SGPC: ਅਫ਼ਗਾਨਿਸਤਾਨ ‘ਚ ਵੱਸਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਭਾਰਤ ਤੇ ਅਫ਼ਗਾਨਿਸਤਾਨ ਦੀਆਂ ਸਰਕਾਰਾਂ ਤੋਂ ਮੰਗ

ਚੰਡੀਗੜ੍ਹ (ਮੀਡੀਆ ਬਿਊਰੋ)- ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਅਫ਼ਗਾਨਿਸਤਾਨ ‘ਚ ਸਿੱਖਾਂ ਦੀ ਦਿਨੋ-ਦਿਨ ਘੱਟਦੀ ਗਿਣਤੀ ਬੇਹੱਦ ਚਿੰਤਾ ਦਾ ਵਿਸ਼ਾ ਹੈ, ਜਿਸ ਨੂੰ ਭਾਰਤ ਸਰਕਾਰ ਸੰਜੀਦਗੀ ਨਾਲ ਲਵੇ ਅਤੇ ਉਥੇ ਵੱਸਦੇ ਸਿੱਖਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਯਤਨ ਕਰੇ। ਉਨ੍ਹਾਂ ਕਿਹਾ ਕਿ ਪਹਿਲਾਂ ਅਫ਼ਗਾਨਿਸਤਾਨ ਵਿਚ ਲੱਖਾਂ ਸਿੱਖ ਵੱਸਦੇ ਸਨ, ਪਰੰਤੂ ਹੁਣ ਇਨ੍ਹਾਂ ਦੀ ਗਿਣਤੀ ਬੇਹੱਦ ਸੀਮਤ ਰਹਿ ਗਈ ਹੈ। ਇਸ ਦਾ ਕਾਰਨ ਅਸੁਰੱਖਿਆ ਦੀ ਭਾਵਨਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਅਫ਼ਗਾਨਿਸਤਾਨ ਵਿਚ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿਛਲੇ ਥੋੜ੍ਹੇ ਸਮੇਂ ਅੰਦਰ ਹੀ ਅਫ਼ਗਾਨਿਸਤਾਨ ਵਿਚ ਸਿੱਖਾਂ ‘ਤੇ ਦੋ ਵੱਡੇ ਨਸਲੀ ਹਮਲੇ ਹੋਏ ਹਨ। ਇਨ੍ਹਾਂ ਵਿਚ ਸਿੱਖ ਭਾਈਚਾਰੇ ਦੇ ਆਗੂਆਂ ਸਣੇ ਕਈਆਂ ਦੀਆਂ ਜਾਨਾਂ ਗਈਆਂ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਸਰਕਾਰ ਨੂੰ ਇਸ ਸਬੰਧ ਵਿਚ ਪੱਤਰ ਵੀ ਲਿਖਿਆ ਜਾਵੇਗਾ।

ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸੰਗਤ ਦੀ ਸਹੂਲਤ ਲਈ ਸ੍ਰੀ ਅਕਾਲ ਤਖਤ ਸਾਹਿਬ ਵਾਲੇ ਪਾਸੇ ਸ੍ਰੀ ਦਰਬਾਰ ਸਾਹਿਬ ਦੇ ਗਲਿਆਰੇ ਵਿਚ ਮੋਟਰਸਾਈਕਲ ਪਾਰਕਿੰਗ ਅਤੇ ਜੋੜਾ ਘਰ ਬਣਾਉਣ ਲਈ ਉਸਾਰੀ ਦਾ ਕੱਮ ਸ਼ੁਰੂ ਕੀਤਾ ਗਿਆ ਸੀ ਪਰ ਜੋੜੇ ਘਰ ਦੀ ਖੁਦਾਈ ਦੌਰਾਨ ਪੁਰਾਤਨ ਢਾਂਚਾ ਮਿਲਣ ਤੇ ਤੁਰੰਤ ਸ਼੍ਰੋਮਣੀ ਕਮੇਟੀ ਵਲੋਂ Archeological Survey of India ਨੂੰ ਲਿਖ ਕੇ ਇਸ ਢਾਂਚੇ ਦੀ ਜਾਂਚ ਕਰਨ ਲਈ ਟੀਮ ਭੇਜਣ ਲਈ ਕਿਹਾ ਗਿਆ ਸੀ ਜਿਸ ਤੇ 20 ਜੁਲਾਈ ਨੂੰ ਇਕ ਉੱਚ ਪੱਧਰੀ ਟੀਮ ਵਲੋਂ ਦੌਰਾ ਕੀਤਾ ਗਿਆ ਸੀ ਹੁਣ Archeological Survey of India ਵਲੋਂ ਡਿਪਟੀ ਕਮਿਸ਼ਨਰ ਨੂੰ ਇਸ ਢਾਂਚੇ ਦੀ ਸਾਂਭ ਸੰਭਾਲ ਲਈ ਉਚਿਤ ਕਦਮ ਚੁੱਕਣ ਲਈ ਕਿਹਾ ਗਿਆ ਹੈ । ਬੀਬੀ ਜਗੀਰ ਕੌਰ ਵਲੋਂ ਇਸ ਸਬੰਧੀ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖੈਰਾ ਨਾਲ ਗੱਲਬਾਤ ਕੀਤੀ ਗਈ ਡਿਪਟੀ ਕਮਿਸ਼ਨਰ ਅਨੁਸਾਰ ਟੂਰਿਸਟ ਵਿਭਾਗ ਨੂੰ ਇਸ ਢਾਂਚੇ ਦੀ ਸਾਂਭ ਸੰਭਾਲ ਲਈ ਲਿਖ ਦਿੱਤਾ ਗਿਆ ਹੈ ।

Share This :

Leave a Reply