ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਅੱਜ ਜੇਲ੍ਹ ‘ਚ ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਪਹੁੰਚੇ

ਬਿਕਰਮ ਸਿੰਘ ਮਜੀਠੀਆ ਦਾ ਅੱਜ ਹੈ ਜਨਮ ਦਿਨ

ਪਟਿਆਲਾ, ਮੀਡੀਆ ਬਿਊਰੋ:

ਡਰੱਗ ਕੇਸ (Drug Case) ‘ਚ ਜੇਲ੍ਹ ‘ਚ ਬੰਦ ਸਾਬਕਾ ਮੰਤਰੀ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਦਾ ਅੱਜ ਜਨਮਦਿਨ ਹੈ। ਸ਼੍ਰੋਮਣੀ ਅਕਾਲੀ ਦਲ (SAD) ਦੇ ਸਰਪ੍ਰਸਤ ਸੁਖਬੀਰ ਬਾਦਲ (Sukhbir Singh Badal) ਤੇ ਹਰਸਿਮਰਤ ਕੌਰ ਬਾਦਲ (Harsimrat Kaur Badal) ਉਨ੍ਹਾਂ ਨੂੰ ਮਿਲਣ ਪੁੱਜੇ ਹਨ।

ਬਿਕਰਮ ਸਿੰਘ ਮਜੀਠੀਆ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਦੇ ਭਰਾ ਹਨ ਤੇ ਅੰਮ੍ਰਿਤਸਰ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਖਿਲਾਫ ਚੋਣ ਲੜ ਚੁੱਕੇ ਹਨ। ਦਰਅਸਲ ਡਰੱਗ ਮਾਮਲੇ ‘ਚ ਜ਼ਮਾਨਤ ਅਰਜ਼ੀ ਰੱਦ ਕਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੋਹਾਲੀ ਦੀ ਸਥਾਨਕ ਅਦਾਲਤ ‘ਚ ਆਤਮ ਸਮਰਪਣ ਕਰ ਦਿੱਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ 8 ਮਾਰਚ ਤਕ ਜੂਡੀਸ਼ੀਅਲ ਰਿਮਾਂਡ ‘ਤੇ ਭੇਜ ਦਿੱਤਾ ਗਿਆ।

ਇਸ ਤੋਂ ਪਹਿਲਾਂ ਪੰਜਾਬ ‘ਚ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬਿਕਰਮ ਸਿੰਘ ਮਜੀਠੀਆ ਨੂੰ ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ, 1985 ਤਹਿਤ ਇੱਕ ਅਪਰਾਧਿਕ ਮਾਮਲੇ ‘ਚ ਸੁਪਰੀਮ ਕੋਰਟ ਵੱਲੋਂ 23 ਫਰਵਰੀ ਤਕ ਗ੍ਰਿਫਤਾਰੀ ਤੋਂ ਰਾਹਤ ਦਿੱਤੀ ਗਈ ਸੀ।

Share This :

Leave a Reply