ਖੰਨਾ (ਪਰਮਜੀਤ ਸਿੰਘ ਧੀਮਾਨ) – ਅੱਜ ਇਥੇ ਰੇਵੋਲੂਸ਼ਨਰੀ ਸ਼ੋਸਲਿਸਟ ਪਾਰਟੀ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਸਕੱਤਰ ਕਾ. ਕਰਨੈਲ ਸਿੰਘ ਇਕੋਲਾਹਾ ਦੀ ਪ੍ਰਧਾਨਗੀ ਹੇਠਾਂ ਹੋਈ। ਇਸ ਮੌਕੇ ਇਕੋਲਾਹਾ ਨੇ ਕਿਹਾ ਕਿ ਪਾਰਟੀ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਤੇ ਚੋਣ ਲੜੇਗੀ ਅਤੇ ਇਸ ਸਬੰਧੀ ਲੋਕ ਚੋਣ ਮਨੋਰਥ ਪੱਤਰ ਜਲਦ ਜਾਰੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਰ ਐਸ ਪੀ ਦੀ ਸਰਕਾਰ ਬਨਣ ਤੇ ਮੁਫ਼ਤ ਸਿੱਖਿਆ, ਸਿਹਤ ਸਹੂਲਤਾਂ, ਵਧੀਆ ਹਸਪਤਾਲ, ਸਸਤੀ ਬਿਜਲੀ, ਕੱਚੇ ਤੇ ਠੇਕਾ ਮੁਲਾਜ਼ਮ ਨੂੰ ਪੱਕੇ ਕਰਨ ਅਤੇ ਰੁਜ਼ਗਾਰ ਦੇ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਨੂੰ ਆਪਣੇ ਆਪਣੇ ਹਲਕਿਆਂ ਵਿਚ ਜਿੱਤ ਯਕੀਨੀ ਬਨਾਉਣ ਲਈ ਕਿਹਾ। ਉਨ੍ਹਾਂ ਕੁਦਰਤੀ ਜਲ ਤੇ ਊਰਜਾ ਸੋਮਿਆਂ ਸਬੰਧੀ ਗੱਲ ਕਰਦਿਆਂ ਕਿਹਾ ਕਿ ਪੰਜਾਬ ਦੇ ਦਰਿਆਵਾਂ ਤੇ ਉਸਾਰੇ ਹੈਡ ਵਰਕਸ ਤੇ ਪਾਵਰ ਪਲਾਟਾਂ ਦੀ ਮਾਲਕੀ ਪੰਜਾਬ ਨੂੰ ਸੌਂਪੀ ਜਾਵੇ।
ਕਿਉਂਕਿ ਪੰਜਾਬ ਦੀਆਂ ਊਰਜਾ ਲੋੜਾਂ ਨੂੰ ਪਣ ਬਿਜਲੀ ਪ੍ਰੋਜੈਕਟਾਂ ਦੇ ਨਾਲ-ਨਾਲ ਸੂਰਜੀ ਊਰਜਾ ਪਲਾਂਟ ਲਾ ਕੇ ਪੂਰਾ ਕਰਨ ਦੀ ਲੋੜ ਹੈ। ਇਸ ਮੌਕੇ ਕਾ. ਹਰਬੰਸ ਸਿੰਘ ਮਾਂਗਟ, ਰਾਜ ਕੁਮਾਰ ਅਤੇ ਬਲਜੀਤ ਸਿੰਘ ਸੰਧੂ ਨੇ ਕਿਹਾ ਕਿ ਆਰਐਸਪੀ ਪੰਜਾਬ ਨੂੰ ਮੁੜ ਖੁਸ਼ਹਾਲ ਤੇ ਹੱਸਦਾ ਵੱਸਦਾ ਪੰਜਾਬ ਬਣਾਵੇਗੀ। ਇਸ ਮੌਕੇ ਤਾਜ ਮੁਹੰਮਦ, ਦਵਿੰਦਰ ਕੌਰ, ਚਰਨਜੀਤ ਕੌਰ, ਐਡਵੋਕੇਟ ਗੁਰਮੀਤ ਸਿੰਘ, ਹਰਜਿੰਦਰ ਸਿੰਘ, ਪਰਮਜੀਤ ਕੌਰ, ਹਰਚੰਦ ਸਿੰਘ, ਰਤਨ ਲਾਲ, ਸਾਗਰ ਸਹੋਤਾ, ਲਵਪ੍ਰੀਤ ਸਿੰਘ, ਸੇਵਾ ਸਿੰਘ, ਸੁਰਿੰਦਰ ਬਾਵਾ, ਮਨਦੀਪ ਸਿੰਘ, ਮਨਪ੍ਰੀਤ ਕੌਰ, ਜਸਵੀਰ ਸਿੰਘ, ਸਤਪਾਲ ਸ਼ਰਮਾ, ਰਾਜਵੀਰ ਸਿੰਘ, ਸਿਮਰਨਦੀਪ ਸਿੰਘ, ਮਨਜੀਤ ਸਿੰਘ, ਲਖਵੀਰ ਸਿੰਘ ਆਦਿ ਹਾਜ਼ਰ ਸਨ।