ਇਨ੍ਹੀਂ ਦਿਨੀਂ ਕੱਟੀਆਂ ਜਾ ਰਹੀਆਂ 29 ਨਾਜਾਇਜ਼ ਕਾਲੋਨੀਆਂ ‘ਤੇ ਪੁਲਸ ਕੇਸ ਦਰਜ ਕਰਨ ਦੀ ਸਿਫਾਰਿਸ਼

ਜਲੰਧਰ (ਖੁਰਾਣਾ)- ਸਿਆਸੀ ਦਖਲਅੰਦਾਜ਼ੀ ਅਤੇ ਹੋਰ ਕਈ ਕਾਰਨਾਂ ਕਰਕੇ ਜਲੰਧਰ ਨਗਰ ਨਿਗਮ ‘ਚ ਨਾਜਾਇਜ਼ ਕਾਲੋਨੀਆਂ ‘ਤੇ ਕੋਈ ਕਾਰਵਾਈ ਨਹੀਂ ਕਰ ਪਾ ਰਿਹਾ, ਜਿਸ ਕਾਰਨ ਸ਼ਹਿਰ ਵਿਚ ਧੜਾਧੜ ਨਾਜਾਇਜ਼ ਕਾਲੋਨੀਆਂ ਕੱਟਣ ਦਾ ਸਿਲਸਿਲਾ ਜਾਰੀ ਹੈ। ਇਸ ਸਬੰਧੀ ਨਿਗਮ ਨੂੰ ਧੜਾਧੜ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਸਨ ਅਤੇ ਨਿਗਮ ਦੀ ਐਡਹਾਕ ਕਮੇਟੀ ਨੇ ਵਿਜੀਲੈਂਸ ਨੂੰ ਸ਼ਿਕਾਇਤ ਦੇਣ ਦੀ ਤਿਆਰੀ ਕੀਤੀ ਹੋਈ ਹੈ। ਨਾਜਾਇਜ਼ ਕਾਲੋਨੀਆਂ ਦੇ ਜੰਜਾਲ ਤੋਂ ਆਪਣਾ ਪੱਲਾ ਛੁਡਾਉਣ ਲਈ ਹੁਣ ਨਿਗਮ ਪ੍ਰਸ਼ਾਸਨ ਨੇ ਸ਼ਹਿਰ ਦੇ 29 ਕਾਲੋਨਾਈਜ਼ਰਾਂ ‘ਤੇ ਪੁਲਸ ਕੇਸ ਦਰਜ ਕਰਨ ਦੀ ਸਿਫਾਰਿਸ਼ ਕਰ ਦਿੱਤੀ ਹੈ।

ਇਸ ਸਬੰਧੀ ਨਿਗਮ ਕਮਿਸ਼ਨਰ ਕਰਣੇਸ਼ ਸ਼ਰਮਾ ਨੇ ਕਮਿਸ਼ਨਰੇਟ ਆਫ਼ ਪੁਲਸ ਗੁਰਪ੍ਰੀਤ ਸਿੰਘ ਭੁੱਲਰ ਨੂੰ ਇਕ ਚਿੱਠੀ ਲਿਖੀ ਹੈ। ਇਸ ਵਿਚ ਸ਼ਹਿਰ ਵਿਚ ਇਨ੍ਹੀਂ ਦਿਨੀਂ ਕੱਟੀਆਂ ਜਾ ਰਹੀਆਂ 29 ਕਾਲੋਨੀਆਂ ਦਾ ਜ਼ਿਕਰ ਹੈ। ਚਿੱਠੀ ਵਿਚ ਮੰਗ ਕੀਤੀ ਗਈ ਹੈ ਕਿ ਇਨ੍ਹਾਂ ਸਾਰੀਆਂ ਕਾਲੋਨੀਆਂ ‘ਤੇ ਪਾਪਰਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕਾਰਵਾਈ ਕੀਤੀ ਜਾਵੇ ਅਤੇ ਕੇਸ ਦਰਜ ਕਰ ਕੇ ਇਨ੍ਹਾਂ ਨਾਜਾਇਜ਼ ਕਾਲੋਨੀਆਂ ਵਿਚ ਚੱਲ ਰਹੇ ਕੰਮ ਨੂੰ ਰੁਕਵਾਇਆ ਜਾਵੇ।

Share This :

Leave a Reply