ਕੋਰੋਨਾ ਵਾਇਰਸ ਰਿਪੋਰਟ ਪੋਜ਼ਿਟਿਵ ਹੋਣ ਤੇ ਘਰ ਵਿੱਚ ਹੀ ਇਕਾਂਤਵਾਸ ਹੋ ਕੇ ਕੀਤਾ ਜਾ ਸਕਦਾ ਹੈ ਇਲਾਜ

ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਣਬੀਰ ਸਿੰਘ ਮੂਧਲ, ਜ਼ਿਲਾ ਨੋਡਲ ਅਧਿਕਾਰੀ ਕੋਵਿਡ 19 ਟੈਸਟਿੰਗ

ਅੰਮਿਤਸਰ (ਮੀਡੀਆ ਬਿਊਰੋ) ਕੋਰੋਨਾ ਵਾਇਰਸ ਦਾ ਟੈਸਟ ਕਰਵਾਉਣ ਤੋਂ ਬਾਅਦ ਜੇਕਰ ਵਿਅਕਤੀ ਦੀ ਰਿਪੋਰਟ ਪਾਜ਼ੀਟਿਵ ਆਂਉਦੀ ਹੈ ਤਾਂ ਸਾਧਾਰਨ ਹਲਾਤਾਂ ਵਿਚ ਮਰੀਜ ਨੂੰ ਘਰ ਵਿੱਚ ਹੀ ਇਕਾਂਤਵਾਸ ਕੀਤਾ ਜਾਂਦਾ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਣਬੀਰ ਸਿੰਘ ਮੂਧਲ, ਜਿੰਨਾ ਨੂੰ ਕੋਵਿਡ 19 ਟੈਸਟਿੰਗ ਦਾ ਨੋਡਲ ਅਧਿਕਾਰੀ ਬਣਾਇਆ ਗਿਆ ਹੈ ਨੇ ਪ੍ਰਦਾਨ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਕੋਵਿਡ19 ਦੇ ਲੱਛਣ ਆਂਉਦੇ ਹਨ ਤਾਂ ਉਹ ਬਿਨ੍ਹਾਂ ਕਿਸੇ ਡਰ ਭੈਅ ਦੇ ਆਪਣਾਂ ਟੈਸਟ ਜ਼ਰੂਰ ਕਰਵਾਏ, ਕਿਊਂਕਿ ਇਹ ਜ਼ਰੂਰੀ ਨਹੀਂ ਹੈ ਕਿ ਪੋਜ਼ਿਟਿਵ ਆਉਣ ਤੇ ਉਸ ਨੂੰ ਹਸਪਤਾਲ ਵਿਚ ਦਾਖਲ ਕੀਤਾ ਜਾਵੇਗਾ, ਜੇਕਰ ਪੋਜ਼ਿਟਿਵ ਆਏ ਮਰੀਜ ਨੂੰ ਘੱਟ ਲੱਛਣ ਜਾਂ ਕੋਈ ਲੱਛਣ ਨਹੀਂ ਹੈ ਤਾਂ ਉਹ ਘਰ ਵਿੱਚ ਇਕਾਂਤਵਾਸ ਹੋਣ ਦਾ ਵਿਕਲਪ ਚੁਣ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਹੁਣ ਸਰਕਾਰ ਵੱਲੋਂ ਮਰੀਜ ਨੂੰ ਘਰ ਵਿੱਚ ਹੀ ਇਕਾਂਤਵਾਸ ਕਰਨ ਦੀ ਸਹੂਲਤ ਦਿੱਤੀ ਗਈ ਹੈ ਅਤੇ ਮਰੀਜ ਨੂੰ ਘਰ ਵਿੱਚ ਹੀ ਡਾਕਟਰੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ ਜਾਂ ਫਿਰ ਮੈਡੀਕਲ ਹੈਲਪਲਾਈਨ ਨੰ: 104 ਤੋਂ ਵੀ ਸਹਾਇਤਾ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਕੋਵਿਡ19 ਦੇ ਲੱਛਣ ਹੋਣ ਤੇ ਕਿਸੇ ਵੀ ਡਾਕਟਰੀ ਪਰਚੀ ਦੀ ਜ਼ਰੂਰਤ ਨਹੀਂ ਹੈ ਤੇ ਕੋਈ ਵੀ ਖੁਦ ਆਪਣਾ ਟੈਸਟ ਕਰਵਾ ਸਕਦਾ ਹੈ ਅਤੇ ਇਹ ਟੈਸਟ ਸਾਰੀਆਂ ਸਰਕਾਰੀ ਸਿਹਤ ਸੰਸਥਾਵਾ ਵਿੱਚ ਮੁਫਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਕਿਸੇ ਪੋਜ਼ਿਟਿਵ ਮਰੀਜ ਦੇ ਸੰਪਰਕ ਵਿੱਚ ਆਂਉਦਾ ਹੈ ਤਾਂ ਉਹ ਵੀ ਆਪਣਾ ਟੈਸਟ ਜ਼ਰੂਰ ਕਰਵਾਏ ਤਾਂ ਹੀ ਇਸ ਮਹਾਂਮਾਰੀ ਦਾ ਖਾਤਮਾ ਕੀਤਾ ਜਾ ਸਕੇਗਾ।

Share This :

Leave a Reply