ਬੰਟੀ ਰੋਮਾਣਾ ਨੂੰ ਯੂਥ ਅਕਾਲੀ ਦਲ ਪੰਜਾਬ ਦਾ ਪ੍ਰਧਾਨ ਬਣਨ ਤੇ ਯੂਥ ਅਕਾਲੀ ਦਲ ਨਾਭਾ ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ

ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਯੂਥ ਅਕਾਲੀ ਦਲ ਪੰਜਾਬ ਦਾ ਪ੍ਰਧਾਨ ਬਨਣ ਤੇ ਮੁਬਾਰਕਬਾਦ ਦਿੰਦੇ ਹੋਏ ਜੱਸਾ ਖੋਖ ਮੁੱਖ ਬੁਲਾਰਾ ਯੂਥ ਅਕਾਲੀ ਦਲ, ਸਰਬਜੀਤ ਸਿੰਘ ਕੈਦੂਪੁਰ ਸੀਨੀਅਰ ਯੂਥ ਆਗੂ,ਜਸਵੀਰ ਸਿੰਘ ਛਿੰਦਾ  ਅਤੇ ਹਰਦੀਪ ਸਿੰਘ ਪਟਿਆਲਾ

ਨਾਭਾ (ਤਰੁਣ ਮਹਿਤਾ) ਪਰਮਬੰਸ ਬੰਟੀ ਰੋਮਾਣਾ ਨੂੰ ਯੂਥ ਅਕਾਲੀ ਦਲ ਪੰਜਾਬ ਦਾ ਪ੍ਰਧਾਨ ਬਣਨ ਤੇ ਯੂਥ ਅਕਾਲੀ ਦਲ ਨਾਭਾ  ਨੇ ਯੂਥ ਅਕਾਲੀ ਆਗੂ ਜੱਸਾ ਖੋਖ ਦੀ ਅਗਵਾਈ ਹੇਠ ਯੂਥ ਵਰਕਰਾਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਇਸ ਮੌਕੇ ਪੱਤਰਕਾਰਾਂ ਗੱਲਬਾਤ ਕਰਦਿਆਂ ਜੱਸਾ ਖੋਖ ਅਤੇ ਜਸਵੀਰ ਸਿੰਘ ਛਿੰਦਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਯੂਥ ਅਕਾਲੀ ਦਲ ਪੰਜਾਬ  ਦਾ ਪ੍ਰਧਾਨ ਬਣਾ ਕੇ ਲੋਕਾਂ ਦਾ ਦਿਲ ਜਿੱਤ ਲਿਆ ਹੈ ।

ਉਨ੍ਹਾਂ ਕਿਹਾ ਕਿ ਬੰਟੀ ਰੋਮਾਣਾ ਜਿੱਥੇ ਪਾਰਟੀ ਦੇ ਵਫ਼ਾਦਾਰ ਸਿਪਾਹੀ ਹਨ ਉੱਥੇ ਪਾਰਟੀ ਲਈ ਦਿਨ ਰਾਤ ਕੰਮ ਕਰਨ ਵਾਲੇ ਅਣਥੱਕ ਯੂਥ ਵਰਕਰ ਵੀ ਹਨ ਅਤੇ ਆਉਣ ਵਾਲੀਆਂ 2022 ਦੀਆਂ ਅਸੈਂਬਲੀ ਚੋਣਾਂ ਵਿੱਚ ਪੰਜਾਬ ਦਾ ਯੂਥ ਉਨ੍ਹਾਂ ਦੀ ਅਗਵਾਈ ਵਿਚ ਚੋਣਾਂ ਜਿੱਤਣ ਵਿੱਚ ਵੱਡੀ ਭੂਮਿਕਾ ਨਿਭਾਏਗਾ । ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਦੀਪ ਸਿੰਘ ਪਟਿਆਲਾ, ਸਰਬਜੀਤ ਸਿੰਘ ਕੈਦੂਪੁਰ ਅਤੇ ਹੋਰ ਯੂਥ ਅਕਾਲੀ ਵਰਕਰ ਹਾਜ਼ਰ ਸਨ।

Share This :

Leave a Reply