ਉਨ੍ਹਾਂ ਕਿਹਾ ਕਿ ਲੁਧਿਆਣਾ ਤੋਂ ਕਿਸੇ ਵੀ ਮੰਤਰੀ ਦੀ ਨਿਯੁਕਤੀ ਨਾ ਕਰਨਾ ਮੰਦਭਾਗਾ
ਲੁਧਿਆਣਾ, ਮੀਡੀਆ ਬੀਊਰੋ:
ਆਮ ਆਦਮੀ ਪਾਰਟੀ (AAP) ਵੱਲੋਂ ਅੱਜ ਗਠਿਤ ਕੀਤੀ ਗਈ ਨਵੀਂ ਵਜ਼ਾਰਤ ਵਿੱਚ ਸਨਅਤੀ ਸ਼ਹਿਰ ਲੁਧਿਆਣਾ ਜਿਸ ਵਿਚੋਂ ਆਮ ਆਦਮੀ ਪਾਰਟੀ ਨੇ ਤੇਰਾਂ ਸੀਟਾਂ ਉੱਤੇ ਜਿੱਤ ਪ੍ਰਾਪਤ ਕੀਤੀ ਹੈ। ਅੰਦਰ ਕਿਸੇ ਵੀ ਵਿਧਾਇਕ ਨੂੰ ਮੰਤਰੀ ਦਾ ਅਹੁਦਾ ਨਾ ਦੇਣਾ ਬਹੁਤ ਹੀ ਮੰਦਭਾਗਾ ਅਤੇ ਪੰਜਾਬ ਦੇ ਸਭ ਤੋਂ ਵੱਡੇ ਉਦਯੋਗਿਕ ਸ਼ਹਿਰ ਲੁਧਿਆਣਾ ਨਾਲ ਨਾ ਇਨਸਾਫੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਲੁਧਿਆਣਾ ਸ਼ਹਿਰ ਤੋਂ ਕਿਸੇ ਵੀ ਵਿਧਾਇਕ ਨੂੰ ਮੰਤਰੀ ਦਾ ਅਹੁਦਾ ਦੇਣਾ ਬਣਦਾ ਸੀ ਤਾਂ ਜੋ ਸਨਅਤੀ ਸ਼ਹਿਰ ਦੀਆਂ ਉਦਯੋਗਿਕ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਉਪਰਾਲੇ ਤੇਜ਼ ਕੀਤੇ ਜਾ ਸਕਣ।
ਇੱਥੇ ਜ਼ਿਕਰਯੋਗ ਹੈ ਕਿ ਲੁਧਿਆਣਾ ਦੀਆਂ ਚੌਦਾਂ ਸੀਟਾਂ ਵਿਚੋਂ ਤੇਰਾਂ ਸੀਟਾਂ ਉੱਪਰ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ ਅਤੇ ਸਰਕਾਰ ਬਣਨ ਤੋਂ ਬਾਅਦ ਇਹ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਸਨ ਕਿ ਜਗਰਾਉਂ ਤੋਂ ਦੂਜੀ ਵਾਰ ਵਿਧਾਇਕ ਚੁਣੇ ਗਏ ਸਰਵਜੀਤ ਕੌਰ ਮਾਣੂੰਕੇ ਨੂੰ ਮੰਤਰੀ ਬਣਾਇਆ ਜਾਣਾ ਤੈਅ ਹੈ ਜਦਕਿ ਸ਼ਹਿਰੀ ਸੀਟਾਂ ਉੱਪਰੋਂ ਵੀ ਕਿਸੇ ਇਕ ਵਿਧਾਇਕ ਨੂੰ ਮੁੱਖ ਮੰਤਰੀ ਬਣਾਏ ਜਾਣ ਦੇ ਚਰਚੇ ਬਹੁਤ ਤੇਜ਼ ਸਨ ਪਰ ਆਮ ਆਦਮੀ ਪਾਰਟੀ ਵੱਲੋਂ ਜ਼ਿਲ੍ਹਾ ਲੁਧਿਆਣਾ ਨੂੰ ਵਜ਼ਾਰਤ ਤੋਂ ਸੱਖਣਾ ਹੀ ਰੱਖਿਆ ਗਿਆ ਹੈ।