ਸਿੱਖ ਕੌਮ ਦੇ ਮਹਾਨ ਯੋਧੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ SGPC ਨੇ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, ਮੀਡੀਆ ਬਿਊਰੋ: ਸਿੱਖ ਕੌਮ ਦੇ ਮਹਾਨ ਯੋਧੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ-ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਭਾ ਸੁਸਾਇਟੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਇਹ ਨਗਰ ਕੀਰਤਨ ਸੁੰਦਰ ਪਾਲਕੀ ਵਿੱਚ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਚੋਂ ਹੁੰਦਾ ਹੋਇਆ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਵਿਖੇ ਸੰਪੂਰਨ ਹੋਵੇਗਾ।

ਨਗਰ ਕੀਰਤਨ ਦੀ ਅਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿਗ ਮੈਂਬਰ ਜਥੇਦਾਰ ਹਰਜਾਪ ਸਿੰਘ, ਮੈਂਬਰ ਬਾਵਾ ਸਿੰਘ ਗੁਮਾਨਪੁਰਾ, ਅਜੈਇਬ ਸਿੰਘ ਅਭਿਆਸੀ, ਮੈਨੇਜਰ ਸ੍ਰੀ ਦਰਬਾਰ ਸਾਹਿਬ ਗੁਰਿੰਦਰ ਸਿੰਘ ਮਥਰੇਵਾਲ, ਮੈਨੇਜਰ ਹਰਪ੍ਰੀਤ ਸਿੰਘ, ਇਕਬਾਲ ਸਿੰਘ ਮੁੱਖੀ ਆਦਿ ਸ਼ਾਮਲ ਹੋਏ।

ਇਹ ਨਗਰ ਕੀਰਤਨ ਸ੍ਰੀ ਗੁਰੂ ਰਾਮਦਾਸ ਨਿਵਾਸ, ਬ੍ਰਹਮ ਬੂਟਾ ਮਾਰਕੀਟ, ਮਾਹਣਾ ਸਿੰਘ ਰੋਡ, ਜ਼ਲ੍ਹਿਆਂ ਵਾਲਾ ਬਾਗ, ਲੱਕੜ ਮੰਡੀ ਬਜ਼ਾਰ, ਸੁਲਤਾਨਵਿੰਡ ਗੇਟ, ਪਾਣੀ ਵਾਲੀ ਟੈਂਕੀ, ਸਵਰਨ ਹਾਊਸ, ਗੋਲਡਨ ਕਲਾਥ ਮਾਰਕੀਟ, ਸੁਲਤਾਨਵਿੰਡ ਰੋਡ, ਤੇਜ ਨਗਰ ਚੌਕ, ਬਜ਼ਾਰ ਸ਼ਹੀਦ ਊਧਮ ਸਿੰਘ ਨਗਰ, ਬਜ਼ਾਰ ਕੋਟ ਮਾਹਣਾ ਸਿੰਘ ਅਤੇ ਤਰਨ ਤਾਰਨ ਰੋਡ ਰਾਹੀਂ ਹੁੰਦਾ ਹੋਇਆ ਚਾਟੀਵਿੰਡ ਗੇਟ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸੰਪੂਰਨ ਹੋਵੇਗਾ।

Share This :

Leave a Reply