ਸਪੀਕਰ ਵੱਲੋਂ ਕੌਫੀ ਟੇਬਲ ਬੁੱਕ ‘ਸਾਡਾ ਸੋਹਣਾ ਪੰਜਾਬ’ ਰਿਲੀਜ

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਐਡਵੋਕੇਟ ਅਤੇ ਕੁਦਰਤ ਪ੍ਰੇਮੀ ਹਰਪ੍ਰੀਤ ਸੰਧੂ ਵੱਲੋਂ ਲਿਖੀ ਕਾਫ਼ੀ ਟੇਬਲ ਬੁੱਕ ‘ਸਾਡਾ ਸੋਹਣਾ ਪੰਜਾਬ’ ਰਿਲੀਜ ਕੀਤੀ। ਇਹ ਕਿਤਾਬ ਪੰਜਾਬ ਦੇ ਮਨਮੋਹਕ ਕੁਦਰਤੀ ਸਥਾਨਾਂ ਜਿਵੇਂ ਪੰਜਾਬ ਦੀ ਕੁਦਰਤੀ ਸੁੰਦਰਤਾ, ਸੰਘਣੀ ਆਬਾਦੀ ਵਾਲੇ ਹਰੇ-ਭਰੇ ਜੰਗਲਾਂ ਦੇ ਸੁੰਦਰ ਨਜਾਰੇ, ਨੀਲੇ ਪਾਣੀਆਂ ਦੇ ਵਹਾਅ ਵਾਲੀਆਂ ਸ਼ਾਨਦਾਰ ਨਦੀਆਂ ਦੇ ਦਿਲ-ਖਿੱਚਵੇਂ ਦਿ੍ਰਸ਼ਾਂ ਨੂੰ ਪੇਸ਼ ਕਰਦੀ ਹੈ। ਰਾਣਾ ਕੇ.ਪੀ. ਸਿੰਘ ਨੇ ਕੌਫੀ ਟੇਬਲ ਬੁੱਕ ਲਈ ਲੇਖਕ ਦੇ ਸਮਰਪਿਤ ਯਤਨਾਂ ਦੀ ਸਲਾਘਾ ਕੀਤੀ। ਉਨਾਂ ਕਿਹਾ ਕਿ ਇਹ ਪਹਿਲਕਦਮੀ ਨਾ ਸਿਰਫ ਪੰਜਾਬ ਬਲਕਿ ਦੁਨੀਆ ਭਰ ਦੇ ਕੁਦਰਤ ਪ੍ਰੇਮੀਆਂ ਲਈ ਸੂਬੇ ਵਿਚਲੀਆਂ ਸਾਨਦਾਰ ਥਾਵਾਂ ਦਾ ਆਨੰਦ ਮਾਨਣ ਵਿੱਚ ਲਾਹੇਵੰਦ ਸਾਬਤ ਹੋਵੇਗੀ ਅਤੇ ਸੂਬੇ ਦੇ ਸੈਰ ਸਪਾਟੇ ਦੀਆਂ ਸੰਭਾਵਨਾਵਾਂ ਨੂੰ ਵੀ ਉਤਸਾਹਿਤ ਕਰੇਗੀ। ਇਸ ਮੌਕੇ ਉਦਯੋਗ ਤੇ ਵਣਜ ਮੰਤਰੀ ਗੁਰਕੀਰਤ ਸਿੰਘ, ਵਿਧਾਇਕ ਲਖਬੀਰ ਸਿੰਘ ਲੱਖਾ, ਗੁਰਪ੍ਰੀਤ ਸਿੰਘ ਅਤੇ ਸੁਖਪਾਲ ਭੁੱਲਰ ਵੀ ਹਾਜਰ ਸਨ।

Share This :

Leave a Reply