ਚੰਡੀਗੜ੍ਹ (ਮੀਡੀਆ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਚੰਦ-ਤਾਰੇ ਤੋੜ ਕੇ ਲਿਆਉਣ ਦੇ ਵਾਅਦੇ ਕਰਨ ਤੋਂ ਪਹਿਲਾਂ, ਆਮ ਆਦਮੀ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਦਿੱਲੀ ‘ਚ ਆਪਣੀ ਕਾਰਗੁਜਾਰੀ ਵਿਖਾਉਣ। ਉਨਾਂ ਕਿਹਾ ਕਿ ਪੰਜਾਬ ਚ ਸੂਬਾ ਸਰਕਾਰ ਆਮ ਲੋਕਾਂ ਦੇ ਹਿੱਤਾਂ ਦੀ ਬਾਖੂਬੀ ਰਾਖੀ ਕਰ ਰਹੀ ਹੈ, ਕੇਜਰੀਵਾਲ ਨੂੰ ਉਨਾਂ ਦੀ ਚਿੰਤਾ ਕਰਨ ਦੀ ਲੋੜ ਨਹੀਂ। ਅੱਜ ਇੱਥੇ ਤਲਵਾੜਾ ਜੱਟਾਂ ਤੋਂ ਸਿੰਬਲੀ ਗੁੱਜਰਾਂ ਤੱਕ ਬਣਾਏ ਵੱਡੇ ਪੁਲ ਨੂੰ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ, ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਆਪ‘ ਸੁਪਰੀਮੋ ਪੰਜਾਬ ਦੀ ਦੌਲਤ ‘ਤੇ ਨਜਰ ਰੱਖ ਰਹੇ ਹਨ ਜਿਸ ਕਾਰਨ ਉਹ ਲੋਕਾਂ ਨੂੰ ਲੁਭਾਉਣ ਲਈ ਹਵਾਈ ਕਿਲੇ ਬਣਾ ਰਹੇ ਹਨ। ਉਨਾਂ ਕੇਜਰੀਵਾਲ ਨੂੰ ਚੁਣੌਤੀ ਦਿੱਤੀ ਕਿ ਪੰਜਾਬੀਆਂ ਦੇ ਸਾਹਮਣੇ ਝੂਠ ਦੇ ਪੁਲੰਦੇ ਫੋਲਣ ਤੋਂ ਪਹਿਲਾਂ ਉਹ ਪੰਜਾਬ ਸਰਕਾਰ ਵਾਂਗ ਦਿੱਲੀ ਵਾਸੀਆਂ ਨੂੰ ਸਸਤੀ ਬਿਜਲੀ ਅਤੇ ਪੈਟਰੋਲ ਦੇਣ ਦਾ ਐਲਾਨ ਕਰਨ ਦੀ ਹਿੰਮਤ ਕਰੇ।
ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ‘ਆਪ‘ ਲੀਡਰਸਿਪ ਨੂੰ ਇੱਕ ਮੋਟੀ ਜਿਹੀ ਗੱਲ ਸਮਝ ਲੈਣੀ ਚਾਹੀਦੀ ਹੈ ਕਿ ਅਣਖੀ ਪੰਜਾਬੀ ਕਿਸੇ ਵੀ ਬਾਹਰਲੇ ਵਿਅਕਤੀ ਨੂੰ ਰਾਜ ਕਰਨ ਦੀ ਹਰਗਿਜ ਇਜਾਜਤ ਨਹੀਂ ਦੇਣਗੇ। ਮੁੱਖ ਮੰਤਰੀ ਨੇ ਕੇਜਰੀਵਾਲ ਨੂੰ ਯਾਦ ਕਰਵਾਇਆ ਕਿ ਪੰਜਾਬ ਸਰਕਾਰ ਪੂਰੇ ਉੱਤਰੀ ਖੇਤਰ ਵਿੱਚ ਸਭ ਤੋਂ ਸਸਤਾ ਪੈਟਰੋਲ ਅਤੇ ਡੀਜਲ ਆਪਣੇ ਲੋਕਾਂ ਨੂੰ ਮੁਹੱਈਆ ਕਰਵਾ ਰਹੀ ਹੈ ਅਤੇ ਇਸੇ ਤਰਾਂ ਪੂਰੇ ਦੇਸ ਨਾਲੋਂ ਸੂਬੇ ਵਿੱਚ ਬਿਜਲੀ ਦੀਆਂ ਦਰਾਂ ਸਭ ਤੋਂ ਸਸਤੀਆਂ ਹਨ। ਉਨਾਂ ਸੁਆਲ ਕੀਤਾ, “ ਕੀ ਕੇਜਰੀਵਾਲ ਪੰਜਾਬ ਵਿੱਚ ਆ ਕੇ ਲੋਕਾਂ ਨੂੰ ਭਰਮਾਉਣ ਲਈ ਕਈ ਤਰਾਂ ਦੇ ਝੂਠੇ ਐਲਾਨ ਕਰਨ ਤੋਂ ਪਹਿਲਾਂ ਦਿੱਲੀ ਵਿੱਚ ਪੰਜਾਬ ਵਾਂਗ ਆਮ ਆਦਮੀ ਦੇ ਏਜੰਡੇ ਨੂੰ ਲਾਗੂ ਕਰਨਗੇ।“ ਉਨਾਂ ਆਪਣੀ ਸਰਕਾਰ ਵੱਲੋਂ ਲਏ ਗਏ ਕਈ ਲੋਕ ਪੱਖੀ ਫੈਸਲਿਆਂ ਦੀ ਸੂਚੀ ਗਿਣਵਾਉਂਦਿਆਂ ਕਿਹਾ ਕਿ ਬਿਜਲੀ ਬਿੱਲਾਂ ਦੇ 1500 ਕਰੋੜ ਰੁਪਏ ਦੇ ਬਕਾਏ ਮੁਆਫ ਕੀਤੇ ਗਏ ਹਨ, ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ ਪ੍ਰਤੀ ਯੂਨਿਟ ਤਿੰਨ ਰੁਪਏ ਘਟਾਈਆਂ ਗਈਆਂ ਹਨ।
ਪੇਂਡੂ ਖੇਤਰਾਂ ਵਿੱਚ ਜਲ ਸਪਲਾਈ ਘਰਾਂ ਦੀਆਂ ਮੋਟਰਾਂ ਦੇ ਸਬੰਧ ਵਿੱਚ 1200 ਕਰੋੜ ਰੁਪਏ ਮੁਆਫ ਕੀਤੇ ਗਏ ਹਨ, ਜਲ ਸਪਲਾਈ ਦੇ ਪਾਣੀ ਦੇ ਮਾਸਿਕ ਖਰਚੇ ਘਟਾ ਕੇ 50 ਰੁਪਏ ਕੀਤੇ ਗਏ ਹਨ ਅਤੇ ਰੇਤ ਦੇ ਰੇਟ ਬਹੁਤ ਘੱਟ ਕੀਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਹੀ ਆਮ ਆਦਮੀ ਦਾ ਏਜੰਡਾ ਹੈ ਅਤੇ ਪੰਜਾਬ ਸਰਕਾਰ ਆਮ ਆਦਮੀ ਨੂੰ ਲਾਭ ਪਹੁੰਚਾਉਣ ਲਈ ਇਸ ਨੂੰ ਪੂਰੇ ਜੋਸ ਨਾਲ ਲਾਗੂ ਕਰ ਰਹੀ ਹੈ। ਉਨਾਂ ਕਿਹਾ ਕਿ ਇਹ ਉਪਰਾਲੇ ਭਵਿੱਖ ਵਿੱਚ ਵੀ ਜਾਰੀ ਰਹਿਣਗੇ ਤਾਂ ਜੋ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਖੁਸਹਾਲੀ ਨੂੰ ਯਕੀਨੀ ਬਣਾਇਆ ਜਾ ਸਕੇ। ਮੁੱਖ ਮੰਤਰੀ ਚੰਨੀ ਨੇ ਕਿਹਾ, ‘ਮੈਂ ਆਮ ਆਦਮੀ ਦੀਆਂ ਮੁਸਕਿਲਾਂ ਨੂੰ ਜਾਣਦਾ ਹਾਂ ਅਤੇ ਮੇਰਾ ਹਰ ਕਦਮ ਉਨਾਂ ਨੂੰ ਘੱਟ ਕਰਨ ਲਈ ਹੈ।“ ਬਾਦਲਾਂ ਅਤੇ ਕੈਪਟਨ ਅਮਰਿੰਦਰ ਸਿੰਘ ‘ਤੇ ਤਿੱਖਾ ਹਮਲਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਨਾਂ ਲੁਟੇਰਿਆਂ ਨੇ ਡਰੱਗ ਮਾਫੀਆ ਨੂੰ ਪਨਾਹ ਦੇ ਕੇ ਇਸ ਦੀ ਸਰਪ੍ਰਸਤੀ ਕੀਤੀ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਹੁਣ ਸਰਕਾਰ ਨੇ ਬਿਕਰਮ ਸਿੰਘ ਮਜੀਠੀਆ ਦੇ ਮਾੜੇ ਕੰਮਾਂ ਲਈ ਉਸ ‘ਤੇ ਮੁਕੱਦਮਾ ਦਰਜ ਕਰ ਲਿਆ ਹੈ, ਜਿਸ ਕਾਰਨ ਉਹ ਗਿ੍ਰਫਤਾਰੀ ਤੋਂ ਬਚਣ ਲਈ ਏਧਰ-ਓਧਰ ਭੱਜ ਰਿਹਾ ਹੈ। ਉਨਾਂ ਕਿਹਾ ਕਿ ਨਸਅਿਾਂ ਦੇ ਕਾਰੋਬਾਰ ਵਿੱਚ ਸਾਮਲ ਹਰ ਵਿਅਕਤੀ ਨੂੰ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲ ਧ੍ਰੋਹ ਕਮਾਉਣ ਦੇ ਗੁਨਾਹਗਾਰ ਵਜੋਂ ਲੈ ਕੇ ਉਨਾਂ ‘ ਤੇ ਨੱਥ ਪਾਈ ਜਾਵੇਗੀ।
ਸੂਬੇ ਵਿੱਚ ਹਰ ਕੀਮਤ ‘ਤੇ ਅਮਨ-ਸਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦਾ ਅਹਿਦ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀਆਂ ਦੁਸਮਣ ਤਾਕਤਾਂ ਸੂਬੇ ਨੂੰ ਅਸਥਿਰ ਕਰਨ ‘ਤੇ ਤੁਲੀਆਂ ਹੋਈਆਂ ਹਨ, ਪਰ ਪੰਜਾਬ ਦੇ ਲੋਕਾਂ ਦੀ ਮੱਦਦ ਨਾਲ, ਇਨਾਂ ਤਾਕਤਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕੀਤਾ ਜਾਵੇਗਾ ਅਤੇ ਅਜਿਹੀ ਕਿਸੇ ਵੀ ਕੋਸਸਿ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਅਮਨ-ਸਾਂਤੀ ਨੂੰ ਹਰ ਕੀਮਤ ‘ਤੇ ਬਰਕਰਾਰ ਰੱਖਣ ਲਈ ਵਚਨਬੱਧ ਹੈ। ਰੈਲੀ ਦੌਰਾਨ ਵੱਡੀ ਗਿਣਤੀ ਵਿੱਚ ਪੁੱਜਣ ਲਈ ਲੋਕਾਂ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਕਾਰਨ, ਇਨਾਂ ਸਮਾਗਮਾਂ ਵਿੱਚ ਲੋਕਾਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ। ਉਨਾਂ ਕਿਹਾ ਕਿ ਵਿਰੋਧੀ ਧਿਰਾਂ ਦਾ ਕੋਈ ਏਜੰਡਾ ਨਹੀਂ ਹੈ, ਇਸ ਲਈ ਲੋਕ ਅਕਾਲੀਆਂ ਅਤੇ ‘ਆਪ‘ ਦੇ ਸਮਾਗਮਾਂ ਵਿੱਚ ਨਹੀਂ ਜਾ ਰਹੇ ਹਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਲੋਕਾਂ ਦਾ ਇਹ ਸਮਰਥਨ, ਇਸ ਗੱਲ ਵੱਲ ਇਸਾਰਾ ਕਰਦਾ ਹੈ ਕਿ ਸੂਬੇ ਵਿੱਚ ਮੁੜ ਕਾਂਗਰਸ ਦੀ ਸਰਕਾਰ ਬਣੇਗੀ।
ਮੁੱਖ ਮੰਤਰੀ ਨੇ ਆਪਣੇ ਹਲਕੇ ਵਿੱਚ ਕਈ ਅਹਿਮ ਪ੍ਰਾਜੈਕਟ ਸੁਰੂ ਕਰਨ ਲਈ ਵਿਧਾਇਕ ਅਮਿਤ ਵਿਜ ਦੀ ਸਲਾਘਾ ਕੀਤੀ। ਉਨਾਂ ਐਲਾਨ ਕੀਤਾ ਕਿ ਪਠਾਨਕੋਟ ਵਿੱਚ 32 ਏਕੜ ਜਮੀਨ ‘ਚ ਮੈਡੀਕਲ ਕਾਲਜ ਸਥਾਪਤ ਕੀਤਾ ਜਾਵੇਗਾ ਅਤੇ ਹਿੰਦੂ ਸਹਿਕਾਰੀ ਬੈਂਕ ਦਾ ਸਹਿਕਾਰੀ ਬੈਂਕਾਂ ਵਿੱਚ ਰਲੇਵਾਂ ਕੀਤਾ ਜਾਵੇਗਾ। ਮੁੱਖ ਮੰਤਰੀ ਚੰਨੀ ਨੇ ਐਲੀਵੇਟਿਡ ਰੋਡ ਦੇ ਨਾਲ-ਨਾਲ ਕਈ ਹੋਰ ਪ੍ਰੋਜੈਕਟਾਂ ਲਈ 120 ਕਰੋੜ ਰੁਪਏ ਮਨਜੂਰ ਕਰਨ ਦਾ ਵੀ ਐਲਾਨ ਕੀਤਾ। ਮਾਲ ਤੇ ਮੁੜ ਵਸੇੇਬਾ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ‘ਮੇਰਾ ਘਰ, ਮੇਰੇ ਨਾਮ‘ ਸਕੀਮ ਦਾ ਘੇਰਾ ਪੂਰੇ ਸੂਬੇ ਵਿੱਚ ਵਧਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਨੇ ਸੂਬੇ ਦੀਆਂ ਕਈ ਅਹਿਮ ਸਮੱਸਿਆਵਾਂ ਦਾ ਹੱਲ ਕੀਤਾ ਹੈ। ਸ੍ਰੀਮਤੀ ਚੌਧਰੀ ਨੇ ਕਿਹਾ ਕਿ ਮੁੱਖ ਮੰਤਰੀ ਸੂਬੇ ਦੇ ਵਿਕਾਸ ਲਈ ਠੋਸ ਉਪਰਾਲੇ ਕਰ ਰਹੇ ਹਨ। ਇਸ ਤੋਂ ਪਹਿਲਾਂ ਪਠਾਨਕੋਟ ਦੇ ਵਿਧਾਇਕ ਅਮਿਤ ਵਿਜ ਨੇ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਦਾ ਸਟੇਜ ‘ਤੇ ਸਵਾਗਤ ਕੀਤਾ। ਇਸ ਮੌਕੇ ਵਿਧਾਇਕ ਅਮਿਤ ਵਿੱਜ ਤੇ ਜੋਗਿੰਦਰ ਪਾਲ ਵੀ ਮੌਜੂਦ ਸਨ।