ਵਿਧਾਇਕ ਕੋਟਲੀ ਦੇ ਭਰੋਸੇ ’ਤੇ ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ

ਖੰਨਾ (ਪਰਮਜੀਤ ਸਿੰਘ ਧੀਮਾਨ) – ਆਪਣੀਆਂ ਹੱਕੀਂ ਮੰਗਾਂ ਸਬੰਧੀ ਹੜਤਾਲ ’ਤੇ ਬੈਠੇ ਕੌਂਸਲ ਦੇ ਸਫ਼ਾਈ ਸੇਵਕਾਂ ਕੋਲ ਹਲਕਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਪੁੱਜੇ ਅਤੇ ਧਰਨੇ ’ਤੇ ਬੈਠੇ ਹੜਤਾਲੀ ਸਫ਼ਾਈ ਸੇਵਕਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨਾਲ ਨਗਰ ਕੌਂਸਲ ਪ੍ਰਧਾਨ ਕਮਲਜੀਤ ਸਿੰਘ ਲੱਧੜ, ਮੀਤ ਪ੍ਰਧਾਨ ਜਤਿੰਦਰ ਪਾਠਕ ਤੇ ਕਈ ਕੌਂਸਲਰ ਹਾਜ਼ਰ ਸਨ। ਕੋਟਲੀ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਜਾਇਜ਼ ਹਨ ਅਤੇ ਕਾਂਗਰਸ ਪਾਰਟੀ ਦਾ ਹਰ ਵਰਕਰ ਉਨ੍ਹਾਂ ਦੇ ਨਾਲ ਖੜ੍ਹਾ ਹੈ। ਉਨ੍ਹਾਂ ਦੀਆਂ ਮੰਗਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਹਮਣੇ ਰੱਖੀਆਂ ਜਾਣਗੀਆਂ, ਉਪਰੰਤ ਸਫ਼ਾਈ ਸੇਵਕਾਂ ਨੇ ਆਪਣੀ ਹੜਤਾਲ ਵਾਪਸ ਲਈ।

ਜ਼ਿਕਰਯੋਗ ਹੈ ਕਿ ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਵੱਲੋਂ ਸ਼ੁੱਕਰਵਾਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਅਰੰਭ ਕੀਤੀ ਗਈ ਸੀ, ਜਿਸ ਕਾਰਨ ਸ਼ਹਿਰ ਵਾਸੀਆਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਅਤੇ ਕਈ ਇਲਾਕਿਆਂ ਵਿਚ ਗੰਦਗੀ ਦੇ ਵੱਡੇ-ਵੱਡੇ ਢੇਰ ਲੱਗ ਗਏ।

ਮਿਊਂਸਪਲ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਅਨਿਲ ਕੁਮਾਰ ਗੈਟੂ, ਸਫ਼ਾਈ ਸੇਵਕ ਕਰਮਚਾਰੀ ਯੂਨੀਅਨ ਪ੍ਰਧਾਨ ਗਰੀਬ ਦਾਸ ਤੇ ਮੰਦਰ ਕਮੇਟੀ ਦੇ ਪ੍ਰਧਾਨ ਬਲਰਾਮ ਬਾਲੂ ਨੇ ਕਿਹਾ ਕਿ ਉਹ ਹੁਣ ਵੀ ਆਪਣੀਆਂ ਮੰਗਾਂ ’ਤੇ ਕਾਇਮ ਹਨ, ਪਰ ਵਿਧਾਇਕ ਕੋਟਲੀ ਦੇ ਭਰੋਸੇ ਲਈ ਫ਼ਿਲਹਾਲ ਹੜਤਾਲ ਵਾਪਸ ਲਈ ਗਈ ਹੈ। ਜੇਕਰ ਉਨ੍ਹਾਂ ਦੀਆਂ ਮੰਗਾਂ ਸਰਕਾਰ ਨੇ ਛੇਤੀ ਨਾ ਮੰਨੀਆਂ ਤਾਂ ਮੁੜ ਹੜਤਾਲ ਅਰੰਭ ਕਰਨ ਲਈ ਮਜ਼ਬੂਰ ਹੋਣਗੇ।

Share This :

Leave a Reply