ਅੰਮ੍ਰਿਤਸਰ (ਮੀਡੀਆ ਬਿਊਰੋ) ਸ਼ੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਵਲੋ ਅੱਜ ਆਪਣੇ ਨਿਵਾਸ ਅਸਥਾਨ ਵਿਖੇ ਜ਼ਿਲਾ ਖੁਰਾਕ ਤੇ ਸਿਵਲ ਸਪਲਾਈ ਅਧਿਕਾਰੀਆਂ ਨਾਲ ਇਕ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼੍ਰੀ ਸੋਂਨੀ ਨੇ ਕਿਹਾ ਕਿ ਲੋੜਵੰਦਾਂ ਦੇ ਨੀਲੇ ਕਾਰਡ ਬਣਾਉਨ ਦੇ ਕੰਮ ਵਿਚ ਤੇਜ਼ੀ ਲਿਆਂਦੀ ਜਾਵੇ ਅਤੇ ਸਬੰਧਤ ਅਧਿਕਾਰੀਆਂ ਵਲੋ ਖੁਦ ਘਰ ਘਰ ਜੇ ਕੇ ਲੋੜਵੰਦਾਂ ਦੇ ਨੀਲੇ ਕਾਰਡ ਬਣਾਏ ਜਾਣ।
ਉਨ੍ਹਾਂ ਸਖ਼ਤ ਸ਼ਬਦਾਂ ਵਿਚ ਹਦਾਇਤ ਕੀਤੀ ਕਿ ਗਲਤ ਬਣੇ ਨੀਲੇ ਕਾਰਡ ਤੁਰੰਤ ਕੱਟੇ ਜਾਣ ਅਤੇ ਲੋੜਵੰਦਾਂ ਦੇ ਕਾਰਡ ਬਣਾਏ ਜਾਣ। ਸ਼੍ਰੀ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਕ ਅਹਿਮ ਉਦੇਸ਼ ਸੀ ਕਿ ਗਰੀਬੀ ਰੇਖਾ ਤੋ ਹੇਠਾਂ ਰਹਿ ਰਹੇ ਲੋਕਾਂ ਨੂੰ ਸਸਤੇ ਰੇਟਾਂ ਤੇ ਰਾਸ਼ਨ ਮੁਹੱਈਆ ਕਰਵਾਇਆ ਜਾਵੇ ਅਤੇ ਇਸ ਲਈ ਗਰੀਬੀ ਰੇਖਾ ਤੋ ਹੇਠਾਂ ਰਹਿ ਰਹੇ ਪਰਿਵਾਰਾਂ ਲਈ ਨੀਲੇ ਕਾਰਡ ਬਣਾਏ ਜਾਣ। ਇਸ ਮੌਕੇ ਸ਼੍ਰੀ ਸੋਨੀ ਨੇ ਕਿਹਾ ਕਿ ਵੱਡੀ ਗਿਣਤੀ ਵਿਚ ਅਜੇ ਵੀ ਪ੍ਰਵਾਸੀ ਮਜ਼ਦੂਰ ਇਥੇ ਹੀ ਰਹਿ ਰਹੇ ਹਨ, ਉਨ੍ਹਾਂ ਸਬੰਧਤ ਫੂਡ ਇੰਸਪੈਕਟਰਾਂ ਨੂੰ ਹਦਾਇਤ ਕੀਤੀ ਕਿ ਉਹ ਆਪੋ ਆਪਣੇ ਇਲਾਕਿਆਂ ਦਾ ਦੌਰਾ ਕਰਕੇ ਲੋੜਵੰਦਾਂ ਤੱਕ ਮੁਫਤ ਰਾਸ਼ਨ ਕਿੱਟਾਂ ਪਹੁੰਚਾਊਣ ਤਾਂ ਜੋ ਕੋਈ ਵੀ ਭੁੱਖਾ ਨਾ ਰਹਿ ਸਕੇ। ਇਸ ਮੀਟਿੰਗ ਵਿਚ ਮੈਡਮ ਜਸਜੀਤ ਕੌਰ ਜ਼ਿਲਾ੍ ਖੁਰਾਕ ਤੇ ਸਿਵਲ ਸਪਲਾਈ ਅਫਸਰ, ਸ਼੍ਰੀ ਮਹਿੰਦਰ ਅਰੋੜਾ ਏ ਐਫ ਐਸ ਓ, ਸ਼੍ਰੀ ਮਨਮੀਤ ਮੱਖਣੀ, ਸ਼੍ਰੀ ਗੋਰਵ ਸ਼ਰਮਾ, ਸ: ਅੰਮ੍ਰਿਤਪਾਲ ਸਿੰਘ, ਸ਼੍ਰੀ ਆਕਾਸ਼ ਭਾਟਿਆ, ਸ਼੍ਰੀ ਰਮਨਜੋਤ ਸਾਰੇ ਇੰਸਪੈਕਟਰ ਫੂਡ ਸਪਲਾਈ ਵਿਭਾਗ, ਸ਼੍ਰੀ ਵਿਕਾਸ ਸੋਨੀ ਕੋਸਲਰ, ਸ਼੍ਰੀ ਗੁਰਦੇਵ ਸਿੰਘ ਦਾਰਾ, ਸ: ਸਰਬਜੀਤ ਸਿੰਘ ਲਾਟੀ ਵੀ ਹਾਜਰ ਸਨ।