ਚੰਡੀਗੜ੍ਹ, ਮੀਡੀਆ ਬਿਊਰੋ:
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਪੰਜਾਬ ਮੰਡੀ ਬੋਰਡ ਦੇ ਸਾਬਕਾ ਚੇਅਰਮੈਨ ਲਾਲ ਸਿੰਘ ਨਾਲ ਉਨ੍ਹਾਂ ਦੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ । ਵੜਿੰਗ ਦੇ ਨਾਲ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਅਤੇ ਸਾਬਕਾ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਵੀ ਹਾਜ਼ਰ ਸਨ। ਵੜਿੰਗ ਨੇ ਟਵੀਟ ਕਰਦਿਆਂ ਕਿਹਾ ਕਿ ਸਰਦਾਰ ਜੀ ਜਦੋਂ ਵੀ ਮਿਲਦੇ ਹਨ ਉਹ ਪਾਰਟੀ ਦੀ ਚਡ਼੍ਹਦੀ ਕਲਾ ਲਈ ਗੱਲ ਕਰਦੇ ਹਨ।
ਚੇਤੇ ਰਹੇ ਕਿ ਕੱਲ੍ਹ ਹੀ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਲਾਲ ਸਿੰਘ ਸਮੇਤ ਪਾਰਟੀ ਦੇ ਹੋਰ ਆਗੂਆਂ ਨਾਲ ਮੀਟਿੰਗ ਕੀਤੀ ਸੀ ਭਾਵੇਂ ਕਿ ਪਾਰਟੀ ਦੇ ਸਾਰੇ ਆਗੂ ਕਾਂਗਰਸ ਵਿਚ ਗੁੱਟਬਾਜ਼ੀ ਨਾ ਹੋਣ ਦੀਆਂ ਦਾਅਵੇ ਕਰਦੇ ਹਨ ਪਰ ਕਾਂਗਰਸ ਵਿਚ ਸਾਰੇ ਅੱਛਾ ਨਹੀਂ ਹਨ ਸਾਰੇ ਆਗੂ ਆਪਣੇ ਆਪਣੇ ਪੱਧਰ ਤੇ ਮੀਟਿੰਗਾਂ ਕਰਕੇ ਸਫ਼ਬੰਦੀ ਬਣਾਉਣ ਵਿੱਚ ਲੱਗੇ ਹੋਏ ਹਨ। ਰਾਜਾ ਵੜਿੰਗ ਨੇ ਖ਼ੁਦ ਟਵੀਟ ਕਰਕੇ ਲਾਲ ਸਿੰਘ ਨਾਲ ਮੀਟਿੰਗ ਕਰਨ ਦੀ ਜਾਣਕਾਰੀ ਦਿੱਤੀ ਹੈ।