ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ, ਪੜ੍ਹੋ ਸੂਚੀ

ਚੰਡੀਗੜ੍ਹ, ਮੀਡੀਆ ਬਿਊਰੋ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਜਥੇਬੰਦਕ ਢਾਂਚੇ ਵਿਚ ਵਾਧਾ ਕਰਦਿਆਂ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਇਸ ਵਿਚ ਸ਼ਾਮਲ ਕੀਤਾ ਹੈ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰਾ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਪਾਰਟੀ ਪੁਰਾਣੇ ਤੇ ਟਕਸਾਲੀ ਅਕਾਲੀ ਆਗੂ ਜਥੇਦਾਰ ਅਲਵਿੰਦਰਪਾਲ ਸਿੰਘ ਪੱਖੋਕੇ ਨੂੰ ਦਲ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਸ. ਰਮਨਦੀਪ ਸਿੰਘ ਭਰੋਵਾਲ ਤੇ ਸ. ਗੁਰਿੰਦਰ ਸਿੰਘ ਟੋਨੀ ਬ੍ਰਹਮਪੁਰਾ ਨੂੰ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਡਾ. ਚੀਮਾ ਨੇ ਦੱਸਿਆ ਕਿ ਕੁਲਦੀਪ ਸਿੰਘ ਔਲਖ ਗੋਇਦਵਾਲ ਸਾਹਿਬ ਤੇ ਸ. ਯਾਦਵਿੰਦਰ ਸਿੰਘਫ ਰੂੜੇਆਸਲ ਨੂੰ ਪਾਰਟੀ ਦਾ ਜਥੇਬੰਦਕ ਸਕੱਤਰ ਤੇ ਗਿਆਨ ਸਿੰਘ ਸ਼ਾਹਬਾਪੁਰ ਨੂੰ ਪਾਰਟੀ ਦੀ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।

Share This :

Leave a Reply