ਸੁਨੀਲ ਜਾਖੜ ਨੇ ਆਪਣੇ ਜੱਦੀ ਪਿੰਡ ਪੰਜਕੋਸੀ ‘ਚ ਪਾਈ ਵੋਟ

ਕਿਹਾ- ਪੰਜਾਬ ਦੇ ਲੋਕ ਮਜ਼ਬੂਤ ਸਰਕਾਰ ਲਈ ਚੰਗੇ ਉਮੀਦਵਾਰ ਚੁਣਨਗੇ

ਅਬੋਹਰ, ਮੀਡੀਆ ਬਿਊਰੋ: ਪੰਜਾਬ ਕਾਂਗਰਸ (Punjab Congress) ਦੇ ਸਾਬਕਾ ਪ੍ਰਧਾਨ ਤੇ ਸੀਨੀਅਰ ਆਗੂ ਸੁਨੀਲ ਜਾਖੜ (Sunil Jakhar) ਨੇ ਅੱਜ ਆਪਣੇ ਜੱਦੀ ਪਿੰਡ ਪੰਜਕੋਸੀ ਵਿਖੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਵੋਟ ਪਾਉਣ ਤੋਂ ਬਾਅਦ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਅੱਜ ਲੋਕਤੰਤਰ ਦੇ ਤਿਉਹਾਰ ਦਾ ਦਿਨ ਹੈ ਤੇ ਲੋਕਾਂ ਵਿਚ ਨਵੀਂ ਸਰਕਾਰ ਚੁਣਨ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਲੋਕ ਪੰਜਾਬ ਦੀ ਖੁਸ਼ਹਾਲੀ ਤੇ ਤਰੱਕੀ ਲਈ ਮਜ਼ਬੂਤ ਸਰਕਾਰ ਚੁਣਨਗੇ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਪੰਜਾਬ ਜਾਂ ਦੇਸ਼ ਨੂੰ ਟੁਕੜੇ ਟੁਕੜੇ ਕਰ ਕੇ ਸੱਤਾ ਹਾਸਲ ਕਰਨ ਦੀ ਲਾਲਸਾ ਰੱਖ ਰਹੇ ਹਨ। ਉਨ੍ਹਾਂ ਲੋਕਾਂ ਨੂੰ ਪੰਜਾਬੀ ਮੂੰਹ ਤੋੜ ਜਵਾਬ ਦੇਣਗੇ। ਜਾਖੜ ਨੇ ਕਿਹਾ ਕਿ ਨੌਜਵਾਨ ਵਰਗ ਆਪਣੇ ਸੁਨਹਿਰੇ ਭਵਿੱਖ ਲਈ ਅੱਜ ਵੋਟ ਪਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਭਲੀਭਾਂਤ ਪਤਾ ਹੈ ਕਿ ਅੱਜ ਅਸੀਂ ਪੰਜਾਬ ਦੀ ਬਿਹਤਰੀ ਲਈ ਵੋਟ ਪਾਉਣ ਜਾਣਾ ਹੈ।

Share This :

Leave a Reply