ਚੋਣਾਂ ਤੋਂ ਪਹਿਲਾਂ ਸੁਨੀਲ ਜਾਖੜ ਦਾ ਦਾਅਵਾ- ਨਾ ਸਿੱਧੂ ਨਾ ਚੰਨੀ, ਕੈਪਟਨ ਤੋਂ ਬਾਅਦ ਮੇਰੇ ਹੱਕ ‘ਚ ਸਨ 42 MLA

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਵੱਡਾ ਖੁਲਾਸਾ ਕੀਤਾ ਹੈ। ਦਰਅਸਲ ਏਐੱਨਆਈ ਅਨੁਸਾਰ ਸੁਨੀਲ ਜਾਖੜ ਨੇ ਦਾਅਵਾ ਕੀਤਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਕਾਂਗਰਸ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਤੇ ਨਵਜੋਤ ਸਿੰਘ ਸਿੱਧੂ ਸੀਐੱਮ ਅਹੁਦੇ ਲਈ ਸਭ ਤੋਂ ਘੱਟ ਪਸੰਦੀਦਾ ਸੰਭਾਵੀਆਂ ‘ਚੋਂ ਸਨ।

ਸੁਖਜਿੰਦਰ ਸਿੰਘ ਰੰਧਾਵਾ ਨੂੰ 16 MLAs ਦਾ ਸਪੋਰਟ ਮਿਲਿਆ ਸੀ ਜਦਕਿ ਚਰਨਜੀਤ ਸਿੰਘ ਚੰਨੀ ਨੂੰ 2 ਤੇ ਨਵਜੋਤ ਸਿੰਘ ਸਿੱਧੂ ਨੂੰ 6 ਵਿਧਾਇਕਾਂ ਦਾ ਸਪੋਰਟ ਮਿਲਿਆ। ਸੁਨੀਲ ਜਾਖੜ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਪੰਜਾਬ ‘ਚ ਕਾਂਗਰਸ ਦਾ ਸੀਐੱਮ ਚਿਹਰੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਨਵਜੋਤ ਸਿੰਘ ਸਿੱਧੂ ਆਹਮੋ-ਸਾਹਮਣੇ ਹਨ ਤੇ ਇਸ ਸਬੰਧੀ ਸਰਵੇ ਕਰਵਾਇਆ ਜਾ ਰਿਹਾ ਹੈ।

Share This :

Leave a Reply