ਸਕਾਟਲੈਂਡ: 24 ਘੰਟਿਆਂ ‘ਚ ਸਾਹਮਣੇ ਆਏ ਤਕਰੀਬਨ 1000 ਕੋਰੋਨਾ ਕੇਸ ਤੇ 2 ਮੌਤਾਂ

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)- ਸਕਾਟਲੈਂਡ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਦਰਜ ਹੋ ਰਹੇ ਹਨ। ਸਕਾਟਲੈਂਡ ਦੀ ਫਸਟ ਮਨਿਸਟਰ ਨਿਕੋਲਾ ਸਟਰਜਨ ਨੇ ਦੱਸਿਆ ਕਿ ਸਕਾਟਲੈਂਡ ਵਿੱਚ ਕੋਵਿਡ -19 ਦੇ ਕੇਸ ਪਿਛਲੇ ਮਹੀਨੇ ਨਾਲੋਂ ਤਿੰਨ ਗੁਣਾ ਵੱਧ ਗਏ ਹਨ। ਇਸ ਦੌਰਾਨ ਸ਼ੁੱਕਰਵਾਰ ਨੂੰ ਕੋਰੋਨਾ ਵਾਇਰਸ ਬ੍ਰੀਫਿੰਗ ਵਿੱਚ ਸਟਰਜਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ 24 ਘੰਟਿਆਂ ਵਿੱਚ ਕੁੱਲ 992 ਸਕਾਰਾਤਮਕ ਮਾਮਲੇ ਸਾਹਮਣੇ ਆਏ ਹਨ। ਇਹ 17 ਫਰਵਰੀ ਤੋਂ ਬਾਅਦ ਦੇ ਨਵੇਂ ਕੋਵਿਡ ਕੇਸਾਂ ਦੀ ਸਭ ਤੋਂ ਵੱਧ ਸੰਖਿਆ ਹੈ, ਜਿਸਦੇ ਨਤੀਜੇ ਵਜੋਂ ਆਰ ਨੰਬਰ ਦਾ ਵੀ ਇੱਕ ਤੋਂ ਉਪਰ ਹੋਣ ਦਾ ਅਨੁਮਾਨ ਹੈ।

ਇਨ੍ਹਾਂ ਨਵੇਂ ਮਾਮਲਿਆਂ ਵਿੱਚੋਂ ਕੁੱਲ 304 ਕੇਸ ਗ੍ਰੇਟਰ ਗਲਾਸਗੋ ਅਤੇ ਕਲਾਈਡ ਖੇਤਰ ਵਿੱਚ ਹਨ, 214 ਲੋਥੀਅਨ ਅਤੇ 144 ਟਾਇਸਾਈਡ ਵਿੱਚ ਹਨ। ਇਸਦੇ ਇਲਾਵਾ 116 ਵਿਅਕਤੀ ਕੋਰੋਨਾ ਕਾਰਨ ਹਸਪਤਾਲ ਵਿੱਚ ਦਾਖਲ ਹਨ, ਜਦੋਂ ਕਿ ਅੱਠ ਵਿਅਕਤੀ ਇੰਟੈਂਸਿਵ ਕੇਅਰ ਵਿੱਚ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ ਦੋ ਮੌਤਾਂ ਵੀ ਹੋਈਆਂ ਹਨ।

Share This :

Leave a Reply