ਨਾਭਾ/ ਪਟਿਆਲਾ (ਤਰੁਣ ਮਹਿਤਾ ) ਪਟਿਆਲਾ ਦੇ ਐਸਐਸਪੀ ਸ: ਮਨਦੀਪ ਸਿੰਘ ਸਿੱਧੂ ਦਾ ਮਿਸ਼ਨ ਫਤਿਹ ਵਾਰੀਅਰਜ਼ ਮੁਕਾਬਲੇ ਵਿੱਚ ਪਹਿਲਾਂ ਸਥਾਨ ਪ੍ਰਾਪਤ ਕਰਨ ਤੇ ਸਨਮਾਨਿਤ ਕੀਤਾ ਗਿਆ। ਉਹਨਾਂ ਨੂੰ 1 ਲੱਖ 73 ਹਜ਼ਾਰ 476 ਪੁਆਇੰਟ ਹਾਸਲ ਹੋਏ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂਂ ਮਨਦੀਪ ਸਿੰਘ ਸਿੱਧੂ ਨੂੰ ਮਿਸ਼ਨ ਫਤਿਹ ਵਾਰੀਅਰਜ਼ ਦਾ ਸਰਟੀਫਿਕੇਟ ਵੀ ਜਾਰੀ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਲਾਕਡਾਉਣ ਦੋਰਾਨ ਕਰੋਨਾ ਮਹਾਂਮਾਰੀ ਦੇ ਚਲਦਿਆਂ ਮਨਦੀਪ ਸਿੰਘ ਸਿੱਧੂ ਐਸਐਸਪੀ ਪਟਿਆਲ਼ਾ ਵੱਲੋਂ ਆਪਣੀ ਜਾਨ ਦੀ ਪ੍ਰਵਾਹ ਨਾਂ ਕੀਤੇ ਬਿਨਾਂ ਲੋਕਡਾਉਣ ਵਿੱਚ ਆਪਣੀ ਡਿਊਟੀ ਤਨਦੇਹੀ ਅਤੇ ਬਹਾਦਰੀ ਨਾਲ ਨਿਭਾਈ ਗਈ। ਉਹਨਾਂ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਣ, ਦਵਾਈਆਂ ਅਤੇ ਜ਼ਰੂਰੀ ਸਮਾਨ ਘਰ-ਘਰ ਪਹੁਚਾਇਆ ਗਿਆ। ਉਹਨਾਂ ਨੇ ਆਪਣੇ ਨਿੱਜੀ ਫੰਡ ਵਿੱਚੋਂ 11 ਲੱਖ ਰੁਪਏ ਦੀ ਮਦਦ ਵੀ ਕੀਤੀ। ਲਾਕਡਾਉਣ ਦੋਰਾਨ ਮਨਦੀਪ ਸਿੰਘ ਸਿੱਧੂ ਅਤੇ ਉਹਨਾਂ ਦੀ ਟੀਮ ਨੇ ਹਰ ਜ਼ਰੂਰਤਮੰਦਾਂ ਦੀ ਮਦਦ ਕੀਤੀ ਅਤੇ ਮਿਸ਼ਨ ਫਤਿਹ ਤਹਿਤ ਕਰੋਨਾ ਮਹਾਂਮਾਰੀ ਤੋਂ ਬਚਣ ਲਈ ਲੋਕਾਂ ਨੂੰ ਜਾਗਰੂਕ ਕੀਤਾ। ਨਸ਼ਿਆਂ ਤੋਂ ਦੂਰ ਰਹਿਣ ਲਈ ਸਮੇਂ-ਸਮੇਂ ਤੇ ਸੈਮੀਨਾਰ ਕਰਵਾ ਕੇ ਲੋਕਾਂ ਨੂੰ ਜਾਗਰੂਕ ਕੀਤਾ।