ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਸਕਾਟਲੈਂਡ ਵਿੱਚ ਕੋਰੋਨਾ ਵਾਇਰਸ ਕਾਰਨ ਹੁੰਦੀਆਂ ਮੌਤਾਂ ਅਤੇ ਕੇਸਾਂ ਦਾ ਸਿਲਸਿਲਾ ਜਾਰੀ ਹੈ। ਇਸ ਸਬੰਧੀ ਸਰਕਾਰ ਨੇ ਪੁਸ਼ਟੀ ਕਰਦਿਆਂ ਦੱਸਿਆ ਹੈ ਕਿ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਨਾਲ 17 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਸਕਾਟਲੈਂਡ ਦੇ ਨਵੇਂ ਕੋਰੋਨਾ ਅੰਕੜਿਆਂ ਅਨੁਸਾਰ 24 ਘੰਟਿਆਂ ਦੇ ਵਕਫੇ ਦੌਰਾਨ ਤਕਰੀਬਨ 2,515 ਨਵੇਂ ਕੋਰੋਨਾ ਕੇਸ ਵੀ ਦਰਜ ਹੋਏ ਹਨ। ਇਹਨਾਂ ਮੌਤਾਂ ਨਾਲ ਪਿਛਲੇ ਸਾਲ ਮਾਰਚ ਤੋਂ ਲੈ ਕੇ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 8,648 ਤੱਕ ਪਹੁੰਚ ਗਈ ਹੈ।
ਜਦਕਿ ਇਸ ਵੇਲੇ 965 ਲੋਕ ਕੋਰੋਨਾ ਵਾਇਰਸ ਕਾਰਨ ਹਸਪਤਾਲਾਂ ਵਿੱਚ ਦਾਖਲ ਹਨ, ਜਿਹਨਾਂ ਵਿੱਚੋਂ 66 ਦਾ ਆਈ ਸੀ ਯੂ ਵਿੱਚ ਇਲਾਜ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਅੰਕੜਿਆਂ ਅਨੁਸਾਰ ਮਹਾਂਮਾਰੀ ਦੇ ਸ਼ੁਰੂ ਹੋਣ ਤੋਂ ਬਾਅਦ ਸਕਾਟਲੈਂਡ ਵਿੱਚ ਸਕਾਰਾਤਮਕ ਮਾਮਲਿਆਂ ਦੀ ਕੁੱਲ ਗਿਣਤੀ ਲਗਭਗ 568,916 ਹੋ ਗਈ ਹੈ। ਇਸ ਦੇ ਇਲਾਵਾ ਇੱਥੇ ਚੱਲ ਰਹੀ ਕੋਰੋਨਾ ਵੈਕਸੀਨ ਮੁਹਿੰਮ ਤਹਿਤ 4,199,724 ਲੋਕਾਂ ਨੂੰ ਟੀਕੇ ਦੀ ਪਹਿਲੀ ਅਤੇ 3,843,000 ਨੂੰ ਦੂਜੀ ਖੁਰਾਕ ਮਿਲੀ ਹੈ।