ਰਾਜ ਸਭਾ ਦੀ ਚੋਣਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਪਹਿਲੀ ਪ੍ਰੀਖਿਆ ਦੀ ਘੜੀ ਹੈ- ਪ੍ਰਧਾਨ ਹਰਚਰਨ ਬੈਂਸ

ਚੰਡੀਗੜ੍ਹ, ਮੀਡੀਆ ਬਿਊਰੋ:

ਸ਼੍ਰੋਮਣੀ ਅਕਾਲੀ ਦਲ (SAD) ਦੇ ਮੀਤ ਪ੍ਰਧਾਨ ਹਰਚਰਨ ਬੈਂਸ (Harcharan Bains) ਨੇ ਕਿਹਾ ਕਿ ਰਾਜ ਸਭਾ ਦੀ ਚੋਣਾਂ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਪਹਿਲੀ ਪ੍ਰੀਖਿਆ ਦੀ ਘੜੀ ਹੈ। ਬੈਂਸ ਨੇ ਟਵੀਟ ਕਰ ਕੇ ਕਿਹਾ ਕਿ ਉਹ ਮਹਿਸੂਸ ਕਰਦੇ ਹਨ ਕਿ ਭਗਵੰਤ ਮਾਨ ਪੰਜਾਬੋਂ ਬਾਹਰ ਦੇ ਕਿਸੇ ਵੀ ਵਿਅਕਤੀ ਨੂੰ ਰਾਜ ਸਭਾ ਦਾ ਮੈਂਬਰ ਬਣਨ ਦੀ ਆਗਿਆ ਨਹੀਂ ਦੇਣਗੇ ਤੇ ਉਹ ਪੰਜਾਬ ਦਾ ਮਾਣ ਰੱਖਣਗੇ। ਉਨ੍ਹਾਂ ਕਿਹਾ ਕਿ ਉਹ ਇਹ ਮਹਿਸੂਸ ਕਰਦੇ ਹਨ ਕਿ ਜਿਹੜੀਆਂ ਖ਼ਬਰਾਂ ਆ ਰਹੀਆਂ ਹਨ ਉਹ ਅਫਵਾਹਾਂ ਹੋਣ।

ਵਰਨਣਯੋਗ ਗੱਲ ਹੈ ਕਿ ਅੱਜ ਪੰਜਾਬ ਦੀਆਂ ਪੰਜ ਰਾਜ ਸਭਾ ਸੀਟਾਂ ਲਈ ਨਾਮਜ਼ਦਗੀ ਪੱਤਰ ਭਰਨ ਦੀ ਆਖ਼ਰੀ ਤਰੀਕ ਹੈ। ਇਹ ਚਰਚਾ ਹੈ ਕਿ ਦਿੱਲੀ ਦੇ ਵਿਧਾਇਕ ਤੇ ਪੰਜਾਬ ਮਾਮਲਿਆਂ ਦੇ ਉਪ ਇੰਚਾਰਜ ਰਾਘਵ ਚੱਢਾ ਤੇ ਸੰਦੀਪ ਪਾਠਕ ਨੂੰ ਪੰਜਾਬ ਤੋਂ ਰਾਜ ਸਭਾ ਲਈ ਉਮੀਦਵਾਰ ਬਣਾਇਆ ਜਾ ਸਕਦਾ ਹੈ।

Share This :

Leave a Reply