ਸਾਬਕਾ ਡੀਜੀਪੀ ਸੈਣੀ ਦੇ ਮਾਮਲੇ ‘ਚ ਸੁਪਰੀਮ ਕੋਰਟ ਸਖ਼ਤ

ਹਾਈਕੋਰਟ ਨੂੰ ਦਿੱਤੇ ਇਹ ਨਿਰਦੇਸ਼

ਚੰਡੀਗੜ੍ਹ, ਮੀਡੀਆ ਬਿਊਰੋ:

ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab & Haryana High Court) ਨੂੰ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ (Sumedh Singh Saini) ਦੀ ਪਟੀਸ਼ਨ ‘ਤੇ ਦੋ ਹਫ਼ਤਿਆਂ ਵਿੱਚ ਫੈਸਲਾ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ (Supreme Court) ਨੇ ਕਿਹਾ ਕਿ ਹਾਈ ਕੋਰਟ ਨੂੰ ਇਹ ਫੈਸਲਾ ਕਰਨਾ ਚਾਹੀਦਾ ਹੈ ਕਿ ਕੀ ਸੈਣੀ ਦੇ ਖਿਲਾਫ ਸਾਰੇ ਲੰਬਿਤ ਅਪਰਾਧਿਕ ਮਾਮਲਿਆਂ ਨੂੰ CBI ਨੂੰ ਟਰਾਂਸਫਰ ਕੀਤਾ ਜਾਣਾ ਚਾਹੀਦਾ ਹੈ ਜਾਂ ਨਹੀਂ। ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਕਿਹਾ ਕਿ ਉਹ ਜਾਂ ਤਾਂ ਇਸ ਮਾਮਲੇ ਦੀ ਸੁਣਵਾਈ ਖ਼ੁਦ ਕਰਨ ਜਾਂ ਕਿਸੇ ਹੋਰ ਬੈਂਚ ਨੂੰ ਭੇਜ ਦੇਣ।

ਇਸ ਤੋਂ ਪਹਿਲਾਂ ਬੀਤੇ ਦਿਨ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਨੂੰ ਰਾਹਤ ਦਿੰਦਿਆਂ ਉਨ੍ਹਾਂ ਖਿਲਾਫ਼ ਦਰਜ ਸਾਰੇ ਕੇਸਾਂ ਦੀ ਜਾਂਚ ਅਤੇ ਗ੍ਰਿਫ਼ਤਾਰੀ ‘ਤੇ ਰੋਕ 20 ਅਪ੍ਰੈਲ 2022 ਤਕ ਵਧਾ ਦਿੱਤੀ ਸੀ। ਹਾਈ ਕੋਰਟ ਨੇ ਇਹ ਵੀ ਹੁਕਮ ਦਿੱਤਾ ਸੀ ਕਿ ਜੇਕਰ ਉਹ ਵਿਦੇਸ਼ ਜਾਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਅਦਾਲਤ ਤੋਂ ਮਨਜ਼ੂਰੀ ਲੈਣੀ ਪਵੇਗੀ।

ਵੀਰਵਾਰ ਨੂੰ ਜਸਟਿਸ ਅਰਵਿੰਦ ਸਾਂਗਵਾਨ ਨੇ ਸੈਣੀ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਇਹ ਹੁਕਮ ਦਿੱਤਾ। ਵੀਰਵਾਰ ਨੂੰ ਪੰਜਾਬ ਸਰਕਾਰ ਨੇ ਹਾਈਕੋਰਟ ‘ਚ ਸੈਣੀ ਦੀ ਪਟੀਸ਼ਨ ‘ਤੇ ਸੁਣਵਾਈ ਨੂੰ ਲੈ ਕੇ ਮਾਮਲੇ ‘ਚ ਬਹਿਸ ਲਈ ਸਮਾਂ ਮੰਗਿਆ ਜਿਸ ‘ਤੇ ਹਾਈਕੋਰਟ ਨੇ ਸੈਣੀ ਦੀ ਕਿਸੇ ਵੀ ਹਾਲਤ ‘ਚ ਗ੍ਰਿਫਤਾਰੀ ‘ਤੇ ਜਾਰੀ ਸਟੇਅ ਆਰਡਰ 20 ਅਪ੍ਰੈਲ ਤਕ ਜਾਰੀ ਰੱਖਣ ਦਾ ਹੁਕਮ ਦਿੰਦੇ ਹੋਏ ਸੁਣਵਾਈ ਮੁਲਤਵੀ ਕਰ ਦਿੱਤੀ। ਸੈਣੀ ਨੇ ਪਿਛਲੇ ਸਾਲ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕਰ ਕੇ ਕਿਹਾ ਸੀ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਸਿਆਸੀ ਰੰਜਿਸ਼ ਤਹਿਤ ਫਸਾਉਣਾ ਚਾਹੁੰਦੀ ਹੈ ਅਤੇ ਅਜਿਹਾ ਸਿਰਫ਼ ਚੋਣਾਂ ਵਿੱਚ ਫਾਇਦਾ ਲੈਣ ਲਈ ਕੀਤਾ ਜਾ ਰਿਹਾ ਹੈ।

Share This :

Leave a Reply