ਸੰਵਿਧਾਨਿਕ ਮੰਗਾਂ ਸਬੰਧੀ ਕੈਬਨਿਟ ਮੰਤਰੀ ਵੇਰਕਾ ਦੀ ਕੋਠੀ ਦਾ ਘਿਰਾਓ 31 ਨੂੰ

ਖੰਨਾ (ਪਰਮਜੀਤ ਸਿੰਘ ਧੀਮਾਨ) – ਅੱਜ ਇੱਥੇ ਐਸਸੀ/ਬੀਸੀ ਮੁਲਾਜ਼ਮ ਵੈਲਫ਼ੇਅਰ ਦੇ ਮੈਬਰਾਂ ਦੀ ਇੱਕਤਰਤਾ ਰਾਜੀਵ ਕੁਮਾਰ ਤੇ ਮੱਘਰ ਸਿੰਘ ਦੀ ਅਗਵਾਈ ਹੇਠਾਂ ਹੋਈ, ਜਿਸ ਵਿਚ ਮੁਲਾਜ਼ਮਾਂ ਨੂੰ ਆਉਂਦੀਆਂ ਦਰਪੇਸ਼ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਜਗਰੂਪ ਸਿੰਘ ਨੇ ਕਿਹਾ ਕਿ ਫਰੰਟ ਵੱਲੋਂ 31 ਅਕਤੂਬਰ ਨੂੰ ਐਸਸੀ/ਬੀਸੀ ਮੁਲਾਜ਼ਮਾਂ, ਵਿਦਿਆਰਥੀਆਂ ਤੇ ਲੋਕਾਂ ਦੇ ਸੰਵਿਧਾਨਕ ਹੱਕਾਂ ਨੂੰ ਲਾਗੂ ਕਰਨ ਦੀ ਥਾਂ ਲਾਰੇ ਲੱਪੇ ਲਾ ਕੇ ਡੰਗ ਟਪਾਊ ਨੀਤੀ ਤੇ ਚੱਲਣ ਵਾਲੇ ਪੰਜਾਬ ਸਰਕਾਰ ਦੇ ਸਮਾਜਿਕ ਨਿਆਂ ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਦੇ ਮੰਤਰੀ ਰਾਜ ਕੁਮਾਰ ਵੇਰਕਾ ਦੇ ਅੰਮ੍ਰਿਤਸਰ ਸਥਿਤ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।

ਉਪਰੋਕਤ ਆਗੂਆਂ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਸਰਕਾਰ ਦੇ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ, ਵਿਧਾਇਕਾਂ ਤੇ ਮੰਤਰੀਆਂ ਨੂੰ ਮੰਗ-ਪੱਤਰ ਦਿੱਤੇ ਗਏ, ਪਰ ਕੋਈ ਹੱਲ ਨਹੀਂ ਹੋਇਆ। ਸਰਕਾਰ 85ਵੀਂ ਸੰਵਿਧਾਨਕ ਸੋਧ ਲਾਗੂ ਕਰਨ, ਅਕਤੂਬਰ 2014 ਦੇ ਗੈਰ ਸੰਵਿਧਾਨਕ ਪੱਤਰ ਨੂੰ ਰੱਦ ਕਰਨ, ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਆਦਿ ਤੋਂ ਭੱਜ ਰਹੀ ਹੈ। ਆਗੂਆਂ ਨੇ ਮੁੱਖ ਮੰਤਰੀ ਵੱਲੋਂ ਫਰੰਟ ਨੂੰ ਮੀਟਿੰਗ ਲਈ ਸਮਾਂ ਨਾ ਦਿੱਤੇ ਜਾਣ ਦੀ ਤਿੱਖੇ ਸ਼ਬਦਾਂ ਵਿਚ ਨਿਖੇਧੀ ਕੀਤੀ। ਉਨ੍ਹਾਂ ਆਮ ਲੋਕਾਂ ਨੂੰ 31 ਅਕਤੂਬਰ ਨੂੰ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਲਖਵਿੰਦਰ ਸਿੰਘ, ਰਾਹੁਲ ਚੌਧਰੀ, ਸੁਪਿੰਦਰ ਸਿੰਘ, ਬਲਬੀਰ ਸਿੰਘ, ਸੁਖਵਿੰਦਰ ਸਿੰਘ, ਜਸਬੀਰ ਸਿੰਘ, ਰਾਮ ਰਤਨ, ਬਲਜਿੰਦਰ ਸਿੰਘ, ਹਰਦੀਪ ਸਿੰਘ, ਪ੍ਰਦੀਪ ਕੁਮਾਰ, ਜਸਪ੍ਰੀਤ ਸਿੰਘ ਆਦਿ ਹਾਜ਼ਰ ਸਨ।

Share This :

Leave a Reply