹਾਂਤ ’ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ

ਚੰਡੀਗੜ੍ਹ (ਮੀਡੀਆ ਬਿਊਰੋ) ਚੜਦੀਕਲਾ ਟਾਈਮ ਟੀ.ਵੀ. ਗਰੁੱਪ ਦੇ ਚੇਅਰਮੈਨ ਜਗਜੀਤ ਸਿੰਘ ਦਰਦੀ ਨੂੰ ਛੋਟੇ ਪੁੱਤਰ ਸਤਬੀਰ ਸਿੰਘ ਦਰਦੀ ਦੀ ਬੇਵਕਤੀ ਮੌਤ ਹੋ ਜਾਣ ’ਤੇ ਡੂੰਘਾ ਸਦਮਾ ਪਹੁੰਚਿਆ ਹੈ। ਸਤਬੀਰ ਸਿੰਘ ਦਰਦੀ 42 ਵਰਿਆਂ ਦੇ ਸਨ ਜੋ ਅੱਜ ਸਵੇਰੇ ਦਿਲ ਦਾ ਅਚਨਚੇਤ ਦੌਰਾ ਪੈਣ ਕਾਰਨ ਚੱਲ ਵਸੇ। ਉਹ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਇਕ ਪੁੱਤਰ ਅਤੇ ਇਕ ਧੀ ਛੱਡ ਗਏ ਹਨ। ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਗਜੀਤ ਸਿੰਘ ਦਰਦੀ ਨਾਲ ਪੁੱਤਰ ਦੀ ਮੌਤ ਹੋ ਜਾਣ ’ਤੇ ਦੁੱਖ ਸਾਂਝਾ ਕੀਤਾ ਜੋ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਵੀ ਸਨ।

ਸਦਮੇ ਵਿੱਚ ਡੁੱਬੇ ਪਰਿਵਾਰਕ ਮੈਂਬਰਾਂ ਅਤੇ ਸਾਕ-ਸਨੇਹੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਦੁੱਖ ਦੀ ਇਸ ਘੜੀ ਵਿੱਚ ਇਹ ਅਸਹਿ ਅਤੇ ਅਕਹਿ ਘਾਟਾ ਸਹਿਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ। ਇਸੇ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਸੋਗ ਦੀ ਇਸ ਘੜੀ ਵਿੱਚ ਜਗਜੀਤ ਸਿੰਘ ਦਰਦੀ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਦਿਲੀ ਹਮਦਰਦੀ ਜ਼ਾਹਰ ਕੀਤੀ ਹੈ। ਉਨਾਂ ਕਿਹਾ ਕਿ ਪੁੱਤਰ ਦਾ ਵਿਛੋੜਾ ਦਿਲ ਨੂੰ ਝੰਜੋੜ ਕੇ ਰੱਖ ਦੇਣ ਵਾਲਾ ਸਦਮਾ ਹੈ ਜਿਸ ਦੀ ਭਰਪਾਈ ਕਦੇ ਵੀ ਨਹੀਂ ਹੋ ਸਕਦੀ। 

Share This :

Leave a Reply