ਨਾਭਾ (ਤਰੁਣ ਮਹਿਤਾ) -ਅੱਜ ਇੱਥੇ ਪ੍ਰੈਸ ਦੇ ਨਾਮ ਸਾਂਝਾ ਬਿਆਨ ਜਾਰੀ ਕਰਦਿਆਂ ਸੰਵਿਧਾਨ ਬਚਾਓ ਅੰਦੋਲਨ ਭਾਰਤ ਦੇ ਕਨਵੀਨਰ ਗੁਰਚਰਨ ਸਿੰਘ ਰਾਮਗੜ ਅਤੇ ਜੋਰਾ ਸਿੰਘ ਚੀਮਾ ਪ੍ਰਧਾਨ ਬਹੁਜਨ ਸਮਾਜ ਟਰੇਡ ਐਸੋਸੀਏਸ਼ਨ ਪੰਜਾਬ ਨੇ ਕਿਹਾ ਕਿ ਨਾਭਾ ਪਟਿਆਲਾ ਰੋਡ ਉਪਰ ਸਥਿਤ ਗੁਰਦੁਆਰਾ ਅਰਦਾਸਪੁਰਾ ਸਾਹਿਬ (ਕਲਿਆਣ) ਵਿੱਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਪਵਿੱਤਰ ਪੁਰਾਤਨ ਸਰੂਪ ਚੋਰੀ ਹੋਣਾ ਬਹੁਤ ਹੀ ਮੰਦਭਾਗੀ ਘਟਨਾ ਹੈ|
ਇਹ ਬਹੁਤ ਹੀ ਸੰਵੇਦਨਸੀਲ ਮਸਲਾ ਹੈ ਇਸ ਉਪਰ ਕੋਈ ਵੀ ਰਾਜਨੀਤਕ ਪਾਰਟੀ ਜਾਂ ਰਾਜਨੀਤਕ ਆਗੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਰਾਜਨੀਤੀ ਨਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ। ਸਾਰੀਆਂ ਧਿਰਾਂ ਪੂਰਨ ਰੂਪ ਵਿੱਚ ਸਹਿਯੋਗ ਕਰਨ ਤਾਂ ਜੋ ਦੋਸ਼ੀਆਂ ਨੂੰ ਕਾਨੂੰਨ ਮੁਤਾਬਿਕ ਸਜਾ ਦਿਵਾਈ ਜਾ ਸਕੇ ਅਤੇ ਸ੍ਰੀ ਗੁਰੂ ਗ੍ਰ੍ਰੰਥ ਸਾਹਿਬ ਜੀ ਦਾ ਮਾਣ ਸਨਮਾਨ ਪਹਿਲਾਂ ਦੀ ਤਰ੍ਹਾਂ ਪੂਰਨ ਰੂਪ ਵਿੱਚ ਬਹਾਲ ਰੱਖਿਆ ਜਾ ਸਕੇ। ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਸੰਵੇਦਨਸੀਲ ਮਸਲੇ ਉਪਰ ਹੋਰ ਦੇਰੀ ਨਾ ਕੀਤੀ ਜਾਵੇ। ਸਗੋਂ ਸੀਨੀਅਰ ਅਫਸਰਾਂ ਦੀ ਸਿਟ ਦੀ ਟੀਮ ਦਾ ਐਲਾਨ ਕਰਕੇ ਹਾਈਕੋਰਟ ਦੇ ਮੌਜੂਦਾ ਸੀਟਿੰਗ ਜੱਜ ਤੋਂ ਇੰਨਕੁਆਰੀ ਕਰਵਾਈ ਜਾਵੇ| ਉਨ੍ਹਾਂ ਨੇ ਕਿਹਾ ਕਿ ਇਹ ਬਹੁਤ ਹੀ ਸੰਵੇਦਨਸੀਲ ਮਸਲਾ ਹੈ ਇਸ ਉਪਰ ਕੋਈ ਵੀ ਰਾਜਨੀਤਕ ਪਾਰਟੀ ਜਾਂ ਰਾਜਨੀਤਕ ਆਗੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਰਾਜਨੀਤੀ ਨਾ ਕਰਨ ਦੀ ਅਪੀਲ ਕੀਤੀ ਤੇ ਕਿਹਾ ਕਿ ਸਾਰੀਆਂ ਧਿਰਾਂ ਪੂਰਨ ਰੂਪ ਵਿੱਚ ਸਹਿਯੋਗ ਕਰਨ ਤਾਂ ਜੋ ਦੋਸ਼ੀਆਂ ਨੂੰ ਕਾਨੂੰਨ ਮੁਤਾਬਿਕ ਸਜਾ ਦਿਵਾਈ ਜਾ ਸਕੇ ਅਤੇ ਸ੍ਰੀ ਗੁਰੂ ਗ੍ਰ੍ਰੰਥ ਸਾਹਿਬ ਜੀ ਦਾ ਮਾਣ ਸਨਮਾਨ ਪਹਿਲਾਂ ਦੀ ਤਰ੍ਹਾਂ ਪੂਰਨ ਰੂਪ ਵਿੱਚ ਬਹਾਲ ਰੱਖਿਆ ਜਾ ਸਕੇ| ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਕੀਰਤ ਸਿੰਘ (ਮੁੱਖ ਸਲਾਹਕਾਰ), ਨਰੈਣ ਸਿੰਘ, ਕਰਨੈਲ ਸਿੰਘ (ਯੂਥ ਆਗੂ), ਡਾ. ਹਰਮੀਤ ਸਿੰਘ, ਡਾ. ਸਰਬਜੀਤ ਸਿੰਘ, ਜਰਨੈਲ ਸਿੰਘ ਪੀ.ਡਬਲਯੂ.ਡੀ. ਆਦਿ ਆਗੂਆਂ ਨੇ ਵੀ ਇਸ ਕਾਰਵਾਈ ਨੂੰ ਮੰਦਭਾਗੀ ਕਰਾਰ ਦਿੱਤਾ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਕਾਨੂੰਨ ਮੁਤਾਬਿਕ ਸਜਾ ਦੇਕੇ ਇਸ ਮਸਲੇ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾਵੇ|