ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੁਲਿਸ ਵੱਲੋਂ ਸਪੈਸ਼ਲ ਨਾਕੇਬੰਦੀਆਂ ਆਰੰਭ

ਚੰਡੀਗੜ੍ਹ (ਮੀਡੀਆ ਬਿਊਰੋ) ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਥਾਣਾ ਮਕਸੂਦਾਂ ਦੀ ਪੁਲਿਸ ਵੱਲੋਂ ਸਪੈਸ਼ਲ ਨਾਕਾਬੰਦੀ ਆਰੰਭ ਕਰ ਦਿੱਤੀ ਗਈ ਹੈ। ਇਸ ਸਬੰਧੀ ਡੀਐੱਸਪੀ ਕਰਤਾਰਪੁਰ ਸੁਖਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਉਨ੍ਹਾਂ ਵੱਲੋਂ ਥਾਣਾ ਮਕਸੂਦਾਂ ਦੀ ਪੁਲਿਸ ਨੂੰ ਜਲੰਧਰ ਸ਼ਹਿਰ ਅੰਦਰ ਦਾਖ਼ਲ ਹੋਣ ਵਾਲੇ ਰਸਤਿਆਂ ‘ਤੇ ਦਿਨ ਰਾਤ ਸਪੈਸ਼ਲ ਨਾਕੇਬੰਦੀ ਦੇ ਹੁਕਮ ਦਿੱਤੇ ਗਏ ਹਨ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਥਾਣਾ ਮਕਸੂਦਾਂ ਦੀ ਪੁਲਿਸ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਅੰਮਿ੍ਤਸਰ ਤੋਂ ਜਲੰਧਰ ਦਾਖ਼ਲ ਹੋਣ ਵਾਲੇ ਰਸਤੇ ਬਿਧੀਪੁਰ ਤੇ ਕਪੂਰਥਲਾ ਤੋਂ ਜਲੰਧਰ ਦਾਖ਼ਲ ਹੋਣ ਵਾਲੇ ਰਸਤੇ ‘ਤੇ ਥਾਣਾ ਮਕਸੂਦਾਂ ਅਧੀਨ ਆਉਂਦੀ ਆਧੀ ਖੂਹੀ ਪੁਲਿਸ ਚੌਕੀ ਦੇ ਮੁਲਾਜ਼ਮਾਂ ਵੱਲੋਂ ਨਾਕੇਬੰਦੀ ਆਰੰਭ ਕਰਵਾਈ ਗਈ ਹੈ।

 ਡੀਐੱਸਪੀ ਕਰਤਾਰਪੁਰ ਸੁਖਪਾਲ ਸਿੰਘ ਰੰਧਾਵਾ ਦੀਆਂ ਹਦਾਇਤਾਂ ਅਨੁਸਾਰ ਥਾਣਾ ਮਕਸੂਦਾਂ ਦੇ ਥਾਣਾ ਮੁਖੀ ਮਨਜੀਤ ਸਿੰਘ ਵੱਲੋਂ ਪੁਲਿਸ ਪਾਰਟੀ ਸਮੇਤ ਉਚੇਚੇ ਤੌਰ ‘ਤੇ ਨਾਕਾਬੰਦੀ ਕੀਤੀ ਗਈ। ਜਿਸ ਦੌਰਾਨ ਮੌਕੇ ਤੇ ਡੀਐੱਸਪੀ ਕਰਤਾਰਪੁਰ ਸੁਖਪਾਲ ਸਿੰਘ ਰੰਧਾਵਾ ਵੱਲੋਂ ਥਾਣਾ ਮਕਸੂਦਾਂ ਦੀ ਪੁਲਿਸ ਨਾਲ ਰਲ਼ ਕੇ ਖ਼ੁਦ ਬਿਧੀਪੁਰ ਨਜ਼ਦੀਕ ਆਉਣ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਥਾਣਾ ਮਕਸੂਦਾਂ ਦੇ ਮੁਖੀ ਮਨਜੀਤ ਸਿੰਘ ਬੱਲ ਨੇ ਦੱਸਿਆ ਕਿ ਪੁਲਿਸ ਨਾਕੇ ਤੋਂ ਲੰਘਣ ਵਾਲੇ ਰਾਹਗੀਰਾਂ ਅਤੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਖਾਸ ਕਰ ਕੇ ਹਥਿਆਰਾਂ ਨਾਲ ਸਫਰ ਕਰ ਰਹੇ ਵਿਅਕਤੀਆਂ ਕੋਲੋਂ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

Share This :

Leave a Reply