ਕੇਜਰੀਵਾਲ ਦੀ ਪ੍ਰੈਸ ਕਾਨਫਰੰਸ ਮੌਕੇ ਹੋਟਲ ਦੇ ਬਾਹਰ ਵਿਰੋਧ ਲਈ ਪਹੁੰਚੀਆਂ ਸਿੱਖ ਜਥੇਬੰਦੀਆਂ

ਅੰਮ੍ਰਿਤਸਰ, ਮੀਡੀਆ ਬਿਊਰੋ: ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੰਮ੍ਰਿਤਸਰ ਦੇ ਇਕ ਹੋਟਲ ਵਿਚ ਪ੍ਰੈੱਸ ਕਾਨਫਰੰਸ ਰੱਖੀ ਸੀ। ਜਿਉਂ ਹੀ ਸਿੱਖ ਜਥੇਬੰਦੀਆਂ ਨੂੰ ਕੇਜਰੀਵਾਲ ਦੀ ਫੇਰੀ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਤੁਰੰਤ ਹੋਟਲ ਦੇ ਬਾਹਰ ਇਕੱਤਰ ਹੋ ਕੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ ਤੇ ਅਰਵਿੰਦ ਕੇਜਰੀਵਾਲ ਦੇ ਬਾਈਕਾਟ ਦੇ ਪੋਸਟਰ ਵੀ ਹੱਥਾਂ ਵਿੱਚ ਫੜ ਕੇ ਰੋਸ ਮੁਜ਼ਾਹਰਾ ਕੀਤਾ।

ਭਾਈ ਸਰਵਨ ਸਿੰਘ ਅਗਵਾਨ ਨੇ ਕਿਹਾ ਕਿ 20 ਜਨਵਰੀ ਨੂੰ ਇਕ ਪ੍ਰੈੱਸ ਕਾਨਫਰੰਸ ਕਰ ਕੇ ਸਿੱਖ ਜਥੇਬੰਦੀਆਂ ਨੇ ਕੇਜਰੀਵਾਲ ਨੂੰ 26 ਜਨਵਰੀ ਤਕ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਰਿਹਾਈ ਦੀ ਰਿਹਾਈ ਕਰਨ ਬਾਰੇ ਕਿਹਾ ਸੀ। ਉਨ੍ਹਾਂ ਕਿਹਾ ਕਿ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਕੇਜਰੀਵਾਲ ਜਾਣ ਬੁੱਝ ਕੇ ਲਟਕਾ ਰਹੇ ਹਨ। ਸਿੱਖ ਜਥੇਬੰਦੀਆਂ ਵੱਲੋਂ ਇਹ ਵੀ ਐਲਾਨ ਕੀਤਾ ਗਿਆ ਸੀ ਕਿ ਜੇਕਰ 26 ਜਨਵਰੀ ਤਕ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨਹੀਂ ਹੁੰਦੀ ਤਾਂ ਪੰਜਾਬ ਵਿੱਚ ਅਰਵਿੰਦ ਕੇਜਰੀਵਾਲ ਤੇ ਆਮ ਆਦਮੀ ਪਾਰਟੀ ਦਾ ਬਾਈਕਾਟ ਅਤੇ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਰਣਜੀਤ ਸਿੰਘ ਬੱਗਾ ਕਨੇਡਾ, ਪਰਮਪਾਲ ਸਿੰਘ ਮਿਤਲਾ, ਅਮਰੀਕ ਸਿੰਘ ਫੋਜੀ, ਹਰਜਿੰਦਰ ਸਿੰਘ ਜਿੰਦਾ, ਦਲੇਰ ਸਿੰਘ, ਰਛਪਾਲ ਸਿੰਘ, ਗਿਆਨੀ ਨਵਤੇਜ ਸਿੰਘ ਆਦਿ ਮੋਜੂਦ ਸਨ।

Share This :

Leave a Reply