ਨਵਜੋਤ ਸਿੰਘ ਸਿੱਧੂ ਰੋਡ ਰੇਜ ਮਾਮਲੇ ਨੂੰ ਸੁਪਰੀਮ ਕੋਰਟ ਨੇ ਰੱਖਿਆ ਬਰਕਰਾਰ

ਚੰਡੀਗੜ੍ਹ, ਮੀਡੀਆ ਬਿਊਰੋ:

ਸੁਪਰੀਮ ਕੋਰਟ ਨੇ 1988 ਦੇ ਰੋਡ ਰੇਜ ਮਾਮਲੇ ‘ਚ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਖਿਲਾਫ ਨੋਟਿਸ ਦੀ ਮਿਆਦ ਵਧਾਉਣ ਦੀ ਮੰਗ ਕਰਨ ਵਾਲੀ ਅਰਜ਼ੀ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਰੋਡ ਰੇਡ ਦਾ ਇਹ ਮਾਮਲਾ 27 ਦਸੰਬਰ 1988 ਦਾ ਹੈ। ਇਸ ਦੌਰਾਨ ਸਿੱਧੂ ਵੱਲੋਂ ਇੱਕ ਬਜ਼ੁਰਗ ਵਿਅਕਤੀ ਨੂੰ ਮੁੱਕਾ ਮਾਰਿਆ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ।

1988 ਵਿੱਚ ਨਵਜੋਤ ਸਿੰਘ ਸਿੱਧੂ ਕਾਰ ਰਾਹੀਂ ਪਟਿਆਲਾ ਜਾ ਰਹੇ ਸਨ। ਇਸ ਦੌਰਾਨ ਉਸ ਦੀ ਗੁਰਨਾਮ ਸਿੰਘ ਨਾਂ ਦੇ ਬਜ਼ੁਰਗ ਨਾਲ ਝੜਪ ਹੋ ਗਈ। ਇਸ ਦੌਰਾਨ ਗੁੱਸੇ ‘ਚ ਸਿੱਧੂ ਨੇ ਉਨ੍ਹਾਂ ਨੂੰ ਮੁੱਕਾ ਮਾਰ ਦਿੱਤਾ। ਇਸ ਤੋਂ ਬਾਅਦ ਗੁਰਨਾਮ ਸਿੰਘ ਦੀ ਮੌਤ ਹੋ ਗਈ। ਇਸ ਮਾਮਲੇ ਵਿੱਚ ਪਟਿਆਲਾ ਪੁਲਿਸ ਨੇ ਸਿੱਧੂ ਅਤੇ ਉਸਦੇ ਦੋਸਤ ਰੁਪਿੰਦਰ ਸਿੰਘ ਦੇ ਖਿਲਾਫ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਸੀ।

ਨਵਜੋਤ ਸਿੰਘ ਸਿੱਧੂ ਨੂੰ 1999 ਵਿੱਚ ਹੇਠਲੀ ਅਦਾਲਤ ਨੇ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਸੀ। ਪਰ ਇਸ ਤੋਂ ਬਾਅਦ ਪੀੜਤ ਧਿਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਈ। 2006 ਵਿੱਚ ਹਾਈ ਕੋਰਟ ਨੇ ਸਿੱਧੂ ਨੂੰ ਤਿੰਨ ਸਾਲ ਦੀ ਸਜ਼ਾ ਸੁਣਾਈ ਸੀ। ਸਿੱਧੂ ਨੇ ਇਸ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ।

ਇਸ ਮਾਮਲੇ ਦੀ ਸੁਣਵਾਈ ਵੀ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ 3 ਫਰਵਰੀ ਨੂੰ ਹੋਣੀ ਸੀ ਪਰ ਸੁਪਰੀਮ ਕੋਰਟ ਨੇ ਇਸ ਨੂੰ 25 ਫਰਵਰੀ ਤੱਕ ਟਾਲ ਦਿੱਤਾ ਹੈ। ਚੋਣਾਂ ਦੌਰਾਨ ਸੁਣਵਾਈ ਮੁਲਤਵੀ ਹੋਣ ਕਾਰਨ ਨਵਜੋਤ ਸਿੰਘ ਸਿੱਧੂ ਨੂੰ ਕਾਫੀ ਰਾਹਤ ਮਿਲੀ ਹੈ। ਹਾਲਾਂਕਿ ਅਜੇ ਵੀ ਨਵਜੋਤ ਸਿੰਘ ਸਿੱਧੂ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਦਰਜ ਨਹੀਂ ਕਰ ਸਕੇ। ਸਿੱਧੂ ਅੰਮ੍ਰਿਤਸਰ ਪੂਰਬੀ ਸੀਟ ‘ਤੇ ‘ਆਪ’ ਉਮੀਦਵਾਰ ਤੋਂ ਹਾਰ ਗਏ ਸਨ।

Share This :

Leave a Reply