ਚੰਡੀਗੜ੍ਹ (ਮੀਡੀਆ ਬਿਊਰੋ)- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਇੱਕ ਮਾਮਲੇ ਵਿੱਚ ਤਲਬ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਅੱਜ ਕਮਿਸ਼ਨ ਵੱਲੋਂ ਤੈਅ ਸਮੇਂ ‘ਤੇ ਪੇਸ਼ ਹੋਏ ਅਤੇ ਉਹਨਾਂ ਨੇ ਆਪਣੇ ਬੀਤੇ ਦਿਨੀਂ ਦਿੱਤੇ ਬਿਆਨ ਬਾਰੇ ਆਪਣਾ ਪੱਖ ਰੱਖਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੀ ਚੈਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਪੇਸ਼ੀ ਦੌਰਾਨ ਰਵਨੀਤ ਸਿੰਘ ਬਿੱਟੂ ਵੱਲੋਂ ਆਪਣਾ ਪੱਖ ਰੱਖਦਿਆਂ ਕਿਹਾ ਗਿਆ ਕਿ ਉਹਨਾਂ ਦਾ ਕਦੀ ਵੀ ਇਸ ਤਰ੍ਹਾਂ ਦਾ ਮਕਸਦ ਨਹੀਂ ਸੀ ਕਿ ਉਹ ਦਲਿਤ ਸਮਾਜ ਪ੍ਰਤੀ ਕੋਈ ਗਲਤ ਭਾਵਨਾ ਵਾਲਾ ਬਿਆਨ ਦੇਣ।
ਜੇਕਰ ਉਹਨਾਂ (ਰਵਨੀਤ ਸਿੰਘ ਬਿੱਟੂ) ਦੇ ਬਿਆਨ ਨਾਲ ਕਿਸੇ ਦੇ ਮਨ ਨੂੰ ਠੇਸ ਪਹੁੰਚੀ ਹੈ ਤਾਂ ਉਹ ਬਿਨਾਂ ਸ਼ਰਤ ਮੁਆਫ਼ੀ ਮੰਗਦੇ ਹਨ। ਜਿਸ ‘ਤੇ ਕਮਿਸ਼ਨ ਨੇ ਉਹਨਾਂ ਨੂੰ 2 ਦਿਨਾਂ ਵਿੱਚ ਆਪਣਾ ਪੱਖ ਲਿਖਤੀ ਤੌਰ ਤੇ ਪੇਸ਼ ਕਰਨ ਲਈ ਹੁਕਮ ਦਿੱਤੇ ਹਨ।