ਰਾਘਵ ਚੱਢਾ ਨੇ ਦਿੱਲੀ ਵਿਧਾਨ ਸਭਾ ਤੋਂ ਦਿੱਤਾ ਅਸਤੀਫਾ

ਨਵੀਂ ਦਿੱਲੀ, ਮੀਡੀਆ ਬਿਊਰੋ: ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਨੇ ਵੀਰਵਾਰ ਨੂੰ ਰਾਜਿੰਦਰ ਨਗਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ‘ਆਪ’ ਨੇਤਾ ਨੇ ਅਪਣਾ ਅਸਤੀਫਾ ਦਿੱਲੀ ਵਿਧਾਨ ਸਭਾ ਦੇ ਸਪੀਕਰ ਰਾਮ ਨਿਵਾਸ ਗੋਇਲ ਨੂੰ ਸੌਂਪ ਦਿੱਤਾ ਹੈ।

ਦੱਸ ਦੇਈਏ ਕਿ ਰਾਘਵ ਚੱਢਾ ਨੇ ਪੰਜਾਬ ਤੋਂ ਰਾਜ ਸਭਾ ਲਈ ਨਾਮਜ਼ਦਗੀ ਦਾਖ਼ਲ ਕੀਤੀ ਹੈ। ਜ਼ਿਕਰਯੋਗ ਹੈ ਕਿ ਰਾਘਵ ਚੱਢਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ‘ਚ ‘ਆਪ’ ਦੀ ਕਮਾਨ ਸੰਭਾਲੀ ਸੀ, ਜਿਸ ਤੋਂ ਬਾਅਦ ਪਾਰਟੀ ਨੇ ਉਹਨਾਂ ਨੂੰ ਰਾਜ ਸਭਾ ‘ਚ ਭੇਜਣ ਦਾ ਫੈਸਲਾ ਕੀਤਾ ਹੈ।

ਰਾਘਵ ਚੱਢਾ ਦਿੱਲੀ ਜਲ ਬੋਰਡ ਦੇ ਉਪ ਚੇਅਰਮੈਨ ਵੀ ਰਹਿ ਚੁੱਕੇ ਹਨ। ਮੰਗਲਵਾਰ ਨੂੰ ਦਿੱਲੀ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਕਿਹਾ ਕਿ ਇਹ ਜ਼ਿੰਮੇਵਾਰੀ ਸੌਰਭ ਭਾਰਦਵਾਜ ਨੂੰ ਦਿੱਤੀ ਗਈ ਹੈ। ਸੌਰਭ ਭਾਰਦਵਾਜ ਦਿੱਲੀ ਦੇ ਗ੍ਰੇਟਰ ਕੈਲਾਸ਼ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਨ।

Share This :

Leave a Reply